ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਰਤੀ ਸ਼ੇਅਰ ਬਾਜ਼ਾਰ ’ਚ ਰੌਣਕ: ਨਵਾਂ ਰਿਕਾਰਡ ਕਾਇਮ ਕਰਨ ਬਾਅਦ ਸੈਂਸੈਕਸ ਤੇ ਨਿਫਟੀ ਮਾਮੂਲੀ ਗਿਰਾਵਟ ਨਾਲ ਬੰਦ

11:41 AM May 27, 2024 IST

ਮੁੰਬਈ, 27 ਮਈ
ਉਤਰਾਅ-ਚੜ੍ਹਾਅ ਕਾਰਨ ਅੱਜ ਸ਼ੇਅਰ ਬਾਜ਼ਾਰਾਂ 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਕਾਰੋਬਾਾਰ ਦੌਰਾਨ ਸੈਂਸੈਕਸ ਨੇ ਪਹਿਲੀ ਵਾਰ ਰਿਕਾਰਡ 76,000 ਦੇ ਅੰਕੜੇ ਨੂੰ ਪਾਰ ਕੀਤਾ ਸੀ, ਜਦੋਂ ਕਿ ਐੱਸਐੱਸਈ ਨਿਫਟੀ ਆਪਣੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ ਪਰ ਬਾਅਦ ਵਿੱਚ ਵਿਕਰੀ ਦੇ ਦਬਾਅ ਕਾਰਨ ਇਸ ਵਿੱਚ ਗਿਰਾਵਟ ਆਈ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 19.89 ਅੰਕ ਜਾਂ 0.03 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 75,390.50 'ਤੇ ਬੰਦ ਹੋਇਆ। ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 24.65 ਅੰਕ ਜਾਂ 0.11 ਫੀਸਦੀ ਦੀ ਮਾਮੂਲੀ ਗਿਰਾਵਟ ਨਾਲ 22,932.45 'ਤੇ ਬੰਦ ਹੋਇਆ। ਇਸ ਤੋਂ ਪਹਿਲਾਂ ਕੌਮਾਂਤਰੀ ਬਾਜ਼ਾਰਾਂ ਵਿਚ ਤੇਜ਼ੀ ਅਤੇ ਨਿਵੇਸ਼ਕਾਂ ਦੀਆਂ ਆਸ਼ਾਵਾਦੀ ਭਾਵਨਾਵਾਂ ਸਦਕਾ ਬੀਐੱਸਈ ਸੂਚਕਾਂਕ ਸੈਂਸੈਕਸ ਪਹਿਲੀ ਵਾਰ 76,000 ਦੇ ਅੰਕੜੇ ਨੂੰ ਪਾਰ ਕਰ ਗਿਆ। ਐੱਨਐੱਸਈ ਨਿਫਟੀ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। ਦੁਪਹਿਰ ਦੇ ਕਾਰੋਬਾਰ ਦੌਰਾਨ ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੈਂਸੈਕਸ 599.29 ਅੰਕ ਵਧ ਕੇ 76,009.68 ਦੇ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਿਆ। ਨਿਫਟੀ 153.7 ਅੰਕ ਵਧ ਕੇ 23,110.80 ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚਿਆ। ਸਵੇਰੇ ਸ਼ੁਰੂਆਤੀ ਕਾਰੋਬਾਰ ਵਿਚ ਸੈਂਸੈਕਸ ਅਤੇ ਨਿਫਟੀ ਆਪਣੇ ਨਵੇਂ ਸਰਵਕਾਲੀ ਉੱਚ ਪੱਧਰ 'ਤੇ ਪਹੁੰਚ ਗਏ। ਬੀਐੱਸਈ ਦਾ 30 ਸ਼ੇਅਰਾਂ ਵਾਲਾ ਸੂਚਕ ਅੰਕ ਸੈਂਸੈਕਸ ਸ਼ੁਰੂਆਤੀ ਕਾਰੋਬਾਰ ਵਿੱਚ 269.28 ਅੰਕ ਵਧ ਕੇ 75,679.67 ਅੰਕਾਂ ਦੇ ਸਰਵਕਾਲੀ ਸਿਖਰ 'ਤੇ ਪਹੁੰਚ ਗਿਆ। ਐੱਨਐੱਸਈ ਨਿਫਟੀ 86.1 ਅੰਕ ਵਧ ਕੇ 23,043.20 ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਿਆ।

Advertisement

Advertisement