For the best experience, open
https://m.punjabitribuneonline.com
on your mobile browser.
Advertisement

ਪ੍ਰਨੀਤ ਕੌਰ ਵੱਲੋਂ ਪਾਤੜਾਂ ’ਚ ਰੋਡ ਸ਼ੋਅ

07:00 AM May 31, 2024 IST
ਪ੍ਰਨੀਤ ਕੌਰ ਵੱਲੋਂ ਪਾਤੜਾਂ ’ਚ ਰੋਡ ਸ਼ੋਅ
ਪਾਤੜਾਂ ਵਿੱਚ ਰੋਡ ਸ਼ੋਅ ਦੌਰਾਨ ਲੋਕਾਂ ਦਾ ਸਤਿਕਾਰ ਕਬੂਲਦੇ ਹੋਏ ਪ੍ਰਨੀਤ ਕੌਰ।
Advertisement

ਗੁਰਨਾਮ ਸਿੰਘ ਚੌਹਾਨ
ਪਾਤੜਾਂ, 30 ਮਈ
ਹਲਕਾ ਪਟਿਆਲਾ ਤੋਂ ਭਾਜਪਾ ਦੇ ਉਮੀਦਵਾਰ ਪ੍ਰਨੀਤ ਕੌਰ ਨੇ ਹਲਕਾ ਮੁਖੀ ਨਰਾਇਣ ਸਿੰਘ ਨਰਸੋਤ ਦੀ ਅਗਵਾਈ ’ਚ ਕੱਢੇ ਰੋਡ ਸ਼ੋਅ ਦੌਰਾਨ ਸ਼ਹਿਰ ਵਾਸੀਆਂ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਨਰਵਾਣਾ ਰੋਡ ਚੋਣ ਦਫਤਰ ਤੋਂ ਰੋਡ ਸ਼ੋਅ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਵਿੱਚ ਬਣਨ ਜਾ ਰਹੀ ਭਾਜਪਾ ਸਰਕਾਰ ਵਿੱਚ ਸ਼ਾਮਲ ਹੋ ਕੇ ਹਲਕੇ ਦੇ ਰਹਿੰਦੇ ਕੰਮ ਕੀਤੇ ਜਾਣਗੇ। ਇਸ ਮੌਕੇ ਮੰਡਲ ਪ੍ਰਧਾਨ ਲਾਲ ਚੰਦ ਲਾਲੀ, ਬਗੀਚਾ ਸਿੰਘ, ਵਿਜੈ ਗਰਗ ਦਫ਼ਤਰ ਇੰਚਰਾਜ, ਕੀਮਤ ਚੰਦ ਸਿੰਗਲਾ, ਪ੍ਰੋਸ਼ਤਮ ਸਿੰਗਲਾ, ਤਰਸੇਮ ਚੰਦ ਬਾਂਸਲ, ਤਰਲੋਚਨ ਸਿੰਘ ਸ਼ੇਰਗੜ੍ਹ, ਸਰਦੂਲ ਸਿੰਘ, ਗਿਆਨ ਸਿੰਘ ਧਾਲੀਵਾਲ ਆਦਿ ਹਾਜ਼ਰ ਸਨ।
ਸੰਯੁਕਤ ਕਿਸਾਨ ਮੋਰਚੇ ’ਚ ਸ਼ਾਮਲ ਕਿਸਾਨ ਜਥੇਬੰਦੀਆਂ ਨੇ ਡਟਵਾਂ ਵਿਰੋਧ ਕਰਦਿਆਂ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਵਰਕਰਾਂ ਨੇ ਪ੍ਰਨੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸੇ ਦੌਰਾਨ ਜਥੇਬੰਦੀ ਦੇ ਆਗੂਆਂ ਨੇ ਕਿਹਾ ਹੈ ਕਿ ਭਾਜਪਾ ਸਰਕਾਰ ਨੇ ਦੂਸਰੇ ਕਿਸਾਨੀ ਅੰਦੋਲਨ ਦੌਰਾਨ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ’ਤੇ ਹਰਿਆਣਾ ਦੇ ਬਾਰਡਰਾਂ ਤੇ ਅਨ ਮਨੁੱਖੀ ਤਸ਼ੱਦਦ ਕਰ ਕੇ ਕਿਸਾਨਾਂ ਨੂੰ ਜ਼ਖ਼ਮੀ ਕੀਤਾ ਸੀ।

Advertisement

Advertisement
Advertisement
Author Image

joginder kumar

View all posts

Advertisement