ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੋਡਵੇਜ਼ ਮੁਲਾਜ਼ਮਾਂ ਨੇ ਗੇੇਟ ਰੈਲੀ ’ਚ ਸਰਕਾਰ ਨੂੰ ਕੋਸਿਆ

08:38 AM Sep 07, 2024 IST
ਬੱਸ ਡਿਪੂ ਅੱਗੇ ਗੇਟ ਰੈਲੀ ਦੌਰਾਨ ਨਾਅਰੇਬਾਜ਼ੀ ਕਰਦੇ ਹੋਏ ਰੋਡਵੇਜ਼ ਮੁਲਾਜ਼ਮ।

ਚਰਨਜੀਤ ਸਿੰਘ ਢਿੱਲੋਂ
ਜਗਰਾਉਂ 6 ਸਤੰਬਰ
ਪੰਜਾਬ ਰੋਡਵੇਜ਼ ਜਗਰਾਉਂ ਡਿਪੂ ਦੇ ਮੁਲਾਜ਼ਮਾਂ ਨੇ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ ’ਤੇ ਡਿਪੂ ਦੇ ਗੇਟ ਅੱਗੇ ਭਰਵੀਂ ਰੈਲੀ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਰੈਲੀ ਨੂੰ ਸੰਬੋਧਨ ਕਰਦਿਆਂ ਅਵਤਾਰ ਗਗੜਾ, ਜਗਸੀਰ ਸਿੰਘ ਨੇਰ੍ਹੀ, ਸੁਖਪਾਲ ਸਿੰਘ ਆਖਿਆ ਕਿ ਮੌਜੂਦਾ ਸਰਕਾਰ ਵੀ ਪਿਛਲੀਆਂ ਸਰਕਾਰਾਂ ਵਾਂਗ ਹੀ ਮੁਲਾਜ਼ਮਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਦੀ ਅਣਦੇਖੀ ਲਗਾਤਾਰ ਜਾਰੀ ਹੈ। ਸੂਬੇ’ਚ ਮੁਫ਼ਤ ਸਫਰ ਦੀ ਸਹੂਲਤ ਕਾਰਨ ਟਰਾਂਸਪੋਰਟ ਵਿਭਾਗ ਲਗਾਤਾਰ ਨਿਘਾਰ ਵੱਲ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਆਖਿਆ ਸੂਬੇ ਦੇ ਦੋਵੇਂ ਟਰਾਂਸਪੋਰਟ ਵਿਭਾਗ ਰੋਡਵੇਜ਼ ਅਤੇ ਪੈਪਸੂ ਦੇ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਨੇ ਸਰਕਾਰ ਦੀ ਧੱਕੇਸ਼ਾਹੀ ਨੂੰ ਦੇਖਦਿਆਂ 13 ਸਤੰਬਰ ਨੂੰ ਲੁਧਿਆਣਾ ’ਚ ਸੂਬਾ ਪੱਧਰੀ ਰੈਲੀ ਅਤੇ ਰੋਸ ਮੁਜ਼ਾਹਰਾ ਕਰਨ ਦਾ ਫ਼ੈਸਲਾ ਕੀਤਾ ਹੈ। ਆਗੂਆਂ ਨੇ ਕਿਹਾ ਕਿ ਉਨ੍ਹਾਂ ਮੰਗਾਂ ਜਿਸ ਵਿੱਚ 2407 ਬੱਸਾਂ ਦਾ ਫਲੀਟ ਪੂਰੀ ਕਰਨੀ, ਕੱਚੇ ਮੁਲਾਜ਼ਮ ਪੱਕੇ ਕਰਨੇ, ਤਰੱਕੀਆਂ ਦੇਣੀਆਂ,12 ਪ੍ਰਤੀਸ਼ਤ ਡੀ.ਏ ਤੇ ਮੈਡੀਕਲ ਬਿੱਲਾਂ ਦੀ ਅਦਾਇਗੀ ਸ਼ਾਮਲ ਹੈ, ਨੂੰ ਪੂਰਾ ਕੀਤਾ ਜਾਵੇ।

Advertisement

Advertisement