ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੰਜੈ ਸਿੰਘ ਖਿਲਾਫ਼ 100 ਕਰੋੜ ਰੁਪਏ ਦੀ ਮਾਣਹਾਨੀ ਦਾ ਮੁਕੱਦਮਾ ਦਾਇਰ

09:07 PM Dec 17, 2024 IST
ਸੰਜੈ ਸਿੰਘ।

ਪਣਜੀ, 17 ਦਸੰਬਰ
ਅਦਾਲਤ ਨੇ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪਤਨੀ ਵੱਲੋਂ ‘ਪੈਸੇ ਬਦਲੇ ਨੌਕਰੀ’ ਘੁਟਾਲੇ ਵਿੱਚ ਕਥਿਤ ਤੌਰ ’ਤੇ ਖੁਦ ਨੂੰ ਘਸੀਟਣ ਖ਼ਿਲਾਫ਼ ਦਾਇਰ 100 ਕਰੋੜ ਰੁਪਏ ਦੇ ਮਾਣਹਾਨੀ ਦੇ ਮੁਕੱਦਮੇ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੈ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ। ਅਦਾਲਤ ਨੇ ਸੰਜੈ ਸਿੰਘ ਨੂੰ ਅਗਲੇ ਸਾਲ 10 ਜਨਵਰੀ ਨੂੰ ਤਲਬ ਕੀਤਾ ਹੈ।
ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਹਾਲ ਹੀ ਵਿੱਚ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪ੍ਰਮੋਦ ਸਾਵੰਤ ਦੀ ਪਤਨੀ ਸੁਲਕਸ਼ਨਾ ਸਾਵੰਤ ’ਤੇ ਕਥਿਤ ਉਪਰੋਕਤ ਦੋਸ਼ ਲਗਾਏ ਸਨ। ਸੁਲਕਸ਼ਨਾ ਸਾਵੰਤ ਨੇ ਉੱਤਰੀ ਗੋਆ ਦੇ ਬਿਚੋਲਿਮ ਦੀ ਸਿਵਲ ਅਦਾਲਤ ਵਿੱਚ ਸ਼ਿਕਾਇਤ ਦਰਜ ਕਰਵਾਈ। ਇਸ ਦਾ ਨੋਟਿਸ ਲੈਣ ਮਗਰੋਂ ਦੀਵਾਨੀ ਮਾਮਲਿਆਂ ਦੇ ਜੱਜ ਨੇ ਸੁਣਵਾਈ ਕਰਦਿਆਂ ਸੰਜੈ ਸਿੰਘ ਨੂੰ ਨੋਟਿਸ ਜਾਰੀ ਕੀਤਾ, ਜਿਸ ਦਾ ਜਵਾਬ 10 ਜਨਵਰੀ 2025 ਨੂੰ ਦੇਣਾ ਹੈ।
ਸੁਲਕਸ਼ਨਾ ਸਾਵੰਤ ਨੇ ਆਪਣੇ ਵਕੀਲਾਂ ਰਾਹੀਂ ਅਦਾਲਤ ਨੂੰ ਬੇਨਤੀ ਕੀਤੀ ਕਿ ਉਹ ਸੰਜੈ ਨੂੰ ਮੁਆਫ਼ੀਨਾਮਾ ਪ੍ਰਕਾਸ਼ਤ ਕਰਨ ਦਾ ਨਿਰਦੇਸ਼ ਦੇਣ, ਜਿਸ ਵਿੱਚ ਸਪੱਸ਼ਟ ਕੀਤਾ ਜਾਵੇ ਕਿ ਉਕਤ ਅਪਮਾਨਜਨਕ ਵੀਡੀਓ/ਲੇਖ ਅਤੇ ਇੰਟਰਵਿਊ ਫਰਜ਼ੀ ਹਨ, ਤੱਥਾਂ ’ਤੇ ਆਧਾਰਿਤ ਨਹੀਂ ਹਨ ਅਤੇ ਉਹ ਬਿਨਾਂ ਸ਼ਰਤ ਮੁਆਫ਼ੀ ਮੰਗਦੇ ਹਨ। ਸ਼ਿਕਾਇਤਕਰਤਾ ਨੇ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਕਿ ਸੰਜੈ ਨੂੰ ਸੋਸ਼ਲ ਮੀਡੀਆ ਜਾਂ ਵਟਸਐਪ, ਫੇਸਬੁੱਕ, ਯੂਟਿਊਬ ਅਤੇ ਟਵਿੱਟਰ ਵਰਗੇ ਹੋਰ ਪਲੇਟਫਾਰਮਾਂ ’ਤੇ ਉਨ੍ਹਾਂ ਨੂੰ ਬਦਨਾਮ ਕਰਨ ਵਾਲਾ ਕੋਈ ਵੀ ਜਨਤਕ ਬਿਆਨ ਦੇਣ ਤੋਂ ਰੋਕਿਆ ਜਾਵੇ। -ਪੀਟੀਆਈ

Advertisement

Advertisement