ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਬਜੀਤ ਮਲੋਆ ਦੇ ਹੱਕ ਵਿੱਚ ਨੌਜਵਾਨਾਂ ਵੱਲੋਂ ਰੋਡ ਸ਼ੋਅ

07:20 AM May 31, 2024 IST
ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਮਲੋਆ ਦੇ ਹੱਕ ਵਿੱਚ ਮੋਟਰਸਾਈਕਲ ਮਾਰਚ ਕਰਦੇ ਹੋਏ ਨੌਜਵਾਨ। -ਫੋਟੋ: ਹਰਦੀਪ ਸਿੰਘ

ਹਰਦੀਪ ਸਿੰਘ
ਫ਼ਤਹਿਗੜ੍ਹ ਪੰਜਤੂਰ, 30 ਮਈ
ਫਰੀਦਕੋਟ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਮਲੋਆ ਦੇ ਹੱਕ ਵਿੱਚ ਅੱਜ ਨੌਜਵਾਨਾਂ ਵਲੋਂ ਫ਼ਤਹਿਗੜ੍ਹ ਪੰਜਤੂਰ ਤੋਂ ਇਕ ਰੋਡ ਸ਼ੋਅ ਕੱਢਿਆ ਗਿਆ। ਇਹ ਰੋਡ ਸ਼ੋਅ ਧਰਮਕੋਟ ਹਲਕੇ ਦੇ ਦਰਜਨਾਂ ਪਿੰਡਾਂ ਵਿਚ ਗਿਆ ਜਿੱਥੇ ਇਸ ਦੇ ਵੱਡੇ ਕਾਫਲੇ ਦਾ ਲੋਕਾਂ ਵਲੋਂ ਭਰਵਾਂ ਸਵਾਗਤ ਕੀਤਾ। ਇਸ ਰੋਡ ਸ਼ੋਅ ਦੀ ਅਗਵਾਈ ਭਾਈ ਮਲੋਆ ਦੀ ਪਤਨੀ ਬੀਬੀ ਸੰਦੀਪ ਕੌਰ, ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ, ਭਾਈ ਗੁਰਸੇਵਕ ਸਿੰਘ ਜਵਾਹਰਕੇ ਅਤੇ ਦਸ਼ਮੇਸ਼ ਗੁਰਮਤਿ ਪ੍ਰਚਾਰ ਲਹਿਰ ਦੇ ਨੌਜੁਆਨਾਂ ਵਲੋਂ ਕੀਤੀ ਗਈ। ਬੀਬੀ ਸੰਦੀਪ ਕੌਰ ਨੇ ਕਿਹਾ ਕਿ ਪਿਤਾ ਬੇਅੰਤ ਸਿੰਘ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਨੂੰ ਬਹੁਤ ਗ਼ੁਰਬਤ ਭਰੇ ਦਿਨ ਦੇਖਣੇ ਪਏ ਸਨ ਲੇਕਿਨ ਹੁਣ ਸਿੱਖ ਪੰਥ ਨੇ ਉਨ੍ਹਾਂ ਨੂੰ ਸੰਭਾਲ ਲਿਆ ਹੈ। ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ ਨੇ ਕਿਹਾ ਕਿ ਭਾਈ ਸਰਬਜੀਤ ਸਿੰਘ ਸਿੱਖ ਕੌਮ ਦੀ ਅਮਾਨਤ ਹਨ ਅਤੇ ਸ਼ਹੀਦ ਪਰਿਵਾਰਾਂ ਦੀ ਸਾਂਭ ਸੰਭਾਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਭਾਈ ਮਲੋਆ ਦੀ ਜਿੱਤ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਪੰਥਕ ਸਰਕਾਰ ਦਾ ਮੁੱਢ ਬੰਨ੍ਹਣ ਜਾ ਰਿਹਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਭਾਈ ਮਲੋਆ ਵੱਡੀ ਲੀਡ ਨਾਲ ਜਿੱਤ ਦਰਜ ਕਰਵਾਉਣਗੇ। ਇਸ ਮੌਕੇ ਭਾਈ ਵਰਿੰਦਰ ਸਿੰਘ ਰਿੱਕੀ, ਭਾਈ ਬਲਜੀਤ ਸਿੰਘ ਅਕਾਲੀਆਂ ਵਾਲਾ, ਭਾਈ ਹਰਜਿੰਦਰ ਸਿੰਘ, ਬਾਬਾ ਸੁਖਦੇਵ ਸਿੰਘ ਚੱਕੀ ਵਾਲਾ, ਭਾਈ ਨਿਰਵੈਰ ਸਿੰਘ ਖਾਲਸਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਆਗੂ ਹਾਜ਼ਰ ਸਨ।

Advertisement

Advertisement