ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਭਾਨ ਸਿੰਘ ਕਲੋਨੀ ਤੋਂ ਅਰਾਈਆਂ ਵਾਲਾ ਤੱਕ ਸੜਕ ਦਾ ਕੰਮ ਸ਼ੁਰੂ

08:42 AM Sep 10, 2024 IST
ਨਵੀਂ ਸੜਕ ਦਾ ਕੰਮ ਸ਼ੁਰੂ ਕਰਵਾਉਂਦੇ ਹੋਏ ਵਿਧਾਇਕ ਗੁਰਦਿੱਤ ਸਿੰਘ ਸੇਖੋਂ।

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 9 ਸਤੰਬਰ
ਭਾਨ ਸਿੰਘ ਕਲੋਨੀ ਤੋਂ ਅਰਾਈਆਂ ਵਾਲਾ ਤੱਕ ਲੱਗਪਗ ਇੱਕ ਕਿਲੋ ਮੀਟਰ ਲੰਬੀ ਬਣਨ ਵਾਲੀ ਸੜਕ ਦਾ ਕੰਮ ਅੱਜ ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਸ਼ੁਰੂ ਕਰਵਾਇਆ। ਇਸ ਸੜਕ ਉੱਪਰ 60 ਲੱਖ ਰੁਪਏ ਖਰਚ ਹੋਣਗੇ ਅਤੇ ਇੰਟਰਲੌਕ ਟਾਈਲਾਂ ਨਾਲ ਇਹ ਸੜਕ ਬਣਾਈ ਜਾਣੀ ਹੈ। ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਪਿਛਲੇ ਕਰੀਬ ਤਿੰਨ ਸਾਲ ਤੋਂ ਇਹ ਸੜਕ ਪੁੱਟੀ ਹੋਈ ਸੀ ਕਿਉਂਕਿ ਇੱਥੇ ਸੀਵਰੇਜ ਪਿਆ ਗਿਆ ਸੀ। ਸੜਕ ਪੁੱਟੀ ਹੋਣ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਸੀ। ਉਨ੍ਹਾਂ ਕਿਹਾ ਕਿ ਇਹ ਸੜਕ ਬਣ ਨਾਲ ਫਰੀਦਕੋਟ ਤੋਂ ਪਿੰਡ ਅਰਾਈਆਂ ਵਾਲਾ ਜਾਣ ਵਾਲੇ ਟਰੈਫਿਕ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਫਰੀਦਕੋਟ ਸ਼ਹਿਰ ਦੀਆਂ ਸੜਕਾਂ ਪੁੱਟੀਆਂ ਗਈਆਂ ਸਨ, ਉਨ੍ਹਾਂ ਨੂੰ ਠੀਕ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀਆਂ ਗਲੀਆਂ ਨੂੰ ਬਾਬਾ ਫਰੀਦ ਆਗਮਨ ਪੁਰਬ ਤੋਂ ਪਹਿਲਾਂ ਮੁਕੰਮਲ ਕਰ ਦਿੱਤਾ ਜਾਵੇਗਾ ਅਤੇ ਟ੍ਰੈਫਿਕ ਲਈ ਖੋਲ੍ਹ ਦਿੱਤੀਆਂ ਜਾਣਗੀਆਂ।

Advertisement

Advertisement