ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਾਂਡਾ ਦੀ ਇੰਡੀਅਨ ਓਵਰਸੀਜ਼ ਬੈਂਕ ’ਚ ਡਾਕਾ, 11 ਲੱਖ ਦੀ ਨਕਦੀ ਲੁੱਟੀ

04:48 PM Jul 27, 2020 IST

ਸੁਰਿੰਦਰ ਸਿੰਘ ਗੁਰਾਇਆ
ਟਾਂਡਾ, 27 ਜੁਲਾਈ

Advertisement

ਇਥੋਂ ਨੇੜਲੇ ਪਿੰਡ ਗਿਲਜੀਆਂ ਦੇ ਇੰਡੀਅਨ ਓਵਰਸੀਜ਼ ਬੈਂਕ ਵਿੱਚ ਤਿੰਨ ਨਕਾਬਪੋਸ਼ ਲੁਟੇਰਿਆਂ ਨੇ ਪਿਸਤੌਲ ਦਿਖਾ ਕੇ 11 ਲੱਖ ਦੀ ਨਕਦੀ ਲੁੱਟ ਲਈ। ਇਹ ਵਾਰਦਾਤ ਸਵੇਰੇ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਸਵਾਰ ਤਿੰਨ ਨਕਾਬਪੋਸ਼ ਲੁਟੇਰੇ ਬੈਂਕ ਵਿੱਚ ਦਾਖਲ ਹੋਏ। ਉਨ੍ਹਾਂ ਉਥੇ ਮੌਜੂਦ ਕੈਸ਼ੀਅਰ ਦੀਨ ਦਿਆਲ ਅਤੇ ਦਰਜਾ ਚਾਰ ਕਰਮਚਾਰੀ ਰਵੀ ਕੁਮਾਰ ’ਤੇ ਪਿਸਤੌਲ ਤਾਣ ਦਿੱਤੀ ਤੇ ਉਨ੍ਹਾਂ ਤੋਂ ਨਕਦੀ ਦੀ ਮੰਗ ਕੀਤੀ। ਲੁਟੇਰੇ ਬੈਂਕ ਵਿੱਚ ਮੌਜੂਦ ਦੋਨਾਂ ਕਰਮਚਾਰੀਆਂ ਕੋਲੋਂ ਹਥਿਆਰਾਂ ਦੇ ਜ਼ੋਰ ’ਤੇ ਕਰੀਬ 11 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ| ਡੀਐੱਸਪੀ ਟਾਂਡਾ ਦਲਜੀਤ ਸਿੰਘ ਖੱਖ ਅਤੇ ਥਾਣਾ ਮੁਖੀ ਇੰਸਪੈਕਟਰ ਬਿਕਰਮ ਸਿੰਘ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

 

Advertisement

 

Advertisement
Tags :
ਓਵਰਸੀਜ਼ਇੰਡੀਅਨਟਾਂਡਾਡਾਕਾ,ਨਕਦੀਬੈਂਕਲੁੱਟੀ