ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਨੀਤਾ ਸੋਮ ਪ੍ਰਕਾਸ਼ ਵਲੋਂ ਤਲਵਾੜਾ ਵਿਚ ਰੋਡ ਸ਼ੋਅ

04:34 PM May 28, 2024 IST

ਪੱਤਰ ਪ੍ਰੇਰਕ
ਤਲਵਾੜਾ, 28 ਮਈ
ਇਥੇ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਵਲੋਂ ਰੋਡ ਸ਼ੋਅ ਕੱਢ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਸਥਾਨਕ ਆਈਟੀ ਆਈ ਚੌਂਕ ਤੋਂ ਸ਼ੁਰੂ ਹੋਇਆ ਰੋਡ ਸ਼ੋਅ ਬੀਬੀਐਮਬੀ ਕਲੋਨੀ ਤੋਂ ਹੁੰਦਾ ਹੋਇਆ ਮੇਨ ਬਾਜ਼ਾਰ ਵਿਚੋਂ ਗੁਜ਼ਰਦਾ ਹੋਇਆ ਚੌਧਰੀ ਗਿਆਨ ਸਿੰਘ ਚੌਕ ’ਤੇ ਸਮਾਪਤ ਹੋਇਆ। ਮੀਡੀਆ ਨਾਲ ਮੁਖ਼ਾਤਿਬ ਹੁੰਦਿਆ ਭਾਜਪਾ ਉਮੀਦਵਾਰ ਅਨੀਤਾ ਸੋਮ ਪ੍ਰਕਾਸ਼ ਨੇ ਕਿਹਾ ਕਿ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁਸ਼ ਹਨ ਤੇ ਦੇਸ਼ਵਾਸੀ ਕੇਂਦਰ ਵਿਚ ਤੀਜੀ ਵਾਰ ਭਾਜਪਾ ਸਰਕਾਰ ਬਣਾਉਣ ਲਈ ਕਾਹਲੇ ਹਨ। ਰੋਡ ਸ਼ੋਅ ਵਿਚ ਮੰਡਲ ਪ੍ਰਧਾਨ ਵਿਨੋਦ ਮਿੱਠੂ, ਠੇਕੇਦਾਰ ਤੋਂ ਸਿਆਸਤਦਾਨ ਬਣੇ ਸੁਸ਼ੀਲ ਪਿੰਕੀ, ਸੰਜੀਵ ਮਿਨਹਾਸ, ਰਘੂਨਾਥ ਰਾਣਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਸਥਾਨਕ ਭਾਜਪਾ ਵਰਕਰ ਸ਼ਾਮਲ ਸਨ।

Advertisement

Advertisement