ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦੇਸ਼ ’ਚ ਭਾਰਤੀ ਭਾਈਚਾਰੇ ਦੀ ਭੂਮਿਕਾ ਅਹਿਮ: ਮੁਰਮੂ

07:17 AM Oct 15, 2024 IST
ਰਾਸ਼ਟਰਪਤੀ ਦਰੋਪਦੀ ਮੁਰਮੂ ਅਲਜੀਅਰਸ ਵਿੱਚ ਮੌਦਜਾਹਿਦ ਦੇ ਕੌਮੀ ਮਿਊਜ਼ੀਅਮ ਦਾ ਦੌਰਾ ਕਰਦੇ ਹੋਏ। -ਫੋਟੋ: ਪੀਟੀਆਈ

ਅਲਜੀਅਰਸ, 14 ਅਕਤੂਬਰ
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਲਜੀਰੀਆ ਦੀ ਰਾਜਧਾਨੀ ਅਲਜੀਅਰਸ ਵਿੱਚ ਭਾਰਤੀ ਭਾਈਚਾਰੇ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਭਾਰਤੀ ਸਮਾਜ ਨੇ ਵਿਦੇਸ਼ਾਂ ਵਿੱਚ ਭਾਰਤ ਦਾ ਰੁਤਬਾ, ਮਾਣ ਅਤੇ ਸਨਮਾਨ ਵਧਾਉਣ ਵਿੱਚ ਭਾਰਤੀ ਭਾਈਚਾਰੇ ਦੀ ਭੂਮਿਕਾ ਦੀ ਹਮੇਸ਼ਾ ਸ਼ਲਾਘਾ ਕੀਤੀ ਹੈ। ਮੁਰਮੂ ਆਪਣੀ ਤਿੰਨ ਦੇਸ਼ਾਂ ਦੀ ਯਾਤਰਾ ਦੇ ਪਹਿਲੇ ਗੇੜ ਤਹਿਤ ਐਤਵਾਰ ਸ਼ਾਮ ਨੂੰ ਅਲਜੀਅਰਜ਼ ਪਹੁੰਚੇ। ਭਾਰਤ-ਅਫਰੀਕਾ ਸਬੰਧ ਮਜ਼ਬੂਤ ​​ਕਰਨ ਲਈ ਕਿਸੇ ਭਾਰਤੀ ਰਾਸ਼ਟਰਪਤੀ ਦੀ ਇਹ ਪਹਿਲੀ ਯਾਤਰਾ ਹੈ।
ਐਤਵਾਰ ਸ਼ਾਮ ਨੂੰ ਅਲਜੀਅਰਸ ਪਹੁੰਚਣ ਮਗਰੋਂ ਉਨ੍ਹਾਂ ਭਾਰਤੀ ਭਾਈਚਾਰੇ ਨਾਲ ਗੱਲਬਾਤ ਕੀਤੀ। ਰਾਸ਼ਟਰਪਤੀ ਭਵਨ ਨੇ ਇਸ ਬਾਰੇ ਐਕਸ ’ਤੇ ਕਿਹਾ, ‘ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਲਜੀਅਰਸ ਵਿੱਚ ਭਾਰਤੀ ਭਾਈਚਾਰੇ ਦੇ ਸਵਾਗਤੀ ਸਮਾਗਮ ਵਿੱਚ ਹਿੱਸਾ ਲਿਆ। ਰਾਸ਼ਟਰਪਤੀ ਨੇ ਕਿਹਾ ਕਿ ਅਲਜੀਰੀਆ ਵਿੱਚ ਭਾਰਤੀ ਭਾਈਚਾਰਾ ਭਾਰਤ ਦੇ ਹਿੱਤਾਂ ਨੂੰ ਅੱਗੇ ਵਧਾ ਰਿਹਾ ਹੈ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁਰਮੂ ਨੇ ਕਿਹਾ, ‘1.4 ਅਰਬ ਭਾਰਤੀਆਂ ਦੇ ਸਮੂਹਿਕ ਯਤਨਾਂ ਨਾਲ ਅਸੀਂ ਉਮੀਦਾਂ ਦੀ ਨਵੀਂ ਯਾਤਰਾ ’ਤੇ ਚੱਲ ਰਹੇ ਹਾਂ। ਭਾਰਤ ਤੇਜ਼ੀ ਨਾਲ ਵਿਕਾਸ ਦੇ ਰਾਹ ’ਤੇ ਵਧ ਰਿਹਾ ਹੈ। ਅਲਜੀਰੀਆ ਅਤੇ ਵਿਦੇਸ਼ਾਂ ਵਿੱਚ ਸਾਡੇ ਭਾਰਤੀ ਭਾਈਚਾਰੇ ਦੀ ਸਦਭਾਵਨਾ ਅਤੇ ਸਮਰਥਨ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।’
ਉਨ੍ਹਾਂ ਕਿਹਾ, ‘ਮੈਨੂੰ ਭਰੋਸਾ ਹੈ ਕਿ ਭਾਰਤ ਦਾ ਵਿਕਾਸ ਅਤੇ ਅਲਜੀਰੀਆ ਦੀ ਤਾਕਤ ਸਾਡੇ ਰਿਸ਼ਤਿਆਂ ਨੂੰ ਨਵੀਆਂ ਉਚਾਈਆਂ ’ਤੇ ਲੈ ਜਾਵੇਗੀ।’ ਮੁਰਮੂ ਨੇ ਯਾਦ ਕੀਤਾ ਕਿ ਕਿਵੇਂ ਭਾਰਤ ਨੇ ਸ਼ੁਰੂ ਤੋਂ ਹੀ ਬਸਤੀਵਾਦ ਦਾ ਵਿਰੋਧ ਕਰਦਿਆਂ ਅਲਜੀਰੀਆ ਦੇ ਆਜ਼ਾਦੀ ਸੰਘਰਸ਼ ਦਾ ਸਮਰਥਨ ਕੀਤਾ ਸੀ ਅਤੇ ਕਿਵੇਂ ਭਾਰਤੀ ਆਗੂਆਂ ਦੇ ਅਲਜੀਰੀਆ ਦੇ ਨੇਤਾਵਾਂ ਨਾਲ ਨਜ਼ਦੀਕੀ ਸਬੰਧ ਸਨ। ਉਨ੍ਹਾਂ ਕਿਹਾ, ‘ਜਦੋਂ 1962 ਵਿੱਚ ਅਲਜੀਰੀਆ ਆਜ਼ਾਦ ਹੋਇਆ ਤਾਂ ਭਾਰਤ ਅਲਜੀਰੀਆ ਦਾ ਸਮਰਥਨ ਕਰਨ ਲਈ ਉੱਥੇ ਮੌਜੂਦ ਸੀ ਅਤੇ ਅਸੀਂ ਤੁਰੰਤ ਨਵੇਂ ਰਾਸ਼ਟਰ ਨਾਲ ਕੂਟਨੀਤਕ ਸਬੰਧ ਸਥਾਪਤ ਕੀਤੇ।’ ਉਨ੍ਹਾਂ ਕਿਹਾ ਕਿ ਉਦੋਂ ਤੋਂ ਇਨ੍ਹਾਂ ਕੂਟਨੀਤਕ ਸਬੰਧਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ ਅਤੇ ਭੂਗੋਲਿਕ ਦੂਰੀ ਦੇ ਬਾਵਜੂਦ ਦੋਵਾਂ ਦੇਸ਼ਾਂ ਵਿੱਚ ਹਮੇਸ਼ਾ ਕਰੀਬੀ ਰਿਸ਼ਤਾ ਰਿਹਾ ਹੈ।
ਰਾਸ਼ਟਰਪਤੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਅਲਜੀਰੀਆ ਦੀਆਂ ਔਰਤਾਂ ਤਿੰਨ ਦਿਨਾਂ ਵਿਆਹ ਸਮਾਗਮਾਂ ਦੌਰਾਨ ਭਾਰਤੀ ਸਾੜੀਆਂ ਪਹਿਨਦੀਆਂ ਹਨ। ਉਨ੍ਹਾਂ ਕਿਹਾ ਕਿ ਲਗਪਗ 4,000 ਭਾਰਤੀ ਨਾਗਰਿਕ ਅਲਜੀਰੀਆ ਵਿੱਚ ਰਹਿ ਰਹੇ ਹਨ ਅਤੇ ਵੱਖ-ਵੱਖ ਪ੍ਰੋਜੈਕਟਾਂ ਅਤੇ ਅਦਾਰਿਆਂ ਵਿੱਚ ਕੰਮ ਕਰ ਰਹੇ ਹਨ। -ਪੀਟੀਆਈ

Advertisement

Advertisement