For the best experience, open
https://m.punjabitribuneonline.com
on your mobile browser.
Advertisement

ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਮੌਲੀ ਜੱਗਰਾਂ ’ਚ ਰੋਡ ਸ਼ੋਅ

06:43 AM May 06, 2024 IST
ਭਾਜਪਾ ਉਮੀਦਵਾਰ ਸੰਜੇ ਟੰਡਨ ਵੱਲੋਂ ਮੌਲੀ ਜੱਗਰਾਂ ’ਚ ਰੋਡ ਸ਼ੋਅ
ਭਾਜਪਾ ਉਮੀਦਵਾਰ ਸੰਜੇ ਟੰਡਨ ਮੌਲੀ ਜੱਗਰਾਂ ਵਿੱਚ ਰੋਡ ਸ਼ੋਅ ਕਰਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 5 ਮਈ
ਚੰਡੀਗੜ੍ਹ ਵਿੱਚ ਭਾਜਪਾ ਉਮੀਦਵਾਰ ਸੰਜੇ ਟੰਡਨ ਨੇ ਚੋਣ ਪ੍ਰਚਾਰ ਭਖਾ ਦਿੱਤਾ ਹੈ। ਉਨ੍ਹਾਂ ਵੱਲੋਂ ਅੱਜ ਮੌਲੀ ਜੱਗਰਾਂ ਵਿੱਚ ਰੋਡ ਸ਼ੋਅ ਕੱਢਿਆ ਗਿਆ ਤੇ ਲੋਕਾਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਤੇ ਵੱਡੀ ਗਿਣਤੀ ਪਾਰਟੀ ਕਾਰਕੁਨ ਮੌਜੂਦ ਰਹੇ। ਲੋਕਾਂ ਨੇ ਫੁੱਲਾਂ ਦੀ ਵਰਖਾ ਕਰ ਕੇ ਸ੍ਰੀ ਟੰਡਨ ਦਾ ਸਵਾਗਤ ਕੀਤਾ।
ਸ੍ਰੀ ਟੰਡਨ ਨੇ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ’ਤੇ ਹਮਲਾ ਕਰਦਿਆਂ ਕਿਹਾ ਕਿ ਸ੍ਰੀ ਤਿਵਾੜੀ ਨੂੰ ਲੁਧਿਆਣਾ ਤੇ ਆਨੰਦਪੁਰ ਸਾਹਿਬ ਦੇ ਲੋਕਾਂ ਨੇ ਵਧੇਰੇ ਪਿਆਰ ਦਿੱਤਾ, ਪਰ ਉਨ੍ਹਾਂ ਨੇ ਦੋਵਾਂ ਥਾਵਾਂ ਦੇ ਲੋਕਾਂ ਦੀ ਪੰਜ ਸਾਲ ਸਾਰ ਹੀ ਨਹੀਂ ਲਈ। ਇਸੇ ਕਰ ਕੇ ਉਹ ਲੋਕਾਂ ਨੂੰ ਧੋਖਾ ਦੇ ਕੇ ਚੰਡੀਗੜ੍ਹ ਆ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਕਿ ਅਜਿਹੇ ਮੌਕਾਪ੍ਰਸਤ ਲੋਕਾਂ ਨੂੰ ਮੋੜਵਾਂ ਜਵਾਬ ਦਿੱਤਾ ਜਾਵੇ। ਸ੍ਰੀ ਟੰਡਨ ਨੇ ਕਿਹਾ ਕਿ ਭਾਜਪਾ ਨੇ 10 ਸਾਲਾਂ ਦੇ ਕਾਰਜਕਾਲ ਦੌਰਾਨ ਦੇਸ਼ ਦੇ ਹਰ ਵਰਗ ਦੇ ਲੋਕਾਂ ਦੀ ਤਰੱਕੀ ਲਈ ਕੰਮ ਕੀਤਾ ਹੈ, ਇਹ ਕੰਮ ਅੱਗੇ ਵੀ ਜਾਰੀ ਰਹਿਣਗੇ।
ਸ੍ਰੀ ਮਲਹੋਤਰਾ ਨੇ ਕਿਹਾ ਕਿ ਸਾਲ 2014 ਤੋਂ ਪਹਿਲਾਂ ਦੇਸ਼ ਦੀ ਹਾਲਤ ਬਹੁਤ ਹੀ ਮਾੜੀ ਸੀ। ਉਸ ਸਮੇਂ ਕਾਂਗਰਸ ਨੇ ਦੇਸ਼ ਵਿੱਚੋਂ ਗਰੀਬੀ ਹਟਾਓ ਦਾ ਨਾਅਰਾ ਜ਼ਰੂਰ ਦਿੱਤਾ ਪਰ ਭਾਜਪਾ ਨੇ ਆਪਣੇ 10 ਸਾਲਾਂ ਦੇ ਸ਼ਾਸਨ ਵਿੱਚ ਗ਼ਰੀਬ ਹਟਾਉਣ ਲਈ ਕੰਮ ਕੀਤੇ ਹਨ।

Advertisement

ਭਾਜਪਾ ਉਮੀਦਵਾਰ ਦੇ ਪੁੱਤ ਨੇ ਪਿਉ ਲਈ ਮੰਗੀਆਂ ਵੋਟਾਂ

ਭਾਜਪਾ ਉਮੀਦਵਾਰ ਦਾ ਪੁੱਤ ਸ਼ਿਵੇਨ ਟੰਡਨ ਚੋਣ ਪ੍ਰਚਾਰ ਕਰਦਾ ਹੋਇਆ।

ਚੰਡੀਗੜ੍ਹ ਵਿੱਚ ਲੋਕ ਸਭਾ ਚੋਣਾਂ ਲਈ ਸਾਰੇ ਉਮੀਦਵਾਰ ਵੱਲੋਂ ਚੋਣ ਪ੍ਰਚਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਉਮੀਦਵਾਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਵੱਲੋਂ ਵੀ ਚੋਣ ਪ੍ਰਚਾਰ ਵਿੱਚ ਹਿੱਸਾ ਲਿਆ ਜਾ ਰਿਹਾ ਹੈ। ਅੱਜ ਭਾਜਪਾ ਉਮੀਦਵਾਰ ਸੰਜੇ ਟੰਡਨ ਦੇ ਪੁੱਤ ਸ਼ਿਵੇਨ ਟੰਡਨ ਨੇ ਆਪਣੇ ਪਿਤਾ ਲਈ ਚੋਣ ਪ੍ਰਚਾਰ ਕੀਤਾ। ਸ਼ਿਵੇਨ ‘ਸਿਟੀ ਬਿਊਟੀਫੁਲ’ ਦੇ ਹਰ ਬਾਜ਼ਾਰ ਦਾ ਦੌਰਾ ਕਰ ਕੇ ਵਪਾਰੀਆਂ ਅਤੇ ਬਾਜ਼ਾਰ ਦੇ ਮੁੱਦਿਆਂ ਨੂੰ ਸਮਝਣ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਸ਼ਿਵੇਨ ਨੇ ਅੱਜ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦਾ ਦੌਰਾ ਕੀਤਾ ਤੇ ਵਪਾਰੀਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸ਼ਿਵੇਨ ਨੇ ਕਿਹਾ ਕਿ ਉਸ ਵੱਲੋਂ ਦੁਕਾਨ ਮਾਲਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ। ਸ਼ਿਵੇਨ ਨੇ ਕਿਹਾ ਕਿ ਬਾਜ਼ਾਰਾਂ ਵਿੱਚ ਦਰਪੇਸ਼ ਮੁੱਖ ਸਮੱਸਿਆਵਾਂ ਪਾਰਕਿੰਗ ਦੇ ਮੁੱਦੇ, ਸਫ਼ਾਈ ਅਤੇ ਬਿਲਡਿੰਗ ਉਪ-ਨਿਯਮਾਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਚੋਣਾਂ ਤੋਂ ਬਾਅਦ ਦੁਕਾਨਦਾਰਾਂ ਦੇ ਸਾਰੇ ਮਸਲਿਆਂ ਦਾ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਨੇ ਵੱਖ-ਵੱਖ ਥਾਵਾਂ ’ਤੇ ਭਾਜਪਾ ਨੂੰ ਜਿਤਾਉਣ ਦੀ ਅਪੀਲ ਕੀਤੀ।

Advertisement

Advertisement
Author Image

Advertisement