ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਪਨਗਰ ਪੁਲੀਸ ਨੇ ਅੰਤਰਰਾਜੀ ਨਾਕੇ ਲਾਏ

06:41 AM Aug 04, 2024 IST
ਪਿੰਡ ਸਾਹੋਮਾਜਰਾ ’ਚ ਪੰਜਾਬ-ਹਿਮਾਚਲ ਪ੍ਰਦੇਸ਼ ਦੀ ਸਰਹੱਦ ’ਤੇ ਚੈਕਿੰਗ ਕਰਦੇ ਹੋਏ ਪੁਲੀਸ ਮੁਲਾਜ਼ਮ।

ਜਗਮੋਹਨ ਸਿੰਘ
ਘਨੌਲੀ/ਰੂਪਨਗਰ, 3 ਅਗਸਤ
ਜ਼ਿਲ੍ਹਾ ਰੂਪਨਗਰ ਪੁਲੀਸ ਨੇ ਅੰਤਰਰਾਜੀ ਸਰਹੱਦਾਂ ’ਤੇ ਸਪੈਸ਼ਲ ਨਾਕੇਬੰਦੀ ਕਰ ਕੇ ਸ਼ੱਕੀ ਵਾਹਨਾਂ ਦੀ ਜਾਂਚ ਕੀਤੀ ਗਈ। ਘਨੌਲੀ ਨੇੜਲੇ ਪਿੰਡ ਸਾਹੋਮਾਜਰਾ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਜਨਰਲ ਪੁਲੀਸ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲੀਸ ਵੱਲੋਂ ਚਲਾਏ ਜਾ ਰਹੇ ਅਪਰੇਸ਼ਨ ਸੀਲ-7 ਤਹਿਤ ਜ਼ਿਲ੍ਹਾ ਰੂਪਨਗਰ ਪੁਲੀਸ ਵੱਲੋਂ 7 ਥਾਵਾਂ ’ਤੇ ਅੰਤਰਰਾਜੀ ਨਾਕੇ ਲਗਾ ਕੇ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਚੈਕਿੰਗ ਕਾਰਵਾਈ ਦੌਰਾਨ 1 ਐੱਸਪੀ, 6 ਡੀਐੱਸਪੀ, 8 ਇੰਸਪੈਕਟਰ ਅਤੇ 105 ਦੇ ਕਰੀਬ ਪੁਲੀਸ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਅਤੇ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਚਲਾਏ ਜਾ ਰਹੇ ਅਪਰੇਸ਼ਨ ਸੀਲ-7 ਤਹਿਤ ਜ਼ਿਲ੍ਹਾ ਰੂਪਨਗਰ ਦੇ ਅੰਤਰਰਾਜੀ ਨਾਕਿਆਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ ਤੱਕ ਨਾਕੇਬੰਦੀਆਂ ਕਰਕੇ ਚੈਕਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਮਿਤੀਆਂ ਨੂੰ 21 ਵਾਰ ਨਾਕੇਬੰਦੀ ਕਰਕੇ ਚੈਕਿੰਗ ਮੁਹਿੰਮ ਚਲਾਈ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਜ਼ਿਲ੍ਹਾ ਰੂਪਨਗਰ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਤੇ ਮਾੜੇ ਅਨਸਰਾਂ ਨੂੰ ਨੱਥ ਪਾਉਣ ਲਈ ਅਜਿਹੀਆਂ ਚੈਕਿੰਗਾਂ ਜਾਰੀ ਰਹਿਣਗੀਆਂ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਜੇ ਕੋਈ ਵਿਅਕਤੀ ਕਾਨੂੰਨ ਦੀ ਉਲੰਘਣਾ ਕਰਦਾ ਪਾਇਆ ਗਿਆ, ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

Advertisement