ਪੈਟਰੋਲ ਪੰਪ ਤੋਂ ਲੁੱਟ-ਖੋਹ ਕਰਨ ਵਾਲੇ ਗ੍ਰਿਫ਼ਤਾਰ
10:22 AM Sep 04, 2024 IST
ਪੱਤਰ ਪ੍ਰੇਰਕ
ਸ਼ਾਹਕੋਟ, 3 ਸਤੰਬਰ
ਪਿੰਡ ਕਰਾ ਰਾਮ ਸਿੰਘ ਦੇ ਨਜ਼ਦੀਕ ਇਕ ਪੈਟਰੋਲ ਪੰਪ ਤੋਂ ਦਾਤਰ ਦੀ ਨੋਕ ’ਤੇ 64,640 ਰੁਪਏ ਦੀ ਲੁੱਟ ਕਰਨ ਵਾਲੇ ਤਿੰਨ ਲੁਟੇਰਿਆਂ ਨੂੰ ਲੋਹੀਆਂ ਖਾਸ ਦੀ ਪੁਲੀਸ ਨੇ ਚੋਰੀ ਦੇ ਮੋਟਰਸਾਈਕਲ ਤੇ ਰਵਾਇਤੀ ਹਥਿਆਰਾਂ ਸਮੇਤ ਗ੍ਰਿਫਤਾਰ ਕਰ ਲਿਆ। ਡੀਐੱਸਪੀ ਸ਼ਾਹਕੋਟ ਉਂਕਾਰ ਸਿੰਘ ਬਰਾੜ ਅਤੇ ਥਾਣਾ ਮੁਖੀ ਲੋਹੀਆਂ ਲਾਭ ਸਿੰਘ ਨੇ ਦੱਸਿਆ ਕਿ ਭਗਤ ਸਿੰਘ ਨੇ ਉਕਤ ਲੁੱਟ-ਖੋਹ ਦੀ ਰਿਪੋਰਟ ਥਾਣਾ ਲੋਹੀਆਂ ਵਿੱਚ ਦਰਜ ਕਰਵਾਈ ਸੀ। ਏਐੱਸਆਈ ਬਲਵਿੰਦਰ ਸਿੰਘ ਨੇ ਇਸ ਮਾਮਲੇ ਵਿੱਚ ਰਾਜਵਿੰਦਰ ਸਿੰਘ ਉਰਫ ਰਾਜੂ ਵਾਸੀ ਸ਼ੇਰਪੁਰ ਤਾਇਬਾ, ਪਰਮਜੀਤ ਸਿੰਘ ਉਰਫ ਪੰਮਾ ਵਾਸੀ ਅੰਮੀਵਾਲ ਅਤੇ ਬਲਵਿੰਦਰ ਸਿੰਘ ਉਰਫ ਬਿੰਦਰ ਵਾਸੀ ਸਹਿਜਲਾਲਪੁਰ ਨੂੰ ਗ੍ਰਿਫਤਾਰ ਕਰ ਲਿਆ।
Advertisement
Advertisement