For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ

08:54 PM May 06, 2024 IST
ਸੁਖਬੀਰ ਸਿੰਘ ਬਾਦਲ ਵੱਲੋਂ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ
SAD president Sukhbir Badal hold a road show in favor of SAD candidate from Anandpur Sahib Prem Singh Chandumajra during ongoing Punjab Bachao Yatra at Balachaur -Garhshankar in Nawanshahr on Monday.Tribune photo : Malkiat Singh.
Advertisement

ਪੱਤਰ ਪ੍ਰੇਰਕ

Advertisement

ਗੜ੍ਹਸ਼ੰਕਰ, 6 ਮਈ

ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ ਅਤੇ ਹਲਕਾ ਵਾਸੀਆਂ ਨੂੰ ਪ੍ਰੋਫੈਸਰ ਚੰਦੂਮਾਜਰਾ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਿਛਲੇ 10 ਸਾਲਾਂ ਤੋਂ ਪੰਜਾਬ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਨੂੰ ਵਿਕਾਸ ਪੱਖੋਂ 20 ਸਾਲ ਪਿੱਛੇ ਧੱਕ ਦਿੱਤਾ ਹੈ ਜਿਸ ਕਰਕੇ ਸੂਬੇ ਦੇ ਲੋਕ ਇਹਨਾਂ ਪਾਰਟੀਆਂ ਤੋਂ ਬੇਹੱਦ ਖਫਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਸੂਬੇ ਵਿੱਚ ਜਿੱਥੇ ਅਮਨ ਕਾਨੂੰਨ ਦੀ ਸਥਿਤੀ ਸ਼ਾਂਤੀਪੂਰਨ ਬਣੀ ਰਹੀ ਉੱਥੇ ਹੀ ਵਿਕਾਸ ਦੇ ਵੱਡੇ ਵੱਡੇ ਪ੍ਰਾਜੈਕਟ ਸ਼ੁਰੂ ਹੋਏ। ਇਸ ਮੌਕੇ ਪਾਰਟੀ ਦੇ ਸਥਾਨਿਕ ਆਗੂਆਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।

Advertisement
Author Image

amartribune@gmail.com

View all posts

Advertisement
Advertisement
×