ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਰਟੀਓ ਨੇ ਦੋ ਨਾਮੀ ਸਕੂਲਾਂ ਦੀਆਂ ਅੱਧੀ ਦਰਜਨ ਬੱਸਾਂ ਦੇ ਚਲਾਨ ਕੀਤੇ

08:54 AM Apr 25, 2024 IST

ਜਗਮੋਹਨ ਸਿੰਘ
ਰੂਪਨਗਰ, 24 ਅਪਰੈਲ
ਇੱਥੇ ਅੱਜ ਖੇਤਰੀ ਟਰਾਂਸਪੋਰਟ ਅਥਾਰਿਟੀ (ਆਰ.ਟੀ.ਓ.) ਰੂਪਨਗਰ ਗੁਰਵਿੰਦਰ ਸਿੰਘ ਜੌਹਲ ਨੇ ‘ਸੇਫ ਸਕੂਲ ਵਾਹਨ ਪਾਲਿਸੀ’ ਤਹਿਤ 10 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਸ਼ਹਿਰ ਦੇ ਦੋ ਨਾਮਵਰ ਸਕੂਲਾਂ ਦੀਆਂ ਲਗਪਗ ਅੱਧੀ ਦਰਜਨ ਬੱਸਾਂ ਦੇ ਚਲਾਨ ਕੀਤੇ ਗਏ।
ਇਸ ਸਬੰਧੀ ਗੁਰਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ 10 ਬੱਸਾਂ ਵਿੱਚੋਂ ਛੇ ਬੱਸਾਂ ‘ਸੇਫ ਸਕੂਲ ਵਾਹਨ ਪਾਲਿਸੀ’ ਦੀਆਂ ਸ਼ਰਤਾਂ ਨੂੰ ਪੂਰੀਆਂ ਨਹੀਂ ਸਨ ਕਰਦੀਆਂ। ਉਨ੍ਹਾਂ ਦੱਸਿਆ ਕਿ ਕਈ ਡਰਾਈਵਰ ਬਿਨਾਂ ਲਾਇਸੈਂਸ ਤੋਂ ਸਨ ਜਦਕਿ ਕਈ ਬੱਸਾਂ ਵਿੱਚ ਮਹਿਲਾ ਸਹਾਇਕ ਤੇ ਫਸਟ ਏਡ ਕਿੱਟਾਂ ਨਹੀਂ ਸਨ। ਕਈ ਫਸਟ ਏਡ ਕਿੱਟਾਂ ਦੀ ਮਿਆਦ ਲੰਘ ਚੁੱਕੀ ਸੀ। ਸ੍ਰੀ ਜੌਹਲ ਨੇ ਦੱਸਿਆ ਕਿ ਪਿਛਲੇ ਹਫ਼ਤੇ ਸਕੂਲ ਮੈਨੇਜਮੈਂਟਾਂ ਅਤੇ ਸਕੂਲ ਬੱਸ ਆਪਰੇਟਰਾਂ ਦੇ ਨਾਲ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਹਾਜ਼ਰੀ ਵਿੱਚ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ ਸੀ ਜਿਸ ਵਿੱਚ ਸਮੂਹ ਸਕੂਲਾਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਸੀ ਪਰ ਇਸ ਦੇ ਬਾਵਜੂਦ ਅੱਜ ਸਵੇਰੇ ਕੀਤੀ ਗਈ ਚੈਕਿੰਗ ਵਿੱਚ ਵੱਡੀ ਪੱਧਰ ’ਤੇ ਬੱਸ ਆਪਰੇਟਰਾਂ ਵੱਲੋਂ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ।

Advertisement

Advertisement
Advertisement