ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ: ਹੋਟਲ ’ਚ ਨੌਜਵਾਨ ਦੀ ਭੇਤਭਰੀ ਮੌਤ, ਦੂਜੇ ਦੀ ਹਾਲਤ ਗੰਭੀਰ

02:42 PM Jun 12, 2024 IST

ਜਗਮੋਹਨ ਸਿੰਘ
ਰੂਪਨਗਰ, 12 ਜੂਨ
ਇਥੇ ਰੂਪਨਗਰ-ਨੰਗਲ ਮਾਰਗ ’ਤੇ ਨਿੱਜੀ ਹੋਟਲ ਵਿੱਚ ਠਹਿਰੇ ਦੋ ਨੌਜਵਾਨਾਂ ਵਿੱਚੋਂ ਇੱਕ ਦੀ ਭੇਤਭਰੀ ਹਾਲਤ ਵਿੱਚ ਮੌਤ ਹੋ ਗਈ ਤੇ ਦੂਜੇ ਦੀ ਹਾਲਤ ਗੰਭੀਰ ਹੈ। ਬੀਤੇ ਦਿਨ ਦੁਪਹਿਰ ਸਮੇਂ ਖੰਨਾ ਇਲਾਕੇ ਨਾਲ ਸਬੰਧਤ ਦੋ ਨੌਜਵਾਨਾਂ ਨੇ ਹੋਟਲ ਵਿੱਚ ਕਮਰਾ ਕਿਰਾਏ ’ਤੇ ਲਿਆ ਸੀ ਤੇ ਹੋਟਲ ਸੰਚਾਲਕਾਂ ਦੇ ਦੱਸਣ ਅਨੁਸਾਰ ਨੌਜਵਾਨਾਂ ਨੇ ਅੱਜ ਸਵੇਰੇ ਰਿਸ਼ੈਪਸ਼ਨ ’ ਫੋਨ ਕਰਕੇ ਕੋਲਡ ਡਰਿੰਕਸ ਅਤੇ ਪਾਣੀ ਦੀ ਮੰਗ ਕੀਤੀ। ਵੇਟਰ ਵੱਲੋਂ ਸਾਮਾਨ ਕਮਰੇ ਵਿੱਚ ਪਹੁੰਚਾਉਣ ਉਪਰੰਤ ਥੋੜ੍ਹੀ ਦੇਰ ਬਾਅਦ ਨੌਜਵਾਨ ਨੇ ਗਲਾ ਸੁੱਕਣ ਦੀ ਗੱਲ ਕਹਿੰਦਿਆਂ ਉਸ ਨੂੰ ਹਸਪਤਾਲ ਪਹੁੰਚਾਉਣ ਲਈ ਕਿਹਾ। ਹੋਟਲ ਪ੍ਰਬੰਧਕਾਂ ਵੱਲੋਂ ਨੌਜਵਾਨ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਤੇ ਜਦੋਂ ਕਮਰੇ ਵਿੱਚ ਜਾ ਕੇ ਵੇਖਿਆ ਤਾਂ ਦੂਜਾ ਨੌਜਵਾਨ ‌ਮਰਿਆ ਹੋਇਆ ਸੀ, ਜਿਸ ਸਬੰਧੀ ਹੋਟਲ ਪ੍ਰਬੰਧਕਾਂ ਵੱਲੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਮ੍ਰਿਤਕ ਨੌਜਵਾਨ ਦੀ ਪਛਾਣ ਨਰੇਸ਼ ਨਰੂਲਾ ਪੁੱਤਰ ਮੇਲਾ ਰਾਮ ਵਾਸੀ ਗੁਰੂ ਹਰਕ੍ਰਿਸ਼ਨ ਕਲੋਨੀ ਖੰਨਾ ਅਤੇ ਦੂਜੇ ਦੀ ਪਛਾਣ ਰਿਸ਼ੀ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਸੋਹਣਪੁਰ ਖੰਨਾ ਵੱਜੋਂ ਹੋਈ ਹੈ। ਐੱਸਐੱਚਓ ਸਿਟੀ ਕੁਲਵੰਤ ਸਿੰਘ ਨੇ ਦੱਸਿਆ ਕਿ ਫਿਲਹਾਲ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

Advertisement

Advertisement