ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਲਈ ਚੋਣਾਂ ’ਚ ਨਿੱਤਰੇ ਆਰਐੱਸਐੱਸ ਵਰਕਰ

08:53 AM Sep 30, 2024 IST

ਆਤਿਸ਼ ਗੁਪਤਾ
ਚੰਡੀਗੜ੍ਹ, 29 ਸਤੰਬਰ
ਹਰਿਆਣਾ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ, ਕਾਂਗਰਸ ਤੇ ‘ਆਪ’ ਦੇ ਕੌਮੀ ਆਗੂ ਚੋਣ ਪ੍ਰਚਾਰ ਲਈ ਮੈਦਾਨ ਵਿੱਚ ਨਿੱਤਰ ਗਏ ਹਨ। ਉਧਰ, ਹਰਿਆਣਾ ਵਿੱਚ ਭਾਜਪਾ ਦੀ ਤੀਜੀ ਵਾਰ ਸਰਕਾਰ ਯਕੀਨੀ ਬਣਾਉਣ ਦਾ ਟੀਚਾ ਲੈ ਕੇ ਰਾਸ਼ਟਰੀ ਸਵੈਮ ਸੇਵਕ (ਆਰਐੱਸਐੱਸ) ਵੀ ਸਰਗਰਮ ਹੋ ਗਿਆ ਹੈ। ਆਰਐੱਸਐੱਸ ਦੇ ਕਾਰਕੁਨਾਂ ਵੱਲੋਂ ਚੋਣਾਂ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈੈ। ਹਰਿਆਣਾ ਵਿੱਚ ਭਾਜਪਾ ਵੱਲੋਂ 10 ਸਾਲਾਂ ਦੀ ਕਾਰਗੁਜ਼ਾਰੀ ਨੂੰ ਲੋਕਾਂ ਅੱਗੇ ਰੱਖਿਆ ਜਾ ਰਿਹਾ ਹੈ, ਪਰ ਇਸ ਦੇ ਨਾਲ ਹੀ ਪਾਰਟੀ ਨੂੰ ਲੋਕਾਂ ਦੇ ਨਾਲ-ਨਾਲ ਕਿਸਾਨਾਂ ਦੀ ਨਰਾਜ਼ਗੀ ਦਾ ਸਾਹਮਣਾ ਕਰਨਾ ਵੀ ਪੈ ਰਿਹਾ ਹੈ।
ਇਸੇ ਕਰਕੇ ਵਧੇਰੇ ਕਮਜ਼ੋਰ ਮੰਨੇ ਜਾ ਰਹੇ 25-30 ਹਲਕਿਆਂ ’ਤੇ ਆਰਐੱਸਐੱਸ ਦੇ ਕਾਰਕੁਨ ਵਧੇਰੇ ਤੇਜ਼ ਸਰਗਰਮੀਆਂ ਨਾਲ ਚੋਣ ਪ੍ਰਚਾਰ ਕਰ ਰਹੇ ਹਨ। ਇਨ੍ਹਾਂ ਵੱਲੋਂ ਬੂਥ ਪੱਧਰ ’ਤੇ ਅੰਦਰੂਨੀ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਸੂਤਰਾਂ ਅਨੁਸਾਰ ਪਿਛਲੇ ਦਿਨੀਂ ਆਰਐੱਸਐੱਸ ਦੇ ਸੀਨੀਅਰ ਮੈਂਬਰਾਂ ਵੱਲੋਂ ਸੂਬੇ ਵਿੱਚ ਡੇਰੇ ਲਗਾਏ ਗਏ ਹਨ। ਉਨ੍ਹਾਂ ਵੱਲੋਂ ਭਾਜਪਾ ਤੋਂ ਨਾਰਾਜ਼ ਹੋਏ ਵਰਕਰਾਂ ਨੂੰ ਮਨਾਇਆ ਜਾ ਰਿਹਾ ਹੈ। ਸਮਾਜ ਸੇਵੀ ਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਭਾਜਪਾ ਦੇ ਨਾਲ ਚਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਰਾਮ ਮੰਦਰ ਦੀ ਉਸਾਰੀ ਨੂੰ ਉਭਾਰਿਆ ਜਾ ਰਿਹਾ। ੳਧਰ, ਆਰਐੱਸਐੱਸ ਦੇ ਸੀਨੀਅਰ ਆਗੂਆਂ ਨੇ ਕਿਹਾ ਕਿ ਸੰਘ ਕਦੇ
ਵੀ ਰਾਜਸੀ ਗਤੀਵੀਧੀਆਂ ਵਿੱਚ ਹਿੱਸਾ ਨਹੀਂ ਲੈਂਦਾ। ਜੇ ਕੋਈ ਵਿਅਕਤੀ ਨਿੱਜੀ ਤੌਰ ’ਤੇ ਕੁਝ ਕਰਦਾ ਹੈ ਤਾਂ ਉਸ ਨੂੰ ਰੋਕਿਆ ਨਹੀਂ ਜਾ ਸਕਦਾ।

Advertisement

ਭਾਜਪਾ ਨੇ ਦੋ ਸਾਬਕਾ ਮੰਤਰੀਆਂ ਸਣੇ 8 ਬਾਗੀਆਂ ਨੂੰ ਪਾਰਟੀ ਵਿੱਚੋਂ ਕੱਢਿਆ

ਚੰਡੀਗੜ੍ਹ (ਟਨਸ): ਚੋਣਾਂ ਵਿੱਚ ਭਾਜਪਾ ਤੋਂ ਨਾਰਾਜ਼ ਹੋ ਕੇ ਆਜ਼ਾਦ ਤੌਰ ’ਤੇ ਚੋਣ ਮੈਦਾਨ ਵਿੱਚ ਨਿੱਤਰੇ ਦੋ ਸਾਬਕਾ ਮੰਤਰੀਆਂ ਸਣੇ 8 ਜਣਿਆਂ ਨੂੰ ਭਾਜਪਾ ਨੇ ਛੇ ਸਾਲਾਂ ਲਈ ਪਾਰਟੀ ਵਿੱਚੋਂ ਬਾਹਰ ਕੱਢ ਦਿੱਤਾ ਹੈ। ਪਾਰਟੀ ਵੱਲੋਂ ਕੱਢੇ ਗਏ ਸਾਬਕਾ ਕੈਬਨਿਟ ਮੰਤਰੀ ਰਣਜੀਤ ਸਿੰਘ ਚੌਟਾਲਾ, ਬਚਨ ਸਿੰਘ, ਸਾਬਕਾ ਵਿਧਾਇਕ ਦਵਿੰਦਰ ਕਾਦਿਆਨ, ਸੰਦੀਪ ਗਰਗ, ਜ਼ਿਲ੍ਹੇਰਾਮ ਸ਼ਰਮਾ, ਰਾਧਾ ਅਹਿਲਾਵਤ, ਨਵੀਨ ਗੋਇਲ, ਕੇਹਰ ਸਿੰਘ ਰਾਵਤ ਵੱਲੋਂ ਭਾਜਪਾ ਉਮੀਦਵਾਰਾਂ ਖ਼ਿਲਾਫ਼ ਚੋਣ ਲੜੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੀ 24 ਬਾਗੀਆਂ ਨੂੰ ਛੇ ਸਾਲਾਂ ਲਈ ਪਾਰਟੀ ਵਿੱਚੋਂ ਕੱਢ ਚੁੱਕੀ ਹੈ।

Advertisement
Advertisement