For the best experience, open
https://m.punjabitribuneonline.com
on your mobile browser.
Advertisement

‘ਆਪ’ ਦੇ ਗੁਰਦਾਸਪੁਰ ਤੋਂ ਉਮੀਦਵਾਰ ਸ਼ੈਰੀ ਕਲਸੀ ਵੱਲੋਂ ਰੋਡ ਸ਼ੋਅ

07:52 AM May 03, 2024 IST
‘ਆਪ’ ਦੇ ਗੁਰਦਾਸਪੁਰ ਤੋਂ ਉਮੀਦਵਾਰ ਸ਼ੈਰੀ ਕਲਸੀ ਵੱਲੋਂ ਰੋਡ ਸ਼ੋਅ
ਤਲਵਾੜਾ ਜੱਟਾਂ ਵਿੱਚ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਧਵਨ
Advertisement

ਪੱਤਰ ਪ੍ਰੇਰਕ
ਪਠਾਨਕੋਟ, 2 ਮਈ
ਹਲਕਾ ਗੁਰਦਾਸਪੁਰ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਦੇ ਨਾਲ ਵੱਖ-ਵੱਖ ਪਿੰਡਾਂ ਵਿੱਚ ਰੋਡ ਸ਼ੋਅ ਕੀਤਾ। ਇਹ ਰੋਡ ਸ਼ੋਅ ਪਿੰਡ ਭੂਰ, ਨੰਗਲ, ਘੇਬੇ, ਜਿੰਦੜੀ, ਘਿਆਲਾ, ਅੰਦੋਈ, ਪਾਂਗਰਾ, ਅਨੇੜ, ਗੁੜ੍ਹਾ ਚੌਂਕ, ਗੁੜ੍ਹਾ ਕਲਾਂ, ਮੀਰਥਲ, ਅਬਾਦਗੜ੍ਹ ਤੋਂ ਹੁੰਦਾ ਹੋਇਆ ਢਾਕੀ, ਚੱਕ ਚਿਮਨਾ, ਕੌਂਤਰਪੁਰ, ਤਲਵਾੜਾ ਜੱਟਾਂ ਵਿੱਚ ਪੁੱਜਿਆ, ਜਿੱਥੇ ਪਿੰਡ ਵਾਸੀਆਂ ਨੇ ਉਮੀਦਵਾਰ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਨਿੱਘਾ ਸਵਾਗਤ ਕੀਤਾ। ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸਮੂਹ ਪਿੰਡ ਵਾਸੀਆਂ ਦਾ ਹੱਥ ਹਿਲਾ ਕੇ ਅਭਿਨੰਦਨ ਸਵੀਕਾਰ ਕੀਤਾ। ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਆਪਣੀਆਂ ਉਲੀਕੀਆਂ ਯੋਜਨਾਵਾਂ ਉਪਰ ਚਾਨਣਾ ਪਾਇਆ ਅਤੇ ਲੋਕਾਂ ਨੂੰ ਆਸ਼ੀਰਵਾਦ ਦੇਣ ਲਈ ਕਿਹਾ ਤਾਂ ਜੋ ਉਹ ਸੰਸਦ ਵਿੱਚ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾ ਸਕਣ।
ਜ਼ਿਲ੍ਹਾ ਪ੍ਰਧਾਨ ਠਾਕੁਰ ਅਮਿਤ ਸਿੰਘ ਮੰਟੂ ਨੇ ਭਗਵੰਤ ਮਾਨ ਦੀ ਸਰਕਾਰ ਦੀਆਂ 2 ਸਾਲ ਦੀਆਂ ਉਪਲਭਦੀਆਂ ਬਾਰੇ ਵਿਸਤਾਰ ਨਾਲ ਲੋਕਾਂ ਨੂੰ ਜਾਣੂ ਕਰਵਾਇਆ।

Advertisement

ਪਤਨੀ ਰਾਜਬੀਰ ਕੌਰ ਕਲਸੀ ਵੱਲੋਂ ਵੱਖ-ਵੱਖ ਥਾਈਂ ਮੀਟਿੰਗਾਂ

ਬਟਾਲਾ (ਦਲਬੀਰ ਸੱਖੋਵਾਲੀਆ): ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਪਤਨੀ ਰਾਜਬੀਰ ਕੌਰ ਕਲਸੀ ਵੱਲੋਂ ਆਪਣੇ ਪਤੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੀ ਕਮਾਨ ਸੰਭਾਲਦਿਆਂ ਅੱਜ ਬਟਾਲਾ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਕਰਦਿਆਂ ਆਪਣੇ ਪਤੀ ਲਈ ਵੋਟਾ ਮੰਗੀਆਂ। ਉਨ੍ਹਾਂ ਆਪਣੇ ਸੰਬੋਧਨ ’ਚ ਹਾਜ਼ਰ ਲੋਕਾਂ ਨੂੰ ਪਿਛਲੇ ਦੋ ਸਾਲਾਂ ’ਚ ਹਲਕੇ ਅੰਦਰ ਹੋਏ ਕੰਮਾਂ ਲਈ ਲੋਕਾਂ ਤੋਂ ਵੋਟਾਂ ਮੰਗਦਿਆਂ ਉਨ੍ਹਾਂ ਕਿਹਾ ਕਿ ਬਟਾਲਾ ਸ਼ਹਿਰ ’ਚ ਹੋਇਆ ਕੰਮ ਮੂੰਹਂ ਬੋਲ ਰਿਹਾ ਹੈ। ਵਾਰਡ ਨੰਬਰ 10 ਦੇ ਕੌਂਸਲਰ ਪੂਰਨ ਸਿੰਘ ਦੀ ਅਗਵਾਈ ਵਿੱਚ ਹੋਏ ਇਕੱਠ ’ਚ ਆਖਿਆ ਕਿ ਕਲਸੀ ਪਰਿਵਾਰ ਬਟਾਲਾ ਦੀ ਬਿਹਤਰੀ ਲਈ 24 ਘੰਟੇ ਸੇਵਾ ਲਈ ਹਾਜ਼ਰ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਡ ਦੇ 90 ਫ਼ੀਸਦੀ ਲੋਕਾਂ ਦੇ ਘਰਾਂ ਦਾ ਬਿੱਲ ਜ਼ੀਰੋ ਆ ਰਿਹਾ ਹੈ ਜਿਸ ਕਰਕੇ ਲੋਕ ਵੱਡੀ ਪੱਧਰ ’ਤੇ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਇਸੇ ਤਰ੍ਹਾਂ ਵਾਰਡ ਨੰਬਰ 9,8 ਅਤੇ 7 ਵਿੱਚ ਵੀ ਮੀਟਿੰਗਾਂ ਕਰਕੇ ਲੋਕਾਂ ਨੂੰ ਸ਼ੈਰੀ ਕਲਸੀ ਨੂੰ ਜਿਤਾਉਣ ਦੀ ਅਪੀਲ ਕੀਤੀ।

Advertisement
Author Image

joginder kumar

View all posts

Advertisement
Advertisement
×