For the best experience, open
https://m.punjabitribuneonline.com
on your mobile browser.
Advertisement

ਦੋ ਦਰਜਨ ਵਾਰਦਾਤਾਂ ਵਿੱਚ ਨਾਮਜ਼ਦ ਲੁਟੇਰਾ ਗ੍ਰਿਫਤਾਰ

08:41 AM Aug 19, 2024 IST
ਦੋ ਦਰਜਨ ਵਾਰਦਾਤਾਂ ਵਿੱਚ ਨਾਮਜ਼ਦ ਲੁਟੇਰਾ ਗ੍ਰਿਫਤਾਰ
Advertisement

ਨਿੱਜੀ ਪੱਤਰ ਪ੍ਰੇਰਕ
ਜਲੰਧਰ, 18 ਅਗਸਤ
ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲੀਸ ਨੇ ਲੁੱਟ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਝਪਟਮਾਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪੁਲੀਸ ਨੇ ਗੁਰਪ੍ਰੀਤ ਸਿੰਘ ਉਰਫ਼ ਗੋਪੀ ਨਾਂਅ ਦੇ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿੱਲੇ ਵਾਲਾ ਮੁਹੱਲਾ ਕਪੂਰਥਲਾ ਦਾ ਰਹਿਣ ਵਾਲਾ ਹੈ ਪਰ ਅੱਜ-ਕੱਲ੍ਹ ਉਹ ਪਿੰਡ ਜੰਡਿਆਲਾ ਜ਼ਿਲ੍ਹਾ ਐਸਬੀਐਸ ਨਗਰ ਵਿਖੇ ਰਹਿੰਦਾ ਹੈ, ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਚੋਰੀ ਅਤੇ ਸਨੈਚਿੰਗ ਗਰੋਹ ਦੇ ਮੈਂਬਰਾਂ ਵਿੱਚੋਂ ਇੱਕ ਹੈ।
ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਚੋਰੀ ਕੀਤੀ ਸੋਨੇ ਦੀ ਵਾਲੀ ਅਤੇ ਖੋਹ ਵਿੱਚ ਵਰਤਿਆ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਕਤ ਗ੍ਰਿਫਤਾਰ ਕੀਤੇ ਮੁਲਜ਼ਮ ਵਿਰੁੱਧ ਰਾਮਾਮੰਡੀ, ਜਲੰਧਰ ਵਿੱਚ ਐਫਆਈਆਰ ਨੰਬਰ 183 ਅਧੀਨ 304 (2) ਦਰਜ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਗੁਰਪ੍ਰੀਤ ਨੇ ਚੋਰੀ ਦੀਆਂ 20 ਤੋਂ 25 ਵਾਰਦਾਤਾਂ ਨੂੰ ਅੰਜਾਮ ਦੇਣ ਤੋਂ ਇਲਾਵਾ ਮੋਟਰਸਾਈਕਲ ਤੇ ਐਕਟਿਵਾ ਚੋਰੀ ਕਰਨ ਅਤੇ ਦੂਜੀ ਨੂੰ ਵੇਚਣ ਦੀ ਗੱਲ ਵੀ ਕਬੂਲ ਕੀਤੀ ਹੈ। ਉਸ ਕੋਲੋਂ ਚੋਰੀਸ਼ੁਦਾ ਮੋਟਰਸਾਈਕਲ ਅਤੇ ਐਕਟਿਵਾ ਬਰਾਮਦ ਕਰਨਾ ਬਾਕੀ ਹੈ।
ਪੁਲੀਸ ਕਮਿਸ਼ਨਰ ਨੇ ਕਿਹਾ ਕਿ ਸੁਨਿਆਰੇ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਕਿ ਚੋਰੀ ਕੀਤੀਆਂ ਸੋਨੇ ਦੀਆਂ ਵਾਲੀਆਂ ਕਿਸ ਨੂੰ ਵੇਚੀਆਂ ਗਈਆਂ ਸਨ। ਮੁਲਜ਼ਮ ਖ਼ਿਲਾਫ਼ ਲੁਧਿਆਣਾ ਵਿੱਚ ਪਹਿਲਾਂ ਹੀ ਐਫਆਈਆਰ ਦਰਜ ਹੈ।

Advertisement
Advertisement
Author Image

sukhwinder singh

View all posts

Advertisement