ਦੇਸ਼ ਭਗਤ ’ਵਰਸਿਟੀ ’ਚ ਰੋਲ ਪਲੇਅ ਤੇ ਲੋਕ ਨਾਚ ਮੁਕਾਬਲੇ
08:40 AM Nov 14, 2024 IST
ਮੰਡੀ ਗੋਬਿੰਦਗੜ੍ਹ:
Advertisement
ਦੇਸ਼ ਭਗਤ ਯੂਨੀਵਰਸਿਟੀ ਮੰਡੀ ਗੋਬਿੰਦਗੜ੍ਹ ਵਿੱਚ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਰਾਜ-ਪੱਧਰੀ ਰੋਲ ਪਲੇਅ ਅਤੇ ਲੋਕ ਨਾਚ ਮੁਕਾਬਲੇ ਕਰਵਾਏ ਗਏ। ਇਹ ਸਮਾਗਮ ਐੱਨਸੀਈਆਰਟੀ ਦੇ ਨੈਸ਼ਨਲ ਪਾਪੂਲੇਸ਼ਨ ਐਜੂਕੇਸ਼ਨ ਪ੍ਰੋਜੈਕਟ ਤਹਿਤ ਕਰਵਾਇਆ ਗਿਆ। ਇਨ੍ਹਾਂ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਰੋਲ-ਪਲੇਅ ਗਤੀਵਿਧੀਆਂ ਤੇ ਪੰਜਾਬੀ ਲੋਕ ਨਾਚਾਂ ’ਚ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਐਸਸੀਈਆਰਟੀ ਪੰਜਾਬ ਦੀ ਡਾਇਰੈਕਟਰ ਅਮਨਿੰਦਰ ਕੌਰ ਬਰਾੜ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ’ਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਤੇ ਪ੍ਰੋ-ਚਾਂਸਲਰ ਡਾ ਤਜਿੰਦਰ ਕੌਰ ਨੇ ਉਨ੍ਹਾਂ ਦਾ ਸਨਮਾਨ ਕੀਤਾ। ’ਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ ਨੇ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਐਸਸੀਈਆਰਟੀ ਦੇ ਸਹਾਇਕ ਡਾਇਰੈਕਟਰ ਡਾ. ਬੂਟਾ ਸਿੰਘ, ’ਵਰਸਿਟੀ ਦੇ ਐਜੂਕੇਸ਼ਨ ਵਿਭਾਗ ਦੀ ਡਾਇਰੈਕਟਰ ਡਾ. ਪ੍ਰੀਸ਼ਅਸ, ਡਾ. ਸੁਰਜੀਤ ਪਥੇਜਾ ਆਦਿ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ
Advertisement
Advertisement