For the best experience, open
https://m.punjabitribuneonline.com
on your mobile browser.
Advertisement

ਦੇਸ਼ ਦੀ ਮਾੜੀ ਹਾਲਤ ਲਈ ਰਾਜ ਕਰਨ ਵਾਲੇ ਜ਼ਿੰਮੇਵਾਰ: ਖੁੱਡੀਆਂ

10:27 AM May 24, 2024 IST
ਦੇਸ਼ ਦੀ ਮਾੜੀ ਹਾਲਤ ਲਈ ਰਾਜ ਕਰਨ ਵਾਲੇ ਜ਼ਿੰਮੇਵਾਰ  ਖੁੱਡੀਆਂ
ਮਾਨਸਾ ਨੇੜਲੇ ਇੱਕ ਪਿੰਡ ’ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।
Advertisement

ਪੱਤਰ ਪ੍ਰੇਰਕ
ਮਾਨਸਾ, 23 ਮਈ
ਬਠਿੰਡਾ ਤੋਂ ਆਪ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਆਜ਼ਾਦੀ ਦੇ ਸੱਤ ਦਹਾਕੇ ਬੀਤਣ ਮਗਰੋਂ ਵੀ ਜੇ ਦੇਸ਼ ਵਿੱਚ ਭੁੱਖਮਰੀ, ਗੁਰਬਤ, ਬਿਮਾਰੀ, ਅਨਪੜ੍ਹਤਾ ਅਤੇ ਬੇਰੁਜ਼ਗਾਰੀ ਵਰਗੀਆਂ ਅਲਾਮਤਾਂ ਹਨ ਤਾਂ ਇਸ ਲਈ ਰਾਜ ਕਰਨ ਵਾਲੀਆਂ ਜਮਾਤਾਂ ਸਿੱਧੀਆਂ ਜ਼ਿੰਮੇਵਾਰ ਹਨ। ਉਹ ਅੱਜ ਮਾਨਸਾ ਨੇੜੇ ਪਿੰਡ ਭੈਣੀਬਾਘਾ, ਬੁਰਜ ਰਾਠੀ, ਖੜਕ ਸਿੰਘ ਵਾਲਾ, ਰੜ, ਅਕਲੀਆ, ਜੋਗਾ, ਰੱਲਾ, ਅਨੂਪਗੜ੍ਹ, ਮਾਖਾ, ਅਤਲਾ ਕਲਾਂ, ਅਤਲਾ ਖੁਰਦ, ਮਾਨਸਾ ਖੁਰਦ, ਚੁਕੇਰੀਆਂ, ਦਲੇਲ ਸਿੰਘ ਵਾਲਾ, ਮੂਲਾ ਸਿੰਘ ਵਾਲਾ ਵਿਖੇ ਲੋਕ ਮਿਲਣੀਆਂ ਦੌਰਾਨ ਸੰਬੋਧਨ ਕਰ ਰਹੇ ਸਨ। ਸ੍ਰੀ ਗੁਰਮੀਤ ਖੁੱਡੀਆਂ ਨੇ ਕਿਹਾ ਕਿ ਹਲਕੇ ਵਿੱਚ ਕੇਂਦਰ ਦੁਆਰਾ ਹੋਰ ਸਹੂਲਤਾਂ ਲਿਆਕੇ ਵਿਕਾਸ ਕਾਰਜ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਫਸੋਸ ਨਾਲ ਕਹਿਣਾ ਪੈਂਦਾ ਹੈ ਕਿ ਦੇਸ਼ ਦੀ 70 ਫੀਸਦੀ ਵਸੋਂ ਤੋਂ ਸਿੱਖਿਆ ਅਤੇ ਸਿਹਤ ਵਰਗੀਆਂ ਬੁਨਿਆਦੀ ਸਹੂਲਤਾਂ ਹਾਲੇ ਵੀ ਦੂਰ ਹਨ। ਉਨ੍ਹਾਂ ਆਖਿਆ ਕਿ ਮਿਆਰੀ ਸਿੱਖਿਆ ਅਤੇ ਹੱਥਾਂ ਦੀ ਕਾਬਲੀਅਤ ਹੀ ਗਰੀਬੀ ਮਿਟਾ ਸਕਦੀ ਹੈ ਅਤੇ ਇਸੇ ਲਈ ਆਮ ਆਦਮੀ ਪਾਰਟੀ ਵੱਲੋਂ ਸਕੂਲ ਆਫ਼ ਐਮੀਨੈਂਸ ਅਤੇ ਮੁਹੱਲਾ ਕਲੀਨਿਕ ਬਣਾਉਣ ਨੂੰ ਤਰਜੀਹ ਬਣਾਇਆ ਗਿਆ ਹੈ ਪਰ ਵਿਰੋਧੀਆਂ ਨੂੰ ਲੋਕਾਂ ਦੇ ਭਲੇ ਦੀ ਇਹ ਗੱਲ ਹਜ਼ਮ ਨਹੀਂ ਹੋ ਰਹੀ ਹੈ। ਉਨ੍ਹਾਂ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹ ਦਿਲੀ ਨਾਲ ਆਮ ਆਦਮੀ ਪਾਰਟੀ ਦਾ ਸਮਰਥਨ ਕਰਨ ਤਾਂ ਜੋ ਊਣੇ ਅਤੇ ਵਿਹੂਣੇ ਸਮਝੇ ਜਾਂਦੇ ਲੋਕ ਹਰ ਖੇਤਰ ਵਿਚ ਬਰਾਬਰ ਦੇ ਭਾਈਵਾਲ ਬਣ ਸਕਣ।

Advertisement

Advertisement
Author Image

joginder kumar

View all posts

Advertisement
Advertisement
×