ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੁਟੇਰਿਆਂ ਨੇ ਮਹਿਲਾ ਕੋਲੋਂ ਛੇ ਲੱਖ ਰੁਪਏ ਵਾਲਾ ਪਰਸ ਝਪਟਿਆ

06:54 AM Jan 16, 2025 IST
ਬੱਸ ਸਟੈਂਡ ’ਤੇ ਘਟਨਾ ਸਥਾਨ ਦੀ ਜਾਂਚ ਕਰਦੀ ਹੋਈ ਪੁਲੀਸ।

ਪੱਤਰ ਪ੍ਰੇਰਕ
ਕੋਟਕਪੂਰਾ, 15 ਜਨਵਰੀ
ਇੱਥੇ ਮੁੱਖ ਬੱਸ ਸਟੈਂਡ ਦੇ ਬਾਹਰ ਸਵੇਰੇ ਮੋਟਰਸਾਈਕਲ ’ਤੇ ਸਵਾਰ ਨਕਾਬਪੋਸ਼ ਦੋ ਲੁਟੇਰਿਆਂ ਨੇ ਮਹਿਲਾ ਕੋਲੋਂ ਨਕਦੀ ਨਾਲ ਭਰਿਆ ਪਰਸ ਝਪਟ ਲਿਆ ਹੈ। ਮਹਿਲਾ ਅਨੁਸਾਰ ਉਸ ਦੇ ਪਰਸ ਵਿੱਚ 6 ਲੱਖ ਰੁਪਏ ਅਤੇ ਹੋਰ ਦਸਤਾਵੇਜ਼ ਸਨ। ਥਾਣਾ ਸਿਟੀ ਕੋਟਕਪੂਰਾ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਇਲਾਕੇ ’ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੰਜਾਬ ਨੈਸ਼ਨਲ ਬੈਂਕ ਤੋਂ ਸੇਵਾਮੁਕਤ ਮੈਨੇਜਰ ਵਿਜੈ ਅਰੋੜਾ ਆਪਣੀ ਪਤਨੀ ਨਾਲ ਮੁਹਾਲੀ ਦੇ ਫੌਰਟੀਜ਼ ਹਸਪਤਾਲ ਤੋਂ ਦਵਾਈ ਲੈਣ ਲਈ ਜਾ ਰਹੇ ਸਨ। ਇਸੇ ਦੌਰਾਨ ਉਨ੍ਹਾਂ ਪਟਿਆਲਾ ਵਿੱਚ ਮਕਾਨ ਦੀ ਰਜਿਸਟਰੀ ਵੀ ਕਰਵਾਉਣੀ ਸੀ। ਉਹ ਸਵੇਰੇ ਕੋਟਕਪੂਰਾ ਦੇ ਬੱਸ ਸਟੈਂਡ ਪਹੁੰਚੇ। ਵਿਜੈ ਅਰੋੜਾ ਆਪਣੀ ਪਤਨੀ ਨੂੰ ਬੱਸ ਸਟੈਂਡ ਦੇ ਬਾਹਰ ਛੱਡ ਕੇ ਸਕੂਟਰ ਪਾਰਕ ਕਰਨ ਚਲਾ ਗਿਆ। ਇਸੇ ਦੌਰਾਨ ਸ਼ਹਿਰ ਵਾਲੇ ਪਾਸੇ ਤੋਂ ਆਏ ਮੋਟਰਸਾਈਕਲ ਸਵਾਰ ਦੋ ਨੌਜਵਾਨ ਪੈਸਿਆਂ ਵਾਲਾ ਪਰਸ ਖੋਹ ਕੇ ਫਰਾਰ ਹੋ ਗਏ। ਮੁਲਜ਼ਮਾਂ ਦੀ ਪਛਾਣ ਕਰਨ ਲਈ ਪੁਲੀਸ ਬੱਸ ਸਟੈਂਡ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।

Advertisement

Advertisement