ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੂਸ ਤੇ ਯੂਕਰੇਨ ਨੇ ਇਕ-ਦੂਜੇ ’ਤੇ ਮਿਜ਼ਾਈਲਾਂ ਅਤੇ ਡਰੋਨ ਦਾਗ਼ੇ

07:43 AM Sep 16, 2024 IST

ਕੀਵ, 15 ਸਤੰਬਰ
ਰੂਸ ਅਤੇ ਯੂਕਰੇਨ ਨੇ ਸ਼ਨਿਚਰਵਾਰ ਅਤੇ ਐਤਵਾਰ ਦੀ ਦਰਮਿਆਨੀ ਰਾਤ ਨੂੰ ਇਕ-ਦੂਜੇ ’ਤੇ ਮਿਜ਼ਾਈਲਾਂ ਅਤੇ ਡਰੋਨ ਦਾਗ਼ੇ। ਰੂਸ ਵੱਲੋਂ ਯੂਕਰੇਨੀ ਬੰਦਰਗਾਹ ਸ਼ਹਿਰ ਓਡੇਸਾ ’ਤੇ ਕੀਤੇ ਗਏ ਮਿਜ਼ਾਈਲ ਹਮਲੇ ’ਚ ਦੋ ਵਿਅਕਤੀ ਮਾਰੇ ਗਏ। ਯੂਕਰੇਨੀ ਹਵਾਈ ਫੌਜ ਨੇ ਕਿਹਾ ਕਿ ਉਨ੍ਹਾਂ 14 ’ਚੋਂ 10 ਡਰੋਨ ਮਾਰ ਸੁੱਟੇ ਜਦਕਿ ਤਿੰਨ ਮਿਜ਼ਾਈਲਾਂ ’ਚੋਂ ਇਕ ਨੂੰ ਹਵਾ ’ਚ ਹੀ ਫੁੰਡ ਦਿੱਤਾ ਗਿਆ। ਓਡੇਸਾ ਦੇ ਗਵਰਨਰ ਓਲੇਹ ਕਿਪਰ ਨੇ ਕਿਹਾ ਕਿ ਸ਼ਨਿਚਰਵਾਰ ਰਾਤ ਹੋਏ ਹਮਲੇ ’ਚ ਇਕ ਵਿਆਹਿਆ ਜੋੜਾ ਮਾਰਿਆ ਗਿਆ ਜਦਕਿ ਇਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ। ਉਧਰ ਰੂਸੀ ਰੱਖਿਆ ਮੰਤਰਾਲੇ ਨੇ ਕਿਹਾ ਕਿ ਉਨ੍ਹਾਂ ਐਤਵਾਰ ਵੱਡੇ ਤੜਕੇ 29 ਯੂਕਰੇਨ ਡਰੋਨ ਮਾਰ ਸੁੱਟੇ ਅਤੇ ਮਲਬਾ ਡਿੱਗਣ ਕਾਰਨ ਕੋਈ ਨੁਕਸਾਨ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੱਛਮੀ ਰਿਆਜ਼ਾਨ ਖ਼ਿੱਤੇ ’ਚ ਜਵਾਨਾਂ ਨੇ ਇਕ ਯੂਕਰੇਨੀ ਡਰੋਨ ਫੁੰਡਿਆ। -ਏਪੀ

Advertisement

Advertisement