ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਜੈਇੰਦਰ ਸਿੰਗਲਾ ਵੱਲੋਂ ਮੁਹਾਲੀ ਤੋਂ ਖੁਰਾਲਗੜ੍ਹ ਸਾਹਿਬ ਤੱਕ ਰੋਡ ਸ਼ੋਅ

06:46 AM May 05, 2024 IST
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਅਤੇ ਪਾਰਟੀ ਵਰਕਰ।

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 4 ਮਈ
ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਆਖਿਆ ਕਿ ਖਾਲਸੇ ਦੀ ਜਨਮ ਭੂਮੀ ਤੇ ਗੁਰੂਆਂ ਦੀ ਚਰਨਛੋਹ ਪ੍ਰਾਪਤ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਬਣਨਾ ਉਨ੍ਹਾਂ ਲਈ ਵੱਡੇ ਸੁਭਾਗ ਵਾਲੀ ਗੱਲ ਹੈ। ਉਹ ਅੱਜ ਸਵੇਰੇ ਕਾਂਗਰਸ ਪਾਰਟੀ ਦੇ ਫੇਜ਼ ਪਹਿਲੇ ਵਿਚਲੇ ਦਫ਼ਤਰ ਵਿੱਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਇਕੱਤਰ ਹੋਏ ਮੁਹਾਲੀ ਹਲਕੇ ਦੇ ਵੱਡੀ ਗਿਣਤੀ ਵਿੱਚ ਪਾਰਟੀ ਵਰਕਰਾਂ, ਕੌਂਸਲਰਾਂ, ਪੰਚਾਂ-ਸਰਪੰਚਾਂ ਦੀ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਇਸ ਮਗਰੋਂ ਉਹ ਕਾਫ਼ਲੇ ਦੇ ਰੂਪ ਵਿੱਚ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਮੰਦਿਰ ਆਦਿ ਲਈ ਰਵਾਨਾ ਹੋ ਗਏ।
ਰੂਪਨਗਰ (ਪੱਤਰ ਪ੍ਰੇਰਕ): ਅੱਜ ਲੋਕ ਸਭਾ ਹਲਕਾ ਸ਼੍ੀ ਆਨੰਦਪੁਰ ਸਾਹਿਬ ਤੋਂ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਮੁਹਾਲੀ ਤੋਂ ਲੈ ਕੇ ਖੁਰਾਲਗੜ੍ਹ ਸਾਹਿਬ ਤੱਕ ਰੋਡ ਸ਼ੋਅ ਕੱਢਿਆ। ਰੂਪਨਗਰ ਜ਼ਿਲ੍ਹੇ ਅੰਦਰ ਰੂਪਨਗਰ ਬਾਈਪਾਸ ’ਤੇ ਵਿਧਾਨ ਸਭਾ ਹਲਕਾ ਰੂਪਨਗਰ ਦੇ ਇੰਚਾਰਜ ਬਰਿੰਦਰ ਸਿੰਘ ਢਿੱਲੋਂ ਅਤੇ ਭਰਤਗੜ੍ਹ ਵਿਖੇ ਸਾਬਕਾ ਵਿਧਾਨ ਸਭਾ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਸਿੰਗਲਾ ਦਾ ਸਵਾਗਤ ਕਰਦਿਆਂ ਚੋਣ ਪ੍ਰਚਾਰ ਦੌਰਾਨ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਉਮੀਦਵਾਰ ਦੀ ਪਤਨੀ ਦੀਪਾ ਸਿੰਗਲਾ, ਗੁਰਇਕਬਾਲ ਕੌਰ ਬਬਲੀ, ਸਾਬਕਾ ਚੇਅਰਪਰਸਨ ਗੁਰਸ਼ਰਣ ਕੌਰ ਰੰਧਾਵਾ, ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਸਮੇਤ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।

Advertisement

ਕਾਂਗਰਸੀਆਂ ਦੀ ਫੁੱਟ ਜੱਗ ਜ਼ਾਹਰ

ਕੁਰਾਲੀ (ਪੱਤਰ ਪ੍ਰੇਰਕ): ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਅੱਜ ਹਲਕੇ ਦੇ ਗੁਰਧਾਮਾਂ ’ਤੇ ਮੱਥਾ ਟੇਕਣ ਲਈ ਰੋਡ ਸ਼ੋਅ ਕਰਦੇ ਕਾਫ਼ਲੇ ਸਣੇ ਹਲਕੇ ਵਿੱਚ ਪੁੱਜੇ। ਇਸ ਮੌਕੇ ਸ਼ਹਿਰ ਦੇ ਬਾਈਪਾਸ ’ਤੇ ਤਿੰਨ ਥਾਵਾਂ ਤੇ ਵੱਖ-ਵੱਖ ਕਾਂਗਰਸੀ ਆਗੂਆਂ ਵੱਲੋਂ ਸ੍ਰੀ ਸਿੰਗਲਾ ਦਾ ਸਵਾਗਤ ਕੀਤਾ ਗਿਆ ਜਿਸ ਨਾਲ ਕਾਂਗਰਸੀਆਂ ਦੀ ਫੁੱਟ ਇੱਕ ਵਾਰ ਫਿਰ ਜੱਗ ਜ਼ਾਹਰ ਹੋ ਗਈ। ਕਾਂਗਰਸੀਆਂ ਵਲੋਂ ਕੁਰਾਲੀ ਸ਼ਹਿਰ ਤੋਂ ਬਾਹਰਵਾਰ ਬਾਈਪਾਸ ’ਤੇ ਤਿੰਨ ਵੱਖ-ਵੱਖ ਥਾਵਾਂ ’ਤੇ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਗਊ ਰੱਖਿਆ ਕਮਿਸ਼ਨ ਪੰਜਾਬ ਦੇ ਸਬਕਾ ਵਾਈਸ ਚੇਅਰਮੈਨ ਕਮਲਜੀਤ ਚਾਵਲਾ ਤੇ ਸਿਟੀ ਕਾਂਗਰਸ ਦੇ ਪ੍ਰਧਾਨ ਦਿਨੇਸ਼ ਗੌਤਮ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਸ੍ਰੀ ਸਿੰਗਲਾ ਦਾ ਸਵਾਗਤ ਕੀਤਾ।

ਵਿਜੈਇੰਦਰ ਸਿੰਗਲਾ ਤਖਤ ਕੇਸਗੜ੍ਹ ਸਾਹਿਬ ਨਤਮਸਤਕ

ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਕਾਂਗਰਸ ਪਾਰਟੀ ਦੇ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਤੇ ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਉਪਰੰਤ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਸ੍ਰੀ ਸਿੰਗਲਾ ਨਾਲ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ, ਸਾਬਕਾ ਸਪੀਕਰ ਰਾਣਾ ਕੰਵਰਪਾਲ ਸਿੰਘ ਤੇ ਸਮਰਥਕ ਹਾਜ਼ਰ ਸਨ। ਸ੍ਰੀ ਸਿੰਗਲਾ ਨੇ ਕਿਹਾ ਕਿ ਸੂਬੇ ਅੰਦਰ ਕਾਂਗਰਸ ਪੱਖੀ ਲਹਿਰ ਚੱਲ ਰਹੀ ਹੈ ਤੇ ਅੱਜ ਲੋਕ ਕੇਂਦਰ ਅਤੇ ਸੂਬੇ ਦਾ ਨਿਜ਼ਾਮ ਬਦਲਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਅੱਜ ਪੂਰੇ ਰਸਤੇ ਵਿੱਚ ਗਰਮੀ ਦੇ ਬਾਵਜੂਦ ਲੋਕਾਂ ਦਾ ਭਰਪੂਰ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਮਿਲਣਗੇ। ਇਸ ਮੌਕੇ ਸਾਬਕਾ ਮੰਤਰੀ ਬਲਵੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਅੰਦਰ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਜਿੱਤ ਪ੍ਰਾਪਤ ਕਰੇਗੀ।

Advertisement

Advertisement
Advertisement