ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਰਜੀਤ ਕੌਰ ਸਾਹੋਕੇ ਵੱਲੋਂ ਫਰੀਦਕੋਟ ’ਚ ਰੋਡ ਸ਼ੋਅ

08:05 AM May 04, 2024 IST
ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਮਿਲਦੇ ਹੋਏ ਅਮਰਜੀਤ ਕੌਰ ਸਾਹੋਕੇ।

ਜਸਵੰਤ ਜੱਸ
ਫਰੀਦਕੋਟ, 3 ਮਈ
ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੇ ਆਪਣੇ ਚੋਣ ਪ੍ਰਚਾਰ ਦੌਰਾਨ ਅੱਜ ਫਰੀਦਕੋਟ ਅਤੇ ਸਾਦਿਕ ਇਲਾਕੇ ਵਿੱਚ ਭਰਵਾਂ ਰੋਡ ਸ਼ੋਅ ਕੱਢਿਆ। ਇਸ ਰੋਡ ਸ਼ੋਅ ਦੌਰਾਨ ਵੋਟਰਾਂ ਨੂੰ ਸੰਬੋਧਨ ਕਰਦਿਆਂ ਸੂਬਾ ਕਾਂਗਰਸ ਦੇ ਜਨਰਲ ਸਕੱਤਰ ਕੁਸ਼ਲਦੀਪ ਸਿੰਘ ਢਿੱਲੋਂ ਅਤੇ ਅਮਰਜੀਤ ਕੌਰ ਸਾਹੋਕੇ ਨੇ ਦੋਸ਼ ਲਾਇਆ ਕਿ ਅਕਾਲੀ ਦਲ ਭਾਜਪਾ ਦੇ ਹੱਕ ਵਿੱਚ ਭੁਗਤਣ ਵਾਲੀ ਪਾਰਟੀ ਹੈ ਅਤੇ ਅਕਾਲੀ ਦਲ ਹੀ ਭਾਜਪਾ ਨੂੰ ਪੰਜਾਬ ਵਿੱਚ ਲੈ ਕੇ ਆਇਆ ਸੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਲੋਕਾਂ ਦੇ ਸੁਪਨਿਆਂ ’ਤੇ ਖਰਾ ਨਹੀਂ ਉਤਰ ਸਕੀ। ਦੂਜੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਬਾਹਰਲਾ ਦੱਸਦਿਆਂ ਬੀਬੀ ਸਾਹੋਕੇ ਨੇ ਕਿਹਾ ਕਿ ਉਹ ਹਮੇਸ਼ਾ ਲੋਕ ਸਭਾ ਹਲਕੇ ਵਿੱਚ ਮੌਜੂਦ ਰਹੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ। ਅੱਜ ਦੇ ਰੋਡ ਸ਼ੋਅ ਵਿੱਚ ਕਾਂਗਰਸੀ ਸੰਸਦ ਮੈਂਬਰ ਮੁਹੰਮਦ ਸਦੀਕ ਅਤੇ ਟਿਕਟ ਦੇ ਮੁੱਖ ਦਾਆਵੇਦਾਰ ਬਲਦੇਵ ਸਿੰਘ ਤਖਾਨਬੱਧ ਵਿੱਚ ਸ਼ਾਮਲ ਨਹੀਂ ਹੋਏ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਵਦੀਪ ਸਿੰਘ ਬੱਬੂ ਬਰਾੜ ਨੇ ਇਸ ਰੋਡ ਸ਼ੋਅ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਨੂੰ ਭਰਵਾਂ ਸਹਿਯੋਗ ਮਿਲ ਰਿਹਾ ਹੈ।

Advertisement

Advertisement
Advertisement