ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਰਮ ਦੇ ਆਧਾਰ ’ਤੇ ਵੋਟਾਂ ਬਟੋਰਨ ਦੀ ਕੋਸ਼ਿਸ਼ ਕਰ ਰਹੀਆਂ ਨੇ ਸੱਤਾਧਾਰੀ ਪਾਰਟੀਆਂ: ਮਾਨ

06:06 AM Apr 28, 2024 IST
ਖਨੌਰੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦੇ ਹੋਏ।

ਹਰਜੀਤ ਸਿੰਘ
ਖਨੌਰੀ, 27 ਅਪਰੈਲ
ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਅੱਜ ਖਨੌਰੀ ਦੇ ਦੌਰੇ ਦੌਰਾਨ ਵੱਖ-ਵੱਖ ਵਾਰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਸ੍ਰੀ ਮਾਨ ਨੇ ਕਿਹਾ ਕਿ ਇਹ ਚੋਣ ਸਾਡੇ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਸੱਤਾਧਾਰੀ ਪਾਰਟੀਆਂ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਸਿਆਸਤ ਨੂੰ ਧਾਰਮਿਕ ਰੰਗਤ ਦੇ ਕੇ ਵੋਟਾਂ ਬਟੋਰਨ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ,‘ਅਸੀਂ ਲੋਕ ਸਿਆਸੀ ਪਾਰਟੀਆਂ ਵੱਲੋਂ ਕੀਤੇ ਵਾਅਦਿਆਂ ਨੂੰ ਸੱਚ ਮੰਨ ਲੈਂਦੇ ਹਾਂ, ਜਦੋਂ ਕਿ ਸਾਨੂੰ ਸਮਝਣਾ ਚਾਹੀਦਾ ਹੈ ਕਿ ਇਹ ਸਿਰਫ਼ ਵੋਟਾਂ ਵੇਲੇ ਗੁਮਰਾਹ ਕਰਨ ਲਈ ਝੂਠੇ ਵਾਅਦੇ ਕਰਦੇ ਹਨ। ਜੇਕਰ ਕੋਈ ਆਪਣੇ ਹੱਕ ਲੈਣ ਲਈ ਆਪਣੀ ਜਾਨ ’ਤੇ ਖੇਡਦਾ ਹੈ ਤਾਂ ਇਸ ਦਾ ਮਤਲਬ ਹੈ ਕਿ ਇਹ ਲੋਕਾਂ ਦੀ ਆਵਾਜ਼ ਹੈ ਕਿ ਇਹ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ।’
ਮਾਨ ਨੇ ਮਜ਼ਦੂਰਾਂ ਤੇ ਕਿਸਾਨਾਂ ਦੀ ਗੱਲ ਕਰਦਿਆਂ ਕਿਹਾ ਕਿ ਭਾਜਪਾ ਤੇ ਆਰਐੱਸਐੱਸ ਦੇ ਇਸ਼ਾਰੇ ’ਤੇ ਆਪਣੇ ਹੱਕਾਂ ਲਈ ਬਾਰਡਰ ’ਤੇ ਬੈਠੇ ਕਿਸਾਨਾਂ ਤੇ ਮਜ਼ਦੂਰਾਂ ਉੱਪਰ ਕੇਂਦਰ ਤੇ ਹਰਿਆਣਾ ਦੀ ਪੁਲੀਸ ਗੋਲੀਆਂ ਚਲਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੱਡੇ ਵੱਡੇ ਸ਼ਾਹੂਕਾਰਾਂ ਦੇ ਕਰੋੜਾਂ ਅਰਬਾਂ ਰੁਪਏ ਦੇ ਕਰਜ਼ ਮੁਆਫ਼ ਹੋ ਸਕਦੇ ਹਨ ਤਾਂ ਸਰਕਾਰ ਬਨਾਉਣ ਵਾਲੇ ਇਨ੍ਹਾਂ ਮਜ਼ਦੂਰਾਂ ਤੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਰਹੇ। ਮਾਨ ਨੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋ ਕੇ ਵੋਟ ਪਾਉਣ ਦੀ ਅਪੀਲ ਕਰਦਿਆਂ ਪੰਜਾਬ ਦੀ ਖੁਸ਼ਹਾਲੀ ਲਈ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦਾ ਸਾਥ ਦੇਣ ਦੀ ਅਪੀਲ ਕੀਤੀ।

Advertisement

ਸਿਮਰਨਜੀਤ ਸਿੰਘ ਮਾਨ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਧੂਰੀ (ਹਰਦੀਪ ਸਿੰਘ ਸੋਢੀ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦੇ ਲੋਕ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਚੰਗੀ ਤਰ੍ਹਾਂ ਦੇਖ ਚੁੱਕੇ ਹਨ ਤੇ ਇੱਕ ਵਾਰ ਫਿਰ ਤੋਂ ਲੋਕ ਉਨ੍ਹਾਂ ਨੂੰ ਲੋਕ ਸਭਾ ਵਿੱਚ ਭੇਜਣ ਲਈ ਮਨ ਬਣਾਈ ਬੈਠੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਉਨ੍ਹਾਂ ਸੰਗਰੂਰ ਲੋਕ ਸਭਾ ਹਲਕੇ ਦੀਆਂ ਕਈ ਸਮੱਸਿਆਵਾਂ ਨੂੰ ਸੰਸਾਰ ਦੇ ਸਾਹਮਣੇ ਲਿਆਂਦਾ ਹੈ ਤੇ ਉਨ੍ਹਾਂ ਦਾ ਹੱਲ ਕਰਵਾਇਆ ਹੈ। ਉਨ੍ਹਾਂ ਕਿਹਾ ਪੰਜਾਬ ਦੀ ਮੋਜੂਦਾ ਸਰਕਾਰ ਦੀ ਕਾਰਗੁਜ਼ਾਰੀ ਪੂਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ ਤੇ ਕਾਂਗਰਸ ਤੇ ਭਾਜਪਾ ਨੂੰ ਪੰਜਾਬ ਦੇ ਲੋਕ ਮੂੰਹ ਨਹੀਂ ਲਾ ਰਹੇ। ਉਨ੍ਹਾਂ ਕਿਹਾ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੇ ਕਿਸਾਨਾਂ ਦੇ ਨਾਲ ਨਾਲ ਪੰਜਾਬ ਨਾਲ ਮਤਰੇਆ ਸਲੂਕ ਕੀਤਾ ਹੈ ਜਿਸ ਕਾਰਨ ਦੇਸ਼ ਦੇ ਕਿਸਾਨਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਉੱਪਰ ਚੋਣ ਲੜ ਰਹੀ ਹੈ ਤੇ ਸਾਰੀਆਂ ਸੀਟਾਂ ’ਤੇ ਉਨ੍ਹਾਂ ਦੇ ਉਮੀਦਵਾਰ ਜਿੱਤਣਗੇ।

Advertisement
Advertisement
Advertisement