For the best experience, open
https://m.punjabitribuneonline.com
on your mobile browser.
Advertisement

ਆਰਐੱਸ ਘੁੰਮਣ ਦਾ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ

08:59 AM May 08, 2024 IST
ਆਰਐੱਸ ਘੁੰਮਣ ਦਾ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨ
ਪ੍ਰਿੰਸੀਪਲ ਡਾ. ਆਰਐੱਸ ਘੁੰਮਣ ਦਾ ਸਨਮਾਨ ਕਰਦੇ ਹੋਏ ਪਤਵੰਤੇ। -ਫੋਟੋ: ਸਤਨਾਮ ਸਿੰਘ
Advertisement

ਪੱਤਰ ਪ੍ਰੇਰਕ
ਸ਼ਾਹਬਾਦ ਮਾਰਕੰਡਾ, 7 ਮਈ
ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਤੇ ਸਿੱਖਿਆ ਸ਼ਾਸ਼ਤਰੀ ਡਾ. ਆਰਐੱਸ ਘੁੰਮਣ ਨੂੰ ਉਨ੍ਹਾਂ ਦੀਆਂ 38 ਸਾਲ ਦੀਆਂ ਸ਼ਾਨਦਾਰ ਸੇਵਾਵਾਂ ਲਈ ਨੈਸ਼ਨਲ ਐਜੂਕੇਸ਼ਨ ਕਮੇਟੀ ਟੋਹਾਣਾ ਵੱਲੋਂ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਪੁਰਸਕਾਰ ਰਾਸ਼ਟਰੀ ਸਿੱਖਿਆ ਕਮੇਟੀ ਦੇ ਸਕੱਤਰ ਵੀਰੇਂਦਰ ਕੌਸ਼ਲ ਵੱਲੋਂ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਡਾ. ਆਰਐੱਸ ਘੁੰਮਣ ਸਿੱਖਿਆ ਸ਼ਾਸ਼ਤਰੀ ਹੋਣ ਦੇ ਨਾਲ ਨਾਲ ਸ਼ਹਿਰ ਦੀਆਂ ਕਈ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨਾਲ ਵੀ ਜੁੜੇ ਹੋਏ ਹਨ ਤੇ ਦੇਸ਼ ਦੇ ਭਵਿੱਖ ਨੂੰ ਤਿਆਰ ਕਰਨ ਦੇ ਨਾਲ-ਨਾਲ ਸਮਾਜ ਸੇਵਾ ਕਾਰਜਾਂ ਵਿਚ ਵੀ ਬੇਮਿਸਾਲ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਸਹਾਇਕ ਪ੍ਰੋਫੈਸਰ ਮਨਿੰਦਰ ਸਿੰਘ ਘੁੰਮਣ, ਮੋਨਿਕਾ ਘੁੰਮਣ, ਪ੍ਰਸ਼ਾਸਕ ਮਨੋਜ ਭਸੀਨ ਆਦਿ ਮੌਜੂਦ ਸਨ।

Advertisement

Advertisement
Author Image

joginder kumar

View all posts

Advertisement
Advertisement
×