For the best experience, open
https://m.punjabitribuneonline.com
on your mobile browser.
Advertisement

ਅਰਵਿੰਦ ਖੰਨਾ ਵੱਲੋਂ ਲਹਿਰਾਗਾਗਾ ਵਿੱਚ ਰੋਡ ਸ਼ੋਅ

06:57 AM May 31, 2024 IST
ਅਰਵਿੰਦ ਖੰਨਾ ਵੱਲੋਂ ਲਹਿਰਾਗਾਗਾ ਵਿੱਚ ਰੋਡ ਸ਼ੋਅ
ਭਾਜਪਾ ਉਮੀਦਵਾਰ ਅਰਵਿੰਦ ਖੰਨਾ ਦਾ ਵਿਰੋਧ ਕਰਦੇ ਹੋਏ ਕਿਸਾਨ।
Advertisement

ਰਮੇਸ ਭਾਰਦਵਾਜ
ਲਹਿਰਾਗਾਗਾ, 30 ਮਈ
ਲੋਕ ਸਭਾ ਹਲਕਾ ਸੰਗਰੂਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਲਹਿਰਾਗਾਗਾ ਮੰਡੀ ਵਿੱਚ ਰੋਡ ਸ਼ੋਅ ਕੱਢਿਆ। ਉਨ੍ਹਾਂ ਦੇ ਨਾਲ ਹਰਿਆਣਾ ਦੇ ਰਾਜ ਸਭਾ ਦੇ ਮੈਂਬਰ ਸੁਭਾਸ਼ ਬਰਬਾਲਾ ਵੀ ਹਾਜ਼ਰ ਸਨ। ਸ੍ਰੀ ਖੰਨਾ ਤੇ ਰਾਜ ਸਭਾ ਮੈਂਬਰ ਸੁਭਾਸ਼ ਬਰਬਾਲਾ ਨੇ
ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀਆ ਸੱਤ ਫਸਲਾਂ ਤੇ ਐੱਮਐੱਸਪੀ ਦੇਣ ਨੂੰ ਤਿਆਰ ਹੈ ਪਰ ਜਥੇਬੰਦੀਆਂ ਗੱਲ ਕਰਨ ਨੂੰ ਤਿਆਰ ਨਾ ਹੋਣ ਕਰ ਕੇ ਖਾਹਮਖਾਹ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਬੇਰੁਜ਼ਗਾਰੀ ਦੂਰ ਕਰਨ ਲਈ ਮੋਦੀ ਸਰਕਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਮਜ਼ਬੂਤ ਅਤੇ ਸਥਿਰ ਸਰਕਾਰ ਹੀ ਪੰਜਾਬ ਵਰਗੇ ਸੰਵੇਦਨਸ਼ੀਲ ਸੂਬੇ ਦਾ ਸਹੀ ਮਾਇਨੇ ਵਿੱਚ ਵਿਕਾਸ ਕਰ ਸਕਦੀ ਹੈ। ਇਸ ਲਈ ਹਲਕੇ ਦੇ ਵਿਕਾਸ ਲਈ ਤੇ ਨਰਿੰਦਰ ਮੋਦੀ ਦੇ ਹੱਥ ਮਜ਼ਬੂਤ ਕਰਨ ਲਈ ਅਰਵਿੰਦ ਖੰਨਾ ਨੂੰ ਜਿਤਾਉਣਾ ਅਹਿਮ ਲੋੜ ਹੈ। ਰੋਡ ਸ਼ੋਅ ਜਦੋਂ ਰਾਮੇਵਾਲੀ ਖੂਹੀ ਕੋਲ ਦੀ ਲੰਘ ਰਿਹਾ ਸੀ ਤਾਂ ਉਥੇ ਇਕੱਠੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਭਾਈ ਕੀ ਪਿਸ਼ੌਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਨੇ ਉਨ੍ਹਾਂ ਦਾ ਜ਼ਬਰਦਸਤ ਵਿਰੋਧ ਕੀਤਾ। ਕਿਸਾਨ ਆਗੂਆਂ ਨੇ ਕਿਹਾ ਕਿ ਉਹ ਭਾਜਪਾ ਵਿਰੋਧੀ ਨਹੀਂ ਪਰ ਭਾਜਪਾ ਦੀਆਂ ਕਿਸਾਨ ਮਾਰੂ ਨੀਤੀਆਂ ਦੇ ਵਿਰੁੱਧ ਹਨ। ਭਾਜਪਾ ਦੇ ਮੋਦੀ ਭਗਤਾਂ ਨੇ ਮੋਦੀ ਦੇ ਹੱਕ ਵਿੱਚ ਅਤੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ । ਪਰ ਪੁਲੀਸ ਚੌਕਸੀ ਕਰ ਕੇ ਹਾਲਤ ਵਿਗੜਨ ਤੋਂ ਬਚਾਅ ਹੋ ਗਿਆ। ਬੀਕੇਯੂ ਏਕਤਾ ਉਗਰਾਹਾਂ ਦੇ ਆਗੂ ਸੂਬਾ ਸਿੰਘ ਸੰਗਤਪੁਰਾ, ਹਰਜਿੰਦਰ ਨੰਗਲਾ, ਸਰਬਜੀਤ ਲਹਿਰਾ, ਹਰਸੇਵਕ ਸਿੰਘ ਆਦਿ ਹਾਜ਼ਰ ਸਨ।

Advertisement

ਅਰਵਿੰਦ ਖੰਨਾ ਨੇ ਲੋਕਾਂ ਤੋਂ ਭਾਜਪਾ ਲਈ ਸਮਰਥਨ ਮੰਗਿਆ

ਸੰਦੌੜ (ਮੁਕੰਦ ਸਿੰਘ ਚੀਮਾ): ਲੋਕ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਪੱਖ ਤੋਂ ਪਿਛਾਂਹ ਸੁੱਟਿਆ ਹੈ ਅਤੇ ਦੋਵੇਂ ਹੀ ਪਾਰਟੀਆਂ ਨੇ ਪੰਜਾਬ ਨੂੰ ਆਰਥਿਕ ਬਦਹਾਲੀ ’ਤੇ ਪਹੁੰਚਾ ਦਿੱਤਾ ਹੈ। ਪੰਜਾਬ ਵਿਚ ਫੈਲੇ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਜਾਲ ਨੇ ਪੰਜਾਬ ਦੀ ਦਿੱਖ ਨੂੰ ਨੁਕਸਾਨ ਪਹੁੰਚਾਇਆ ਹੈ। ਸ੍ਰੀ ਅਰਵਿੰਦ ਖੰਨਾ ਨੇ ਆਪਣੀ ਚੋਣ ਮੁਹਿੰਮ ਤਹਿਤ ਸੰਦੌੜ ਵਿੱਚ ਪ੍ਰਚਾਰ ਕਰਦੇ ਹੋਏ ਕਿਹਾ ਕਿ ਦੇਸ਼ ਨੂੰ ਇਕ ਸਥਿਰ ਅਤੇ ਠੋਸ ਫ਼ੈਸਲੇ ਲੈਣ ਵਾਲੀ ਸਰਕਾਰ ਦੀ ਜ਼ਰੂਰਤ ਹੈ।

Advertisement
Author Image

joginder kumar

View all posts

Advertisement
Advertisement
×