ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਉਮੀਦਵਾਰ ਟੀਨੂੰ ਵੱਲੋਂ ਪਿੰਡਾਂ ਵਿੱਚ ਰੋਡ ਸ਼ੋਅ

07:04 AM May 30, 2024 IST
‘ਆਪ’ ਉਮੀਦਵਾਰ ਟੀਨੂੰ ਪਿੰਡਾਂ ਵਿੱਚ ਵੋਟਰਾਂ ਨੂੰ ਲਾਮਬੰਦ ਕਰਦੇ ਹੋਏ। -ਫੋਟੋ: ਭੰਗੂ

ਪੱਤਰ ਪ੍ਰੇਰਕ
ਭੋਗਪੁਰ, 29 ਮਈ
ਲੋਕ ਸਭਾ ਹਲਕਾ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਨੇ ਪਿੰਡ ਸਗਰਾਂਵਾਲੀ, ਟਾਂਡੀ, ਚਰੜ, ਬੜਚੂਹੀ, ਰਾਜਪੁਰ ਮੋਕਲਾਂ, ਪਤਿਆਲਾ, ਰਾਸਤਗੋ, ਭੱਟੀਆਂ, ਚੋਲਾਂਗ, ਖਰਲਾਂ ਤੇ ਚਮਿਆਰੀ ਵਿੱਚ ਰੋਡ ਸ਼ੋਅ ਕੱਢੇ ਜਿੱਥੇ ਵੱਡੀ ਗਿਣਤੀ ਲੋਕਾਂ ਨੇ ਸ੍ਰੀ ਟੀਨੂੰ ਦੇ ਵਿਚਾਰਾਂ ਨੂੰ ਸਮਰਥਨ ਦਿੱਤਾ ਤੇ ਫੁੱਲਾਂ ਦੇ ਹਾਰ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਵਾਰ ਵੀ ਨਹੀਂ ਕਿਹਾ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ ਜਦੋਂਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਨੂੰ ਕੋਈ ਸਹੂਲਤ ਨਾ ਦੇਣ ਲਈ ਇਹੋ ਰਟ ਲਾਈ ਰੱਖੀ ਸੀ ਕਿ ਪੰਜਾਬ ਦਾ ਖਜ਼ਾਨਾ ਖਾਲੀ ਹੈ। ਹਲਕਾ ਆਦਮਪੁਰ ਦੇ ਪਾਰਟੀ ਇੰਚਾਰਜ ਜੀਤ ਲਾਲ ਭੱਟੀ ਅਤੇ ਸੀਨੀਅਰ ਆਗੂ ਜਸਦਿਆਲ ਸਿੰਘ ਜੱਸ ਨੇ ਕਿਹਾ ਕਿ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿੱਚ ਇੰਡੀਆ ਗੱਠਜੋੜ ਦੀ ਸਰਕਾਰ ਬਣਨ ਦਾ ਰਸਤਾ ਸਾਫ਼ ਹੋ ਗਿਆ ਹੈ।

Advertisement

Advertisement
Advertisement