ਲੁਟੇਰਿਆਂ ਨੇ ਪਿਸਤੌਲ ਦਿਖਾ ਕੇ ਟੈਕਸੀ ਖੋਹੀ
07:02 AM Mar 14, 2025 IST
ਐੱਸਏਐੱਸ ਨਗਰ (ਮੁਹਾਲੀ) (ਪੱਤਰ ਪ੍ਰੇਰਕ):
Advertisement
ਇੱਥੋਂ ਦੇ ਫੇਜ਼-2 ਵਿੱਚ ਰਾਧਾ ਕ੍ਰਿਸ਼ਨ ਮੰਦਰ ਨੇੜੇ ਚਾਰ ਲੁਟੇਰਿਆਂ ਨੇ ਹਥਿਆਰ ਦਿਖਾ ਕੇ ਟੈਕਸੀ ਚਾਲਕ ਤੋਂ ਉਸ ਦੀ ਕਾਰ ਖੋਹ ਲਈ। ਇਸ ਸਬੰਧੀ ਕਾਰ ਚਾਲਕ ਨਵਦੀਪ ਨੇ ਮੁਹਾਲੀ ਦੇ ਥਾਣਾ ਫੇਜ਼-1 ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਸ਼ਿਕਾਇਤ ਮਿਲਣ ’ਤੇ ਕੇਸ ਦਰਜ ਕਰ ਲਿਆ ਹੈ। ਘਟਨਾ ਲੰਘੀ ਰਾਤ ਕਰੀਬ 12 ਵਜੇ ਦੀ ਦੱਸੀ ਜਾ ਰਹੀ ਹੈ। ਐੱਸਐੱਸਪੀ ਨੇ ਦੱਸਿਆ ਕਿ ਘਟਨਾ ਵਾਲੀ ਥਾਂ ਅਤੇ ਹੋਰ ਆਸ-ਪਾਸ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਅਤੇ ਜਲਦੀ ਹਥਿਆਰਬੰਦ ਲੁਟੇਰਿਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
Advertisement
Advertisement