ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੋਟਰੀ ਕਲੱਬ ਨੇ ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ

08:42 AM Jun 15, 2024 IST
ਔਰਤਾਂ ਨੂੰ ਸਰਟੀਫਿਕੇਟ ਦਿੰਦੇ ਹੋਏ ਡੀਸੀ ਸ਼ੌਕਤ ਅਹਿਮਦ ਪਰੇ ਤੇ ਹੋਰ। -ਫੋਟੋ: ਭੰਗੂ

ਖੇਤਰੀ ਪ੍ਰਤੀਨਿਧ
ਪਟਿਆਲਾ, 14 ਜੂਨ
ਇੱਥੇ ਐੱਸਐੱਸਟੀ ਨਗਰ ਸਥਿਤ ਰੋਟਰੀ ਭਵਨ ’ਚ ਰੋਟਰੀ ਕਲੱਬ ਪਟਿਆਲਾ ਮਿੱਡ ਟਾਊਨ ਵੱਲੋਂ ਸਿਲਾਈ ਕਢਾਈ ਦੀ ਸਿਖਲਾਈ ਲੈਣ ਵਾਲੀਆਂ ਔਰਤਾਂ ਨੂੰ ਸਿਲਾਈ ਮਸ਼ੀਨਾਂ ਤੇ ਸਰਟੀਫਿਕੇਟ ਵੰਡਣ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਲਗਪਗ 18 ਔਰਤਾਂ ਨੂੰ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ। ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਲੋਕ ਸੇਵਾ ਵਿਚ ਸਮਾਜ ਸੇਵੀ ਸੰਸਥਾਵਾਂ ਦਾ ਅਹਿਮ ਯੋਗਦਾਨ ਹੈ। ਜਾਣਕਾਰੀ ਅਨੁਸਾਰ ਇਹ ਪ੍ਰੋਗਰਾਮ ਰੋਟਰੀ ਕਲੱਬ ਦੇ ਪ੍ਰਧਾਨ ਅਤੇ ਡੇਅਰੀ ਡਿਵੈਲਪਮੈਂਟ ਵਿਭਾਗ ਦੇ ਸਾਬਕਾ ਡਿਪਟੀ ਡਾਇਰੈਕਟਰ ਅਸ਼ੋਕ ਰੌਣੀ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ। ਸੀਨੀਅਰ ਰੋਟੇਰੀਅਨ ਐੱਨਕੇ ਜੈਨ ਇਸ ਪ੍ਰਾਜੈਕਟ ਦੇ ਚੇਅਰਮੈਨ ਹਨ। ਪ੍ਰਧਾਨ ਅਸ਼ੋਕ ਰੌਣੀ ਨੇ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਪੁੱਜਣ ’ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦਾ ਧੰਨਵਾਦ ਕੀਤਾ। ਇਸ ਮੌਕੇ ਸੀਨੀਅਰ ਰੋਟੇਰੀਅਨ ਦੇਵੀ ਦਿਆਲ ਗੋਇਲ, ਹਨੀਸ਼ ਗੋਇਲ, ਰਾਕੇਸ਼ ਸਿੰਗਲਾ, ਤਰਸੇਮ ਬਾਂਸਲ ਤੇ ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ ਆਦਿ ਹਾਜ਼ਰ ਸਨ।

Advertisement

Advertisement
Advertisement