ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੁਬਿੰਦਰਜੀਤ ਸਿੰਘ ਬਰਾੜ ਬਣੇ ਯੂਟੀ ਦੇ ਡਾਇਰੈਕਟਰ ਹਾਇਰ ਐਜੂਕੇਸ਼ਨ

08:35 AM Jul 11, 2024 IST
ਰੁਬਿੰਦਰਜੀਤ ਬਰਾੜ ਤੇ ਅਮਨਦੀਪ ਭੱਟੀ।

ਸੁਖਵਿੰਦਰ ਪਾਲ ਸੋਢੀ
ਚੰਡੀਗੜ੍ਹ, 10 ਜੁਲਾਈ
ਯੂਟੀ ਉਚ ਸਿੱਖਿਆ ਵਿਭਾਗ ਦੇ ਡਾਇਰੈਕਟਰ ਰੁਬਿੰਦਰਜੀਤ ਸਿੰਘ ਬਰਾੜ ਨੂੰ ਬਣਾਇਆ ਗਿਆ ਹੈ ਤੇ ਉਨ੍ਹਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਪੰਜਾਬ ਸਿਵਲ ਸੇਵਾ ਪੀਸੀਐਸ ਅਧਿਕਾਰੀ ਹਨ ਤੇ ਪੰਜਾਬ ਇੰਜਨੀਅਰਿੰਗ ਕਾਲਜ ਤੋਂ ਮਾਸਟਰ ਡਿਗਰੀ ਪ੍ਰਾਪਤ ਹਨ। ਸ੍ਰੀ ਬਰਾੜ ਇਸ ਤੋਂ ਪਹਿਲਾਂ ਵੀ ਚੰਡੀਗੜ੍ਹ ਵਿਚ ਡਾਇਰੈਕਟਰ ਸਕੂਲ ਐਜੂਕੇਸ਼ਨ ਵਜੋਂ ਤਾਇਨਾਤ ਰਹੇ ਸਨ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੰਜ ਵਿਭਾਗ ਦਿੱਤੇ ਗਏ ਹਨ ਜੋ ਪਹਿਲਾਂ ਡਾਇਰੈਕਟਰ ਹਾਇਰ ਐਜੂਕੇਸ਼ਨ ਅਮਨਦੀਪ ਸਿੰਘ ਭੱਟੀ ਕੋਲ ਸਨ। ਸ੍ਰੀ ਬਰਾੜ ਨੂੰ ਉਕਤ ਤੋਂ ਇਲਾਵਾ ਡਾਇਰੈਕਟਰ ਤਕਨੀਕੀ ਸਿੱਖਿਆ, ਪ੍ਰਾਜੈਕਟ ਡਾਇਰੈਕਟਰ ਐਜੂਸਿਟੀ, ਕੰਟਰੋਲਰ ਕਮ ਵਧੀਕ ਸਕੱਤਰ ਪ੍ਰਿੰਟਿੰਗ ਤੇ ਸਟੇਸ਼ਨਰੀ ਤੇ ਵਧੀਕ ਸਕੱਤਰ ਕੋਆਪਰੇਸ਼ਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਇਸ ਤੋਂ ਇਲਾਵਾ ਅਮਨਦੀਪ ਸਿੰਘ ਭੱਟੀ ਨੂੰ ਵਧੀਕ ਸਕੱਤਰ ਉਚ ਸਿੱਖਿਆ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸ੍ਰੀ ਭੱਟੀ ਇਸ ਤੋਂ ਇਲਾਵਾ ਸਕੱਤਰ ਰੈਡ ਕਰਾਸ, ਵਧੀਕ ਡਿਪਟੀ ਕਮਿਸ਼ਨਰ ਦਾ ਅਹੁਦਾ ਵੀ ਸੰਭਾਲਣਗੇ। ਦੱਸਣਾ ਬਣਦਾ ਹੈ ਕਿ ਰੁਬਿੰਦਰਜੀਤ ਸਿੰਘ ਬਰਾੜ ਸਾਲ 2015 ਤੋਂ 2022 ਤਕ ਯੂਟੀ ਦੇ ਡਾਇਰੈਕਟਰ ਸਕੂਲ ਐਜੂਕੇਸ਼ਨ ਰਹੇ ਹਨ। ਉਹ ਇਸ ਤੋਂ ਪਹਿਲਾਂ ਐਸਡੀਐਮ ਸੁਲਤਾਨਪੁਰ ਲੋਧੀ ਵਿਚ ਤਾਇਨਾਤ ਸਨ।

Advertisement

Advertisement
Advertisement