ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਥਕ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ’ਚ ਰੋਡ ਸ਼ੋਅ

09:42 AM May 29, 2024 IST
ਰੋਡ ਸ਼ੋਅ ਦੌਰਾਨ ਲੋਕਾਂ ਦਾ ਪਿਆਰ ਕਬੂਲਦੇ ਹੋਏ ਸਿਮਰਨਜੀਤ ਸਿੰਘ ਮਾਨ। -ਫੋਟੋ: ਲਾਲੀ

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 28 ਮਈ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿੱਚ ਅੱਜ ਪਾਰਟੀ ਵੱਲੋਂ ਰੋਡ ਸ਼ੋਅ ਕੱਢਿਆ ਗਿਆ ਜਿਸ ਵਿੱਚ ਵੱਡੀ ਗਿਣਤੀ ਪਾਰਟੀ ਆਗੂਆਂ, ਵਰਕਰਾਂ, ਸਮਰਥਕਾਂ ਅਤੇ ਹੱਕਾਂ ਪ੍ਰਤੀ ਜਾਗਰੂਕ ਲੋਕਾਂ ਨੇ ਭਾਗ ਲਿਆ। ਇਸ ਦੌਰਾਨ ਵੱਖ-ਵੱਖ ਥਾਵਾਂ ’ਤੇ ਫੁੱਲਾਂ ਦੀ ਵਰਖਾ ਕਰ ਕੇ ਸਵਾਗਤ ਕੀਤਾ ਗਿਆ।
ਪਾਰਟੀ ਪ੍ਰਧਾਨ ਤੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਇਹ ਰੋਡ ਸ਼ੋਅ ਪਿੰਡ ਬਡਰੁੱਖਾਂ ਤੋਂ ਸ਼ੁਰੂ ਹੋਇਆ, ਜਿਸ ਤੋਂ ਬਾਅਦ ਗੁਰਸਾਗਰ ਮਸਤੂਆਣਾ ਸਾਹਿਬ, ਉਭਾਵਾਲ, ਬਹਾਦਰਪੁਰ, ਦੁੱਗਾਂ, ਸਲਾਈਟ ਦੇ ਵਿੱਚੋਂ ਦੀ ਲੌਂਗੋਵਾਲ ਆਦਿ ਵੱਖ-ਵੱਖ ਪਿੰਡਾਂ ਲਈ ਰਵਾਨਾ ਹੋਇਆ। ਜਾਣਕਾਰੀ ਅਨੁਸਾਰ ਰੋਡ ਸ਼ੋਅ ਅੱਗੇ ਪਿੰਡ ਸ਼ੇਰੋ, ਸੁਨਾਮ, ਚੀਮਾਂ, ਮਰਦ ਖੇੜਾ, ਮਹਿਲਾ ਚੌਂਕ, ਮੌੜਾਂ, ਸੂਲਰ ਘਰਾਟ, ਗੁੱਜਰਾਂ, ਖਨਾਲ, ਦਿੜ੍ਹਬਾ, ਕੈਂਪਰ, ਰੋਗਲਾ, ਕੋਹਰੀਆਂ, ਘੋੜੇਨਬ, ਰਾਮਗੜ੍ਹ, ਖੰਡੇਬਾਦ, ਜਲੂਰ, ਢੀਂਡਸਾ, ਭੂਟਾਲ ਖੁਰਦ, ਦੇਹਲਾ ਸੀਂਹਾ, ਮੂਨਕ, ਸਲੇਮਗੜ੍ਹ, ਮਕਰੋੜ ਸਾਹਿਬ, ਫੂਲਦ, ਮੰਨਿਆਣਾ, ਖੋਖਰ, ਗਹਿਲਾਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਦੀ ਹੁੰਦਾ ਹੋਇਆ ਮਹਾਂ ਸਿੰਘ ਵਾਲਾ ਪਹੁੰਚ ਕੇ ਸਮਾਪਤ ਹੋਵੇਗਾ।
ਰੋਡ ਸ਼ੋਅ ਦੌਰਾਨ ਵੱਖ-ਵੱਖ ਥਾਵਾਂ ’ਤੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਇਹ ਹਲਕੇ ਦੇ ਲੋਕਾਂ ਦਾ ਪਿਆਰ ਹੀ ਹੈ, ਜੋ ਸਰਕਾਰਾਂ ਦੀ ਧੱਕੇਸ਼ਾਹੀ ਵਿਰੁੱਧ ਲੜਨ ਦਾ ਹੌਸਲਾ ਦਿੰਦਾ ਹੈ।

Advertisement

Advertisement
Advertisement