ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੀਤਮਹਿੰਦਰ ਸਿੱਧੂ ਵੱਲੋਂ ਰੋਡ ਸ਼ੋਅ

10:49 AM May 26, 2024 IST

ਮਨੋਜ ਸ਼ਰਮ
ਬਠਿੰਡਾ, 25 ਮਈ
ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੱਧੂ ਨੇ ਅੱਜ ਇਤਿਹਾਸਕ ਗੁਰਦੁਆਰਾ ਲੱਖੀ ਜੰਗਲ ਸਾਹਿਬ ਤੋਂ ਰੋਡ ਸ਼ੋਅ ਦਾ ਆਗਾਜ਼ ਕੀਤਾ। ਇਸ ਤੋਂ ਪਹਿਲਾਂ ਉਹ ਆਪਣੀ ਟੀਮ ਨਾਲ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂਘਰ ਦਾ ਆਸ਼ੀਰਵਾਦ ਲਿਆ। ਜਾਣਕਾਰੀ ਅਨੁਸਾਰ ਉੱਘੇ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰੋਡ ਸ਼ੋਅ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਹਲਕਾ ਭੁੱਚੋ ਦੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ, ਸਾਬਕਾ ਜ਼ਿਲ੍ਹਾ ਪ੍ਰਧਾਨ ਨਰਿੰਦਰ ਸਿੰਘ ਭਲੇਰੀਆ ਵੀ ਮੌਜੂਦ ਰਹੇ। ਇਸ ਮੌਕੇ ਲੋਕਾਂ ਨੇ ਕਾਂਗਰਸੀ ਉਮੀਦਵਾਰ ਸਿੱਧੂ ਨੂੰ ਭਰਮਾ ਹੁੰਗਾਰਾ ਦਿੰਦੇ ਹੋਏ ਫੁੱਲਾਂ ਦੀ ਵਰਖਾ ਕੀਤੀ। ਰੋਡ ਸ਼ੋਅ ਦੌਰਾਨ ਆਪਣੀ ਗੱਡੀ ਵਿੱਚ ਸਵਾਰ ਬਲਕੌਰ ਸਿੰਘ ਨੂੰ ਦੇਖਣ ਲਈ ਵੱਡੀ ਗਿਣਤੀ ਵਿੱਚ ਲੋਕ ਸੜਕਾਂ ’ਤੇ ਖੜ੍ਹੇ ਰਹੇ। ਜੀਤ ਮਹਿੰਦਰ ਸਿੱਧੂ ਤੋਂ ਇਲਾਵਾ ਬਲਕੌਰ ਸਿੰਘ ਨੇ ਸੰਬੋਧਨ ਕਰਦੇ ਹੋਏ ਦੋਸ਼ ਲਗਾਏ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਨੂੰ ਦੋ ਸਾਲ ਹੋ ਗਏ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਿਆ। ਬਲਕੌਰ ਸਿੰਘ ਨੇ ਸਪਸ਼ਟ ਕੀਤਾ ਕਿ ਉਨ੍ਹਾਂ ਦੇ ਪਰਿਵਾਰ ਵੱਲੋਂ ਇਹ ਫੈਸਲਾ ਕੀਤਾ ਗਿਆ ਕਿ ਉਹ ਆਪਣੀ ਲੜਾਈ ਲੋਕ ਕਚਹਿਰੀ ਵਿੱਚ ਲੈ ਕੇ ਜਾਈ ਜਾਵੇ ਤਾਂ ਜੋ ਇਨਸਾਫ ਹੋ ਸਕੇ। ਕਾਂਗਰਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਰੋਡ ਸ਼ੋਅ ਗੁਰਦੁਆਰਾ ਲੱਖੀ ਜੰਗਲ ਸਾਹਿਬ ਤੋਂ ਚੱਲ ਕੇ ਨੇਹੀਆਂ ਵਾਲਾ, ਗੋਨਿਆਣਾ ਮੰਡੀ, ਹਰਰਾਏਪੁਰ ਜੰਡਾਂਵਾਲਾ ਤੇ ਨਥਾਣਾ ਆਦਿ ਪਿੰਡਾਂ ਵਿੱਚ ਹੁੰਦਾ ਹੋਇਆ ਭੁੱਚੋ ਮੰਡੀ ਵਿੱਚ ਸਮਾਪਤ ਹੋਇਆ।
ਭੁੱਚੋ ਮੰਡੀ (ਪਵਨ ਗੋਇਲ): ਭੁੱਚੋ ਮੰਡੀ ਵਿੱਚ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਨੇ ਖੇਤੀ ਬਿੱਲਾਂ ਤੋਂ ਲੈ ਕੇ ਹਰੇਕ ਮਾਮਲੇ ਵਿੱਚ ਪੰਜਾਬ ਨਾਲ ਧੱਕਾ ਕੀਤਾ ਹੈ।

Advertisement

Advertisement
Advertisement