ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਥਿਆਰ ਦਿਖਾ ਕੇ ਪੈਟਰੋਲ ਪੰਪ ਲੁੱਟਿਆ

06:48 AM Jun 12, 2024 IST
ਸੀਸੀਟੀਵੀ ’ਚ ਕੈਦ ਹੋਈ ਪੈਟਰੋਲ ਪੰਪ ਲੁੱਟਣ ਵਾਲਿਆਂ ਦੀ ਫੁਟੇਜ।

ਹਤਿੰਦਰ ਮਹਿਤਾ
ਆਦਮਪੁਰ, 11 ਜੂਨ
ਇਥੇ ਸ਼ਹਿਰ ’ਚ ਬੀਤੀ ਰਾਤ ਹਥਿਆਰਬੰਦ ਲੁਟੇਰੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਹਜ਼ਾਰਾਂ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਇਸ ਬਾਰੇ ਰਾਜੇਸ਼ ਕੁਮਾਰ ਰਾਜੂ ਨੇ ਦੱਸਿਆ ਕਿ ਰਾਤ ਕਰੀਬ 10 ਵਜੇ ਦੋ ਨਕਾਬਪੋਸ਼ ਨੌਜਵਾਨ ਪੰਪ ਤੋਂ ਤੇਲ ਪਵਾਉਣ ਆਏ। ਇਸ ਦੌਰਾਨ ਮੋਟਰਸਾਈਕਲ ਦੇ ਪਿਛਲੇ ਪਾਸੇ ਬੈਠੇ ਨੌਜਵਾਨ ਨੇ ਪਿਸਤੌਲ ਕੱਢ ਕੇ ਮੁਲਾਜ਼ਮ ਵੱਲ ਤਾਣ ਦਿੱਤਾ ਅਤੇ ਉਸ ਕੋਲ ਕਰੀਬ ਅੱਠ ਹਜ਼ਾਰ ਰੁਪਏ ਦੀ ਨਕਦੀ ਖੋਹ ਕੇ ਫਰਾਰ ਹੋ ਗਏ। ਇਸ ਘਟਨਾ ਨਾਲ ਪੈਟਰੋਲ ਪੰਪ ਦੇ ਮੁਲਾਜ਼ਮਾਂ ਵਿੱਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਇਹ ਪੂਰੀ ਵਾਰਦਾਤ ਪੈਟਰੋਲ ਪੰਪ ਦੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਬੰਧੀ ਪੁਲੀਸ ਨੂੰ ਸੂਚਿਤ ਕੀਤਾ ਸੀ ਪਰ ਪੁਲੀਸ ਮੌਕੇ ’ਤੇ ਨਹੀਂ ਪਹੁੰਚੀ। ਉਨ੍ਹਾਂ ਦੱਸਿਆ ਕਿ ਜਦੋਂ ਇਸ ਸਬੰਧੀ ਚੌਕੀ ਇੰਚਾਰਜ ਜੰਡੂ ਸਿੰਘਾ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਡਿਊਟੀ ਬਾਹਰ ਲੱਗੀ ਹੋਣ ਕਾਰਨ ਉਹ ਜੰਡੂ ਸਿੰਘਾ ਚੌਕੀ ’ਚ ਫੋਨ ਕਰਨ ਪਰ ਉੱਥੇ ਵੀ ਕਈ ਫੋਨ ਕਰਨ ’ਤੇ ਵੀ ਕਿਸੇ ਨੇ ਨਹੀਂ ਚੁੱਕਿਆ। ਇਸ ਸਬੰਧੀ ਥਾਣਾ ਆਦਮਪੁਰ ਦੇ ਇੰਚਾਰਜ ਰਵਿੰਦਰ ਪਾਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੇ ਕਹਿਣ ’ਤੇ ਕਰੀਬ 15-16 ਘੰਟਿਆਂ ਤੋਂ ਬਾਅਦ ਜੰਡੂ ਸਿੰਘਾ ਚੌਕੀ ਤੋਂ ਮੁਲਾਜ਼ਮ ਪੁੱਜੇ।

Advertisement

Advertisement
Advertisement