ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚੋਰੀਆਂ ਤੇ ਲੁੱਟ-ਖੋਹ ਕਰਨ ਵਾਲੇ ਕਾਬੂ

11:23 AM Jun 26, 2024 IST

ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 25 ਜੂਨ
ਪੁਲੀਸ ਨੇ ਖੇਤਰ ਵਿੱਚ ਨਸ਼ਾ ਕਰਨ ਅਤੇ ਨਸ਼ੇ ਦੀ ਪੂਰਤੀ ਲਈ ਚੋਰੀਆਂ ਅਤੇ ਲੁੱਟ ਖੋਹਾਂ ਕਰਨ ਵਾਲੇ ਗਰੋਹ ਦੇ ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ। ਪੁਲੀਸ ਨੇ ਇਸ ਗਰੋਹ ਦੇ ਅੱਠ ਨੌਜਵਾਨਾਂ ਨੂੰ ਕਾਬੂ ਕਰ ਕੇ ਉਨ੍ਹਾਂ ਤੋਂ ਚੋਰੀ ਕੀਤਾ ਮੋਬਾਈਲ ਫੋਨ ਵੀ ਬਰਾਮਦ ਕੀਤਾ ਹੈ। ਪੁਲੀਸ ਵੱਲੋਂ ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਕਾਸਿਲ ਅਲੀ ਵਾਸੀ ਪ੍ਰੀਤ ਕਲੋਨੀ, ਪ੍ਰੀਤਮ ਸਿੰਘ ਵਾਸੀ ਪਿੰਡ ਭਬਾਤ, ਦੀਪੂ ਵਾਸੀ ਸ਼ਿਵਾ ਇਨਕਲੇਵ, ਪਰਮਜੀਤ ਸਿੰਘ ਵਾਸੀ ਪਿੰਡ ਭਬਾਤ, ਸ਼ਿਵਮ ਗਰਗ ਵਾਸੀ ਮੋਤੀਆ ਸਿਟੀ, ਸੰਨੀ ਅਰੋੜਾ ਵਾਸੀ ਅਕਾਲੀ ਕੌਰ ਸਿੰਘ ਕਲੋਨੀ, ਗੁਰਕੀਤਰ ਸਿੰਘ ਉਰਫ਼ ਗੁਰੀ ਵਾਸੀ ਮਾਇਆ ਗਾਰਡਨ ਅਤੇ ਯਾਸ਼ੀਨ ਵਾਸੀ ਪਿੰਡ ਭਬਾਤ ਵਜੋਂ ਹੋਈ ਹੈ। ਮਾਮਲੇ ਦੀ ਸਬੰਧੀ ਜਾਣਕਾਰੀ ਦਿੰਦਿਆਂ ਪੜਤਾਲੀਆ ਅਫ਼ਸਰ ਜਰਨੈਲ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਕਰਨ ਲਈ ਚੋਰੀਆਂ ਅਤੇ ਲੁੱਟ ਖੋਹਾਂ ਕਰਦੇ ਹਨ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ।

Advertisement

ਨਸ਼ੀਲੇ ਪਦਾਰਥ ਸਣੇ ਕਾਬੂ

ਕੁਰਾਲੀ (ਪੱਤਰ ਪ੍ਰੇਰਕ): ਸਥਾਨਕ ਥਾਣਾ ਸਦਰ ਦੀ ਪੁਲੀਸ ਨੇ ਇੱਕ ਨੌਜਵਾਨ ਨੂੰ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ ਹੈ। ਪੁਲੀਸ ਨੇ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੀ ਐੱਸਐੱਚਓ ਸਵਾਤੀ ਧੀਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲੀਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪਿੰਡ ਅੱਲਾਪੁਰ ਵਾਲੇ ਪਾਸਿਓਂ ਕੱਚੀ ਪਹੀ ’ਤੇ ਆ ਰਿਹਾ ਵਿਅਕਤੀ ਪੁਲੀਸ ਨੂੰ ਦੇਖ ਕੇ ਪਿੱਛੇ ਭੱਜਣ ਲੱਗਾ। ਪੁਲੀਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਉਸ ਨੂੰ ਕਾਬੂ ਕਰ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 12 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਕਾਬੂ ਕੀਤੇ ਮੁਲਜ਼ਮ ਦੀ ਪਛਾਣ ਹਰਸ਼ ਖਾਨ ਨਿਵਾਸੀ ਅੱਲਾਪੁਰ ਵਜੋਂ ਹੋਈ, ਉਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਜਾਂਚ ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement