ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਰੋਡ ਸ਼ੋਅ

07:44 AM May 28, 2024 IST
ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਵਿਚ ਸ਼ਾਮਲ ਲੋਕ।

ਗੁਰਬਖਸ਼ਪੁਰੀ
ਤਰਨ ਤਾਰਨ, 27 ਮਈ
ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਉਸ ਦੇ ਪਿਤਾ ਤਰਸੇਮ ਸਿੰਘ ਦੀ ਅਗਵਾਈ ਹੇਠ ਅੱਜ ਇਥੇ ਰੋਡ ਸ਼ੋਅ ਕੀਤਾ ਗਿਆ| ‘ਵਾਰਿਸ ਪੰਜਾਬ ਦੇ’ ਮੁਖੀ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਰੋਡ ਸ਼ੋਅ ਵਿੱਚ ਕਾਫ਼ੀ ਗਿਣਤੀ ਲੋਕ ਸ਼ਾਮਲ ਹੋਏ। ਇਸ ਦੌਰਾਨ ਉਨ੍ਹਾਂ ਅੰਮ੍ਰਿਤਪਾਲ ਸਿੰਘ ਨੂੰ ਜਿਤਾਉਣ ਦਾ ਅਹਿਦ ਵੀ ਲਿਆ। ਇਸ ਮੌਕੇ ਦੁਕਾਨਦਾਰ ਯੂਨੀਅਨ ਤਰਨ ਤਾਰਨ ਦੇ ਪ੍ਰਧਾਨ ਗੁਰਿੰਦਰ ਸਿੰਘ ਲਾਡੀ ਦੀ ਅਗਵਾਈ ਹੇਠ ਦੁਕਾਨਦਾਰਾਂ ਅਤੇ ਬੀਰ ਖ਼ਾਲਸਾ ਗਰੁੱਪ ਦੇ ਮੁਖੀ ਕੰਵਲਜੀਤ ਸਿੰਘ ਵੱਲੋਂ ਬਾਪੂ ਤਰਸੇਮ ਸਿੰਘ ਨੂੰ ਲੱਡੂਆਂ ਨਾਲ ਤੋਲਿਆ ਗਿਆ। ਇਸ ਮੌਕੇ ਤਰਸੇਮ ਸਿੰਘ ਨੇ ਕਿਹਾ ਕਿ ਲੋਕ ਸਭਾ ਹਲਕਾ ਖਡੂਰ ਸਾਹਿਬ ਨਾਲ ਸਬੰਧਤ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿਚ ਇਕ ਲਹਿਰ ਬਣਾ ਦਿੱਤੀ ਹੈ|

Advertisement

Advertisement
Advertisement