ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰਾਘਵ ਚੱਢਾ ਵੱਲੋਂ ਕੰਗ ਦੇ ਹੱਕ ਵਿੱਚ ਰੋਡ ਸ਼ੋਅ

07:49 AM May 29, 2024 IST
ਰੂਪਨਗਰ ਵਿੱਚ ਰੋਡ ਸ਼ੋਅ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਮਲਵਿੰਦਰ ਸਿੰਘ ਕੰਗ।

ਜਗਮੋਹਨ ਸਿੰਘ
ਰੂਪਨਗਰ, 28 ਮਈ
ਇੱਥੇ ਅੱਜ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ‘ਆਪ’ ਉਮੀਦਵਾਰ ਮਲਵਿੰਦਰ ਸਿੰਘ ਕੰਗ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ।
ਸਥਾਨਕ ਰਾਮ ਲੀਲਾ ਗਰਾਊਂਡ ਤੋਂ ਟਰਾਸਫਾਰਮਰ ਵਾਲੇ ਚੌਕ ਤੱਕ ਲਗਪਗ ਇੱਕ ਕਿਲੋਮੀਟਰ ਲੰਬਾ ਰੋਡ ਸ਼ੋਅ ਕੱਢਣ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਹਿਲੀ ਜੂਨ ਨੂੰ ਝਾੜੂ ਦਾ ਬਟਨ ਦਬਾ ਕੇ ਦੋਵੇਂ ਚੱਢਿਆ ਦੀ (ਉਨ੍ਹਾਂ ਦੀ ਅਤੇ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਦੀ) ਲਾਜ ਰੱਖ ਲੈਣ। ਉਨ੍ਹਾਂ ਦਿੱਲੀ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀਆਂ ਪ੍ਰਾਪਤੀਆਂ ਦਾ ਗੁਣਗਾਨ ਕਰਨ ਉਪਰੰਤ ਕਿਹਾ ਕਿ ਜੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਚੋਣ ਜਿੱਤ ਕੇ ਸੰਸਦ ਵਿੱਚ ਪੁੱਜਦੇ ਹਨ ਤਾਂ ਕਿਸਾਨਾਂ ਅਤੇ ਵਪਾਰੀਆਂ ਦੀਆਂ ਮੰਗਾਂ ਅਤੇ ਹੱਕਾਂ ਨੂੰ ਸੰਸਦ ਵਿੱਚ ਜ਼ੋਰ ਸ਼ੋਰ ਨਾਲ ਉਭਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਭਰਪੂਰ ਸਮਰਥਨ ਕਰ ਰਹੇ ਹਨ, ਜਿਸ ਕਰਕੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਲੋਕ ਪਾਰਟੀ ਉਮੀਦਵਾਰ ਮਲਵਿੰਦਰ ਸਿੰਘ ਕੰਗ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੰਸਦ ਵਿੱਚ ਭੇਜਣਗੇ। ਇਸ ਮੌਕੇ ਉਨ੍ਹਾਂ ਨਾਲ ‘ਆਪ’ ਉਮੀਦਵਾਰਾ ਮਲਵਿੰਦਰ ਸਿੰਘ ਕੰਗ ਤੋਂ ਇਲਾਵਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ ਵੀ ਹਾਜ਼ਰ ਸਨ।

Advertisement

Advertisement