ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅੱਖਾਂ ’ਚ ਮਿਰਚਾਂ ਪਾ ਕੇ ਕਾਰੋਬਾਰੀ ਤੋਂ ਇੱਕ ਲੱਖ ਰੁਪਏ ਲੁੱਟੇ

07:23 AM Aug 06, 2023 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 5 ਅਗਸਤ
ਮਾਡਲ ਟਾਊਨ ਇਲਾਕੇ ’ਚ ਸ਼ੁੱਕਰਵਾਰ ਦੀ ਦੇਰ ਰਾਤ ਨੂੰ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਕਾਰੋਬਾਰੀ ਦੀਆਂ ਅੱਖਾਂ ’ਚ ਮਿਰਚਾਂ ਪਾ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਤੇ ਉਸ ਦੇ ਹੱਥ ’ਚ ਫੜ੍ਹਿਆ ਬੈਗ ਲੈ ਕੇ ਫ਼ਰਾਰ ਹੋ ਗਏ। ਬੈਗ ’ਚ ਇੱਕ ਲੱਖ ਰੁਪਏ ਕੈਸ਼ ਤੇ ਲੈਪਟਾਪ ਸੀ। ਵਪਾਰੀ ਰੋਹਿਤ ਜਿੰਦਲ ਦੇ ਪਰਿਵਾਰ ਵਾਲਿਆਂ ਨੇ ਉਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ। ਸੂਚਨਾ ਮਿਲਣ ਤੋਂ ਬਾਅਦ ਥਾਣਾ ਮਾਡਲ ਟਾਊਨ ਦੀ ਪੁਲੀਸ ਵੀ ਮੌਕੇ ’ਤੇ ਪੁੱਜ ਗਈ। ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਆਸ-ਪਾਸ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕਰਨ ’ਚ ਲੱਗੀ ਹੋਈ ਹੈ। ਅਸ਼ੋਕ ਜਿੰਦਲ ਨੇ ਦੱਸਿਆ ਕਿ ਉਸਦਾ ਲੜਕਾ ਰੋਹਿਤ ਜਿੰਦਲ ਜਿਵੇਂ ਹੀ ਉਹ ਘਰ ਦੇ ਬਾਹਰ ਪੁੱਜਿਆ ਤਾਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਲੁੱਟ ਦੀ ਘਟਨਾ ਨੂੰ ਅੰਜਾਮ ਦਿੱਤਾ।

Advertisement

Advertisement