ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਰੋਹਿਤ ਵੇਮੁਲਾ ਦਲਿਤ ਨਹੀਂ ਸੀ’

06:50 AM May 04, 2024 IST

ਹੈਦਰਾਬਾਦ: ਪੁਲੀਸ ਨੇ ਹੈਦਰਾਬਾਦ ਯੂਨੀਵਰਸਿਟੀ ਦੇ ਵਿਦਿਆਰਥੀ ਰੋਹਿਤ ਵੇਮੁਲਾ ਦੀ ਮੌਤ ਦੀ ਜਾਂਚ ਸਬੰਧੀ ਸਥਾਨਕ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਦਾਇਰ ਕੀਤੀ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਉਹ ਦਲਿਤ ਨਹੀਂ ਸੀ। ਪੁਲੀਸ ਦਾ ਕਹਿਣਾ ਹੈ ਕਿ ਉਸ ਨੇ ਇਸ ਲਈ ਖੁਦਕੁਸ਼ੀ ਕੀਤੀ ਸੀ ਕਿਉਂਕਿ ਉਸ ਨੂੰ ਡਰ ਸੀ ਕਿ ਉਸ ਦੀ ‘ਅਸਲ ਜਾਤੀ’ ਦਾ ਪਤਾ ਲੱਗ ਜਾਵੇਗਾ। ਹਾਲਾਂਕਿ ਸੂਬੇ ਦੇ ਡਾਇਰੈਕਟਰ ਜਨਰਲ ਆਫ ਪੁਲੀਸ ਨੇ ਬਾਅਦ ਵਿੱਚ ਕਿਹਾ ਕਿ ਮਾਮਲੇ ਸਬੰਧੀ ਹੋਰ ਜਾਂਚ ਕੀਤੀ ਜਾਵੇਗੀ। ਪੁਲੀਸ ਨੇ ਮਾਮਲੇ ਵਿੱਚ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦਿਆਂ ਮੁਲਜ਼ਮਾਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਯੂਓਐਚ ਦੇ ਤਤਕਾਲੀ ਉਪ ਕੁਲਪਤੀ ਅੱਪਾ ਰਾਓ ਪੋਡੀਲੇ, ਹਰਿਆਣਾ ਦੇ ਮੌਜੂਦਾ ਰਾਜਪਾਲ ਅਤੇ ਤਤਕਾਲੀ ਸੰਸਦ ਮੈਂਬਰ ਬੰਡਾਰੂ ਦੱਤਾਤ੍ਰੇਅ, ਸਾਬਕਾ ਭਾਜਪਾ ਐਮਐਲਸੀ ਐਨ. ਰਾਮਚੰਦਰ ਰਾਓ, ਕੁਝ ਏਬੀਵੀਪੀ ਆਗੂਆਂ ਸਮੇਤ ਇਸ ਕੇਸ ਵਿੱਚ ਮੁਲਜ਼ਮਾਂ ਵਿੱਚ ਸ਼ਾਮਲ ਸਨ। ਹਾਲਾਂਕਿ ਤੇਲੰਗਾਨਾ ਦੇ ਡੀਜੀਪੀ ਰਵੀ ਗੁਪਤਾ ਨੇ ਕਿਹਾ ਹੈ ਕਿ ਮ੍ਰਿਤਕ ਰੋਹਿਤ ਵੇਮੁਲਾ ਦੀ ਮਾਂ ਅਤੇ ਹੋਰਾਂ ਵੱਲੋਂ ਜਾਂਚ ’ਤੇ ਪ੍ਰਗਟਾਏ ਸ਼ੱਕ ਦੇ ਮੱਦੇਨਜ਼ਰ ਮਾਮਲੇ ਦੀ ਅਗਲੀ ਜਾਂਚ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੈਜਿਸਟਰੇਟ ਨੂੰ ਮਾਮਲੇ ਦੀ ਹੋਰ ਜਾਂਚ ਦੀ ਇਜਾਜ਼ਤ ਦੇਣ ਲਈ ਸਬੰਧਤ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਜਾਵੇਗੀ। -ਪੀਟੀਆਈ

Advertisement

Advertisement
Advertisement