ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੈਨਾ ’ਚ ਤਾਇਨਾਤ ਭਾਰਤੀਆਂ ਨੂੰ ਸੇਵਾਮੁਕਤ ਕਰਨ ’ਤੇ ਰੂਸ ਸਹਿਮਤ

11:37 PM Jul 09, 2024 IST
ਮਾਸਕੋ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਦੇ ਹੋਏ ਵਲਾਦੀਮੀਰ ਪੂਤਿਨ।

ਮਾਸਕੋ, 9 ਜੁਲਾਈ
ਰੂਸ ਆਪਣੀ ਸੈਨਾ ’ਚ ਸਹਾਇਕ ਕਰਮੀਆਂ ਵਜੋਂ ਭਾਰਤੀਆਂ ਦੀ ਭਰਤੀ ਬੰਦ ਕਰਨ ਅਤੇ ਸੈਨਾ ’ਚ ਕੰਮ ਕਰ ਰਹੇ ਭਾਰਤੀਆਂ ਦੀ ਵਤਨ ਵਾਪਸੀ ਯਕੀਨੀ ਬਣਾਉਣ ਲਈ ਭਾਰਤ ਦੀ ਮੰਗ ’ਤੇ ਸਹਿਮਤ ਹੋ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਸਕੱਤਰ ਵਿਨੈ ਕਵਾਤਰਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੰਘੀ ਰਾਤ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਗ਼ੈਰ-ਰਸਮੀ ਮੁਲਾਕਾਤ ਦੌਰਾਨ ਇਹ ਮਸਲਾ ਮਜ਼ਬੂਤੀ ਨਾਲ ਉਠਾਇਆ ਸੀ। ਉਨ੍ਹਾਂ ਦੱਸਿਆ ਕਿ ਰੂਸੀ ਧਿਰ ਨੇ ਵਾਅਦਾ ਕੀਤਾ ਹੈ ਕਿ ਸਾਰੇ ਭਾਰਤੀ ਨਾਗਰਿਕਾਂ ਨੂੰ ਜਲਦੀ ਰਿਹਾਅ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਭਾਰਤੀਆਂ ਦੀ ਘਰ ਵਾਪਸੀ ਲਈ ਮਿਲ ਕੇ ਕੰਮ ਕਰ ਰਹੀਆਂ ਹਨ। -ਪੀਟੀਆਈ

Advertisement

Advertisement