For the best experience, open
https://m.punjabitribuneonline.com
on your mobile browser.
Advertisement

ਭਾਜਪਾ ਵਿੱਚ ਸ਼ਾਮਲ ਹੋਏ ਰਿੰਕੂ ਅਤੇ ਅੰਗੁਰਾਲ ਵੱਲੋਂ ਰੋਡ ਸ਼ੋਅ

08:22 AM Mar 30, 2024 IST
ਭਾਜਪਾ ਵਿੱਚ ਸ਼ਾਮਲ ਹੋਏ ਰਿੰਕੂ ਅਤੇ ਅੰਗੁਰਾਲ ਵੱਲੋਂ ਰੋਡ ਸ਼ੋਅ
ਜਲੰਧਰ ਵਿੱਚ ਰੋਡ ਸੋ਼ਅ ਕੱਢਦੇ ਹੋਏ ਰਿੰਕੂ ਅਤੇ ਅੰਗੁਰਾਲ। -ਫੋਟੋ: ਮਲਕੀਅਤ ਸਿੰਘ
Advertisement

ਪਾਲ ਸਿੰਘ ਨੌਲੀ/ਹਤਿੰਦਰ ਮਹਿਤਾ
ਜਲੰਧਰ, 29 ਮਾਰਚ
‘ਆਪ’ ਦੇ ਲੋਕ ਸਭਾ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਵਿਧਾਇਕ ਸ਼ੀਤਲ ਅੰਗੁਰਾਲ ਨੇ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਅੱਜ ਇੱਥੇ ਰੋਡ ਸ਼ੋਅ ਕੱਢਿਆ। ਇਸ ਦੌਰਾਨ ਰਿੰਕੂ ਅਤੇ ਸ਼ੀਤਲ ਅੰਗੁਰਾਲ ਭਾਰੀ ਫੋਰਸ ਨਾਲ ਰੋਡ ਸ਼ੋਅ ਵਿੱਚ ਪੁੱਜੇ। ਇਹ ਰੋਡ ਸ਼ੋਅ ਵਰਕਸ਼ਾਪ ਚੌਕ ਤੋਂ ਸ਼ੁਰੂ ਹੋ ਕੇ ਬੀਆਰ ਅੰਬੇਡਕਰ ਚੌਕ ਤੋਂ ਹੁੰਦਾ ਹੋਇਆ ਸ਼ਾਮ 6.30 ਵਜੇ ਦੇ ਕਰੀਬ ਸਮਾਪਤ ਹੋਇਆ। ਰੋਡ ਸ਼ੋਅ ਦੌਰਾਨ ‘ਆਪ’ ਵਰਕਰਾਂ ਨੇ ਰਿੰਕੂ ਅਤੇ ਅੰਗੁਰਾਲ ਨੂੰ ਕਾਲੇ ਝੰਡੇ ਦਿਖਾਏ। ਇਸ ਦੌਰਾਨ ‘ਆਪ’ ਵਰਕਰਾਂ ਨੇ ਹੱਥਾਂ ਵਿੱਚ ਪੰਜਾਬ ਦੇ ਗੱਦਾਰ ਦੇ ਪੋਸਟਰ ਲਏ ਹੋਏ ਸਨ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾਂ ਨੂੰ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਨਿਗਰਾਨੀ ਹੇਠ ਪੁਲੀਸ ਨੇ ਜੋਤੀ ਚੌਕ ਨੇੜੇ ਰੋਕੀ ਰੱਖਿਆ। ਰੋਡ ਸ਼ੋਅ ਦੌਰਾਨ ਭਾਜਪਾ ਵਰਕਰਾਂ ਨੇ ਰਿੰਕੂ ਅਤੇ ਅੰਗੁਰਾਲ ਦਾ ਸਵਾਗਤ ਕੀਤਾ। ਇਸ ਦੌਰਾਨ ਰਿੰਕੂ ਅਤੇ ਅੰਗੁਰਾਲ ਅਲੀ ਮੁਹੱਲਾ ਪਹੁੰਚੇ ਅਤੇ ਵਾਲਮੀਕਿ ਮਹਾਰਾਜ ਦੇ ਮੰਦਰ ਵਿੱਚ ਮੱਥਾ ਟੇਕਿਆ। ਇਸ ਮੌਕੇ ਭਾਜਪਾ ਵਰਕਰਾਂ ਵੱਲੋਂ ਆਤਿਸ਼ਬਾਜ਼ੀ ਕੀਤੀ ਗਈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਰੋਡ ਸ਼ੋਅ ਦੇ ਵਿਰੋਧ ਦਾ ਐਲਾਨ ਕੀਤਾ ਹੋਇਆ ਸੀ। ਇਸੇ ਕਾਰਨ ਪੁਲੀਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੰਜਾਬ ਪੁਲੀਸ ਦੀਆਂ ਟੀਮਾਂ ਦੇ ਨਾਲ-ਨਾਲ ਰੂਟ ’ਤੇ ਐਂਟੀ-ਰੌਇਡ ਬਲ ਵੀ ਤਾਇਨਾਤ ਕੀਤੇ ਗਏ ਸਨ। ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸਵਾਮੀ ਵਿਵੇਕਾਨੰਦ ਚੌਕ (ਵਰਕਸ਼ਾਪ ਚੌਕ) ਤੋਂ ਸ਼ੁਰੂ ਹੋਣਾ ਸੀ ਪਰ ਇਹ ਘੰਟਾ ਦੇਰੀ ਨਾਲ ਸ਼ੁਰੂ ਹੋਇਆ। ਰੋਡ ਸ਼ੋਅ ਦੇਰ ਸ਼ਾਮ ਡਾ. ਬੀਆਰ ਅਬੇਡਕਰ ਚੌਕ ਪਹੁੰਚ ਕੇ ਸਮਾਪਤ ਹੋਇਆ। ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਦੋਵਾਂ ਦਾ ਇਹ ਪਹਿਲਾ ਰੋਡ ਸ਼ੋਅ ਸੀ।
ਰੋਡ ਸ਼ੋਅ ਖ਼ਤਮ ਹੋਣ ਮਗਰੋਂ ਰਿੰਕੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਉਹ ਪਿਛਲੇ ਸਾਲ ‘ਆਪ’ ਪਾਰਟੀ ’ਚ ਸ਼ਾਮਲ ਹੋਇਆ ਸੀ ਤਾਂ ਉਸ ਨੂੰ ਤਿੰਨ ਦਿਨ ਤੱਕ ਨੀਂਦ ਨਹੀਂ ਆਈ ਪਰ ਭਾਜਪਾ ਵਿੱਚ ਸ਼ਾਮਲ ਹੋਣ ਮਗਰੋਂ ਅੱਜ ਲੋਕਾਂ ਨੇ ਬਹੁਤ ਪਿਆਰ ਦਿੱਤਾ ਹੈ। ਉਹ ਇਸ ਪਲ ਨੂੰ ਭੁੱਲ ਨਹੀਂ ਸਕਦਾ।

Advertisement

Advertisement
Author Image

sukhwinder singh

View all posts

Advertisement
Advertisement
×