ਰੋਟਰੀ ਕਲੱਬ ਵੱਲੋਂ ਖਾਲਸਾ ਸਕੂਲ ਵਿੱਚ ਦੌੜ ਮੁਕਾਬਲੇ
ਜਗਮੋਹਨ ਸਿੰਘ
ਰੂਪਨਗਰ, 8 ਦਸੰਬਰ
ਰੋਟਰੀ ਕਲੱਬ ਰੂਪਨਗਰ ਵੱਲੋਂ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਦੇ ਸਟੇਡੀਅਮ ਵਿੱਚ ਦੌੜ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੌਰਾਨ ਅੰਡਰ -17 ਲੜਕੀਆਂ ਵਿੱਚ ਅਮਨਜੋਤ ਕੌਰ ਨੇ ਲੰਬੀ ਛਾਲ ਵਿੱਚ ਪਹਿਲਾ ਅਤੇ ਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਮਾਸੂਮ ਨੇ 100 ਮੀਟਰ ਅਤੇ 200 ਮੀਟਰ ਵਿੱਚ ਪਹਿਲਾ ਸਥਾਨ, ਹਰਪ੍ਰੀਤ ਕੌਰ ਨੇ 200 ਮੀਟਰ ਅਤੇ ਸੰਤੋਸ਼ ਨੇ 400 ਮੀਟਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਕੁਸਮ ਨੇ ਸ਼ਾਟਪੁੱਟ ਵਿੱਚ ਤੀਜਾ, ਅੰਡਰ-19 ਲੜਕਿਆਂ ਵਿੱਚ ਹਰਪ੍ਰੀਤ ਸਿੰਘ ਨੇ 200 ਮੀਟਰ ਵਿੱਚ ਪਹਿਲਾ ਅਤੇ 400 ਮੀਟਰ ਵਿੱਚ ਦੂਜਾ, ਏਕਮਪ੍ਰੀਤ ਸਿੰਘ ਨੇ 200 ਮੀਟਰ ਵਿੱਚ ਦੂਜਾ ਅਤੇ ਰਾਜਾ ਸਿੰਘ ਨੇ ਲੰਬੀ ਛਾਲ ਵਿੱਚ ਤੀਜਾ ਸਥਾਨ ਹਾਸਲ ਕੀਤਾ। ਅੰਡਰ-19 ਲੜਕੀਆਂ ਵਿੱਚ ਮਮਤਾ ਨੇ 400 ਮੀਟਰ ਵਿੱਚ ਪਹਿਲਾ ਸਥਾਨ ਅਤੇ 200 ਮੀਟਰ ਵਿੱਚ ਦੂਜਾ ਸਥਾਨ ਹਾਸਲ ਕੀਤਾ ਤੇ ਰੁਪਿੰਦਰ ਕੌਰ ਨੇ ਸ਼ਾਰਟ ਪੁੱਟ ਵਿੱਚ ਦੂਜ ਸਥਾਨ ਹਾਸਲ ਕੀਤਾ। ਹਰਬੰਸ ਸਿੰਘ ਕੰਧੋਲਾ ਮੈਨੇਜਰ ਅੰਬਾਲਾ ਬੋਰਡ ਆਫ਼ ਐਜੂਕੇਸ਼ਨ ਨੇ ਖਿਡਾਰੀਆਂ ਅਤੇ ਕੋਚ ਨੂੰ ਵਧਾਈ ਦਿੱਤੀ। ਸਕੂਲ ਦੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਅਤੇ ਸਟਾਫ਼ ਮੈਂਬਰਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।