ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਐੱਸਐੱਸ ਮੁਖੀ ਭਾਗਵਤ ਵੱਲੋਂ ਵਿਵਾਦ ਵਿਚਾਲੇ ਰਾਖਵੇਂਕਰਨ ਦਾ ਸਮਰਥਨ

01:08 PM Apr 28, 2024 IST

ਹੈਦਰਾਬਾਦ, 28 ਅਪਰੈਲ
ਰਾਸ਼ਟਰੀ ਸਵੈ ਸੇਵੀ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਅੱਜ ਕਿਹਾ ਕਿ ਸੰਘ ਪਰਿਵਾਰ ਨੇ ਕੁਝ ਸਮੂਹਾਂ ਨੂੰ ਰਾਖਵਾਂਕਰਨ ਦੇਣ ਦਾ ਕਦੇ ਵਿਰੋਧ ਨਹੀਂ ਕੀਤਾ ਹੈ। ਇਕ ਵਿਦਿਅਕ ਸੰਸਥਾ ਵਿੱਚ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਭਾਗਵਤ ਨੇ ਕਿਹਾ ਕਿ ਸੰਘ ਦਾ ਮੰਨਣਾ ਹੈ ਕਿ ਰਾਖਵਾਂਕਰਨ ਉਦੋਂ ਤੱਕ ਦਿੱਤਾ ਜਾਣਾ ਚਾਹੀਦਾ ਹੈ ਜਦੋਂ ਤੱਕ ਇਸ ਦੀ ਲੋੜ ਹੈ। ਰਾਖਵੇਂਕਰਨ ਨੂੰ ਲੈ ਕੇ ਭਾਜਪਾ ਅਤੇ ਕਾਂਗਰਸ ਵਿਚਾਲੇ ਛਿੜੀ ਸ਼ਬਦੀ ਜੰਗ ਤੋਂ ਬਾਅਦ ਭਾਗਵਤ ਨੇ ਇਹ ਟਿੱਪਣੀ ਕੀਤੀ ਹੈ। ਆਰਐੱਸਐੱਸ ਮੁਖੀ ਨੇ ਪਿਛਲੇ ਸਾਲ ਨਾਗਪੁਰ ਵਿੱਚ ਕਿਹਾ ਸੀ ਕਿ ਜਦੋਂ ਤੱਕ ਸਮਾਜ ਵਿੱਚ ਭੇਦਭਾਵ ਹੈ ਉਦੋਂ ਤੱਕ ਰਾਖਵਾਂਕਰਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਸੀ ਕਿ ਭੇਦਭਾਵ ਸਮਾਜ ਵਿੱਚ ਹੈ, ਭਾਵੇਂ ਕਿ ਇਹ ਦਿਖਾਈ ਨਾ ਦਿੰਦਾ ਹੋਵੇ। -ਪੀਟੀਆਈ

Advertisement

Advertisement
Advertisement