ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਪਨਗਰ: ਵਿਧਵਾ ਨੂੰ ਮਿਲਣ ਆਏ ਭਰਾ ਦੀ ਜੇਠ ਨੇ ਹੱਤਿਆ ਕੀਤੀ

11:08 AM Jul 03, 2023 IST

ਜਗਮੋਹਨ ਸਿੰਘ
ਰੂਪਨਗਰ, 3 ਜੁਲਾਈ
ਥਾਣਾ ਸਿੰਘ ਭਗਵੰਤਪੁਰਾ ਅਧੀਨ ਪਿੰਡ ਬਹਿਡਾਲੀ ਵਿੱਚ ਵਿਧਵਾ ਨੂੰ ਮਿਲਣ ਆਏ ਉਸ ਦੇ ਅਪਾਹਜ ਭਰਾ ਦੀ ਕਥਿਤ ਸ਼ਰਾਬੀ ਜੇਠ ਨੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ। ਸ਼ਿਕਾਇਤਕਰਤਾ ਦਲਜੀਤ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੀ ਸੰਨ 2017 ਵਿੱਚ ਮੌਤ ਹੋ ਚੁੱਕੀ ਹੈ ਅਤੇ ਉਹ ਆਪਣੇ ਦੋ ਪੁੱਤਰਾਂ ਸਮੇਤ ਸਹੁਰੇ ਘਰ ਪਿੰਡ ਬਹਿਡਾਲੀ ਰਹਿ ਰਹੀ ਹੈ। ਪਹਿਲੀ ਜੁਲਾਈ ਨੂੰ ਉਸ ਦਾ ਭਰਾ ਉਸ ਦੇ ਪੁੱਤਰ ਨੂੰ ਲੈਣ ਲਈ ਆਇਆ ਸੀ, ਜਿਹੜਾ ਆਪਣੇ ਨਾਨਕੇ ਘਰ ਕੁਰਾਲੀ ਦੇ ਸਕੂਲ ਵਿੱਚ ਪੜ੍ਹਦਾ ਹੈ, ਜਦੋਂ ਸਾਰਾ ਪਰਿਵਾਰ ਰੋਟੀ ਖਾ ਕੇ ਹਟਿਆ ਤਾਂ ਉਸ ਦਾ ਜੇਠ ਸੁਖਵਿੰਦਰ ਸਿੰਘ ਉਸ ਦੇ ਭਰਾ ਗੁਰਿੰਦਰ ਸਿੰਘ ਨੂੰ ਸੌਣ ਲਈ ਆਪਣੇ ਕਮਰੇ ਵਿੱਚ ਲੈ ਗਿਆ ਤੇ ਅੱਧੀ ਰਾਤ ਵੇਲੇ ਉਸ ਦੇ ਭਰਾ ਦੀ ਆਵਾਜ਼ ਆਈ ਤਾਂ ਉਸ ਨੇ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਜੇਠ ਉਸ ਦੇ ਭਰਾ ’ਤੇ ਦਾਤ ਨਾਲ ਵਾਰ ਕਰ ਰਿਹਾ ਸੀ ਤੇ ਉਸ ਦੀ ਗਰਦਨ ਅਤੇ ਸਰੀਰ ਦੇ ਹੋਰ ਹਿੱਸਿਆਂ ’ਤੇ ਡੂੰਘੇ ਜ਼ਖਮ ਕਰ ਦਿੱਤੇ ਸਨ। ਉਸ ਨੇ ਰੌਲਾ ਪਾਉਣ ਦੀ ਕੋਸ਼ਿਸ਼ ਕੀਤੀ ਤਾਂ ਸੁਖਵਿੰਦਰ ਸਿੰਘ ਉਸ ਨੂੰ ਤੇ ਉਸ ਦੇ ਬੱਚਿਆਂ ਨੂੰ ਬਾਹਰੋਂ ਕੁੰਡੀ ਲਗਾ ਕੇ ਫ਼ਰਾਰ ਹੋ ਗਿਆ। ਉਸ ਵੱਲੋਂ ਸੂਚਿਤ ਕਰਨ ’ਤੇ ਪੁਲੀਸ ਨੇ ਉਸ ਦੇ ਘਰ ਪੁੱਜ ਕੇ ਉਸ ਨੂੰ ਤੇ ਉਸ ਦੇ ਬੱਚਿਆਂ ਨੂੰ ਕੁੰਡੇ ਖੋਲ੍ਹ ਕੇ ਕਮਰਿਆਂ ਵਿੱਚੋਂ ਬਾਹਰ ਕੱਢਿਆ, ਜਦੋਂ ਉਹ ਆਪਣੇ ਜ਼ਖਮੀ ਭਰਾ ਨੂੰ ਲੈ ਕੇ ਹਸਪਤਾਲ ਪੁੱਜੀ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰ ਦੇ ਐੱਸਐੱਚਓ ਹਰਪ੍ਰੀਤ ਸਿੰਘ ਮਾਹਲ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਪੁਲੀਸ ਵੱਲੋਂ ਮੁਲਜ਼ਮ ਸੁਖਵਿੰਦਰ ਸਿੰਘ ਵਿਰੁੱਧ ਧਾਰਾ 302 ਅਧੀਨ ਕਤਲ ਦਾ ਕੇਸ ਦਰਜ ਕਰਕੇ ੳੁਸ ਗ੍ਰਿਫਤਾਰ ਕਰ ਲਿਆ ਗਿਆ ਹੈ।

Advertisement

Advertisement
Tags :
ਹੱਤਿਆਕੀਤੀ:ਮਿਲਣਰੂਪਨਗਰ:ਵਿਧਵਾ
Advertisement