For the best experience, open
https://m.punjabitribuneonline.com
on your mobile browser.
Advertisement

ਨਿਗੂਣਾ ਭੱਤਾ ਮਿਲਣ ਕਾਰਨ ਪੇਂਡੂ ਚੌਕੀਦਾਰ ਖ਼ਫ਼ਾ

11:30 AM Jan 28, 2024 IST
ਨਿਗੂਣਾ ਭੱਤਾ ਮਿਲਣ ਕਾਰਨ ਪੇਂਡੂ ਚੌਕੀਦਾਰ ਖ਼ਫ਼ਾ
ਸ਼ਹੀਦ ਭਗਤ ਸਿੰਘ ਚੌਕ ’ਚ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੇਂਡੂ ਚੌਕੀਦਾਰ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 27 ਜਨਵਰੀ
ਆਜ਼ਾਦ ਪੇਂਡੂ ਚੌਕੀਦਾਰ ਵੈੱਲਫੇਅਰ ਐਸੋਸੀਏਸ਼ਨ ਪੰਜਾਬ ਵੱਲੋਂ ਗਣਤੰਤਰ ਦਿਵਸ ਮੌਕੇ ਸੂਬਾ ਪੱਧਰੀ ਪ੍ਰਦਰਸ਼ਨ ਕੀਤਾ ਗਿਆ।
ਇਸ ਉਪਰੰਤ ਸ਼ਹੀਦ ਭਗਤ ਸਿੰਘ ਚੌਕ ਵਿੱਚ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾਈ ਪ੍ਰਧਾਨ ਸਤਗੁਰ ਸਿੰਘ ਮਾਝੀ, ਮੀਤ ਪ੍ਰਧਾਨ ਪਾਲ ਸਿੰਘ, ਜਸਵੰਤ ਸਿੰਘ ਪੱਕਾ, ਗੁਰਚਰਨ ਸਿੰਘ ਫਿਰੋਜ਼ਪੁਰ, ਪਰਮਜੀਤ ਸਿੰਘ ਨੀਲੋਂ, ਜਗਦੀਸ਼ ਸਿੰਘ ਅਟਾਰੀ ਅਤੇ ਚਰਨ ਸਿੰਘ ਸੰਘੋਲ ਨੇ ਦੱਸਿਆ ਕਿ ਅੱਜ ਦੇ ਦੌਰ ਵਿੱਚ ਜਦੋਂ ਮਹਿੰਗਾਈ ਅਸਮਾਨ ਨੂੰ ਛੂਹ ਗਈ ਹੈ ਤਾਂ ਚੌਕੀਦਾਰਾਂ ਨੂੰ ਸਿਰਫ 1250 ਰੁਪਏ ਮਿਲਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਾਰੇ ਮਹਿਕਮਿਆਂ ਦੇ ਪਿੰਡਾਂ ਵਿੱਚ ਕੰਮ ਸਮੇਂ ਚੌਕੀਦਾਰਾਂ ਦੀ ਸ਼ਮੂਲੀਅਤ ਹੁੰਦੀ ਹੈ ਪਰ ਉਨ੍ਹਾਂ ਦੀਆਂ ਮੁਸ਼ਕਲਾਂ ਸੁਣਨ ਲਈ ਕੋਈ ਵੀ ਅਧਿਕਾਰੀ ਤਿਆਰ ਨਹੀਂ।
ਉਨ੍ਹਾਂ ਦੱਸਿਆ ਕਿ ਮੰਗਾਂ ਸਬੰਧੀ ਮੌਜੂਦਾ ਸਰਕਾਰ ਅਤੇ ਅਧਿਕਾਰੀਆਂ ਨਾਲ ਕਈ ਵਾਰ ਮੀਟਿੰਗਾਂ ਕੀਤੀਆਂ ਗਈਆਂ ਪਰ ਕੋਈ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਆਪਣੀਆਂ ਮੰਗਾਂ ਪ੍ਰਤੀ ਸਰਕਾਰ ਦੇ ਅੜੀਅਲ ਵਤੀਰੇ ਖਿਲਾਫ਼ ਅੱਜ ਰੋਸ਼ ਪ੍ਰਦਰਸਨ ਕੀਤਾ ਗਿਆ ਹੈ। ਉਨ੍ਹਾਂ ਤਾੜਨਾ ਕੀਤੀ ਕਿ ਜੇਕਰ ਉਨ੍ਹਾਂ ਦੇ ਮਸਲੇ ਹੱਲ ਨਾ ਕੀਤੇ ਗਏ ਤਾਂ ਜਥੇਬੰਦੀ ਅਗਲਾ ਸੰਘਰਸ਼ ਉਲੀਕਣ ਲਈ ਮਜਬੂਰ ਹੋਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×