ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੁਲਦੂ ਸਿੰਘ ਸਮੇਤ ਹੋਰ ਕਿਸਾਨ ਆਗੂ ਚੰਡੀਗੜ੍ਹ ਪੁਲੀਸ ਵੱਲੋਂ ਗ੍ਰਿਫ਼ਤਾਰ

12:07 PM Oct 18, 2024 IST

ਜੋਗਿੰਦਰ ਸਿੰਘ ਮਾਨ
ਮਾਨਸਾ 18 ਅਕਤੂਬਰ 

Advertisement

ਝੋਨੇ ਦੀ ਖਰੀਦ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਅੱਗੇ ਲਗਾਏ ਜਾ ਰਹੇ ਧਰਨੇ ਵਿੱਚ ਪਹੁੰਚੇ ਕਿਸਾਨ ਆਗੂਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਕੀਤਾ ਗਿਆ ਹੈ।
ਉਕਤ ਜਾਣਕਾਰੀ ਦਿੰਦਿਆਂ ਪੰਜਾਬ ਕਿਸਾਨ ਯੂਨੀਅਨ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਲਕਰਨ ਸਿੰਘ ਬੱਲੀ ਨੇ ਇਥੇ ਦੱਸਿਆ ਕਿ ਅੱਜ ਸਵੇਰੇ ਕਿਸਾਨ ਆਗੂਆਂ ਦੇ ਜੱਥੇ ਚੰਡੀਗੜ੍ਹ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦੇਣ ਪਹੁੰਚੇ ਸਨ ਜਿਨ੍ਹਾਂ ਵਿੱਚ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਭਾਰਤੀ ਕਿਸਾਨ ਯੂਨੀਅਨ ਦੇ ਬੋਘ ਸਿੰਘ ਮਾਨਸਾ, ਮੈਡੀਕਲ ਪ੍ਰੈਕਟੀਸ਼ਨਰ ਦੇ ਧੰਨਾ ਮਲ ਗੋਇਲ, ਕਿਸਾਨ ਆਗੂ ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਸ਼ਾਮਲ ਸਨ, ਨੂੰ ਸਮੇਤ ਸੈਂਕੜੇ ਕਿਸਾਨ ਆਗੂਆਂ ਦੇ ਚੰਡੀਗੜ੍ਹ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਗ੍ਰਿਫ਼ਾਤਰੀ ਤੋਂ ਪਹਿਲਾਂ ਸੜਕ ’ਤੇ ਧਰਨਾ ਦਿੰਦੇ ਹੋਏ ਕਿਸਾਨ ਆਗੂ।

ਐਡਵੋਕੇਟ ਬੱਲੀ ਨੇ ਕਿਸਾਨਾਂ ਦੀ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਝੋਨੇ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਾਉਣ ’ਤੇ ਲੱਗੀ ਹੋਈ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਵੱਲ ਧਿਆਨ ਦੇ ਕੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਥਾਂ ਤੇ ਉਹਨਾਂ ਸਮੱਸਿਆਵਾਂ ਦਾ ਹੱਲ ਕਰੇ। ਉਹਨਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਇਸੇ ਤਰ੍ਹਾਂ ਗ੍ਰਿਫ਼ਤਾਰ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਕਿਸਾਨੀ ਅੰਦੋਲਨ ਹੋਰ ਤਿੱਖਾ ਕੀਤਾ ਜਾਵੇਗਾ। ਉਹਨਾਂ ਕਿਸਾਨ ਆਗੂਆਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਝੋਨੇ ਦੀ ਖਰੀਦ ਨੂੰ ਸੁਚੱਜੇ ਢੰਗ ਨਾਲ ਪੂਰੇ ਪੰਜਾਬ ਵਿੱਚ ਚਾਲੂ ਕੀਤਾ ਜਾਵੇ।

Advertisement

Advertisement