ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਰੂਸ ਤੇ ਯੂਕਰੇਨ ਨੂੰ ਗੱਲਬਾਤ ਕਰਨੀ ਹੀ ਪਵੇਗੀ: ਜੈਸ਼ੰਕਰ

07:47 AM Sep 11, 2024 IST
ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਜਰਮਨ ਵਿਦੇਸ਼ ਰਾਜਦੂਤ ਸੰਮੇਲਨ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ

ਬਰਲਿਨ, 10 ਸਤੰਬਰ
ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਜੰਗ ਦੇ ਮੈਦਾਨ ਵਿਚ ਯੂਕਰੇਨ ਦੀ ਲੜਾਈ ਦਾ ਹੱਲ ਨਾ ਹੋ ਸਕਣ ਦਾ ਦਾਅਵਾ ਕਰਦਿਆਂ ਅੱਜ ਕਿਹਾ ਕਿ ਰੂਸ ਤੇ ਯੂਕਰੇਨ ਨੂੰ ਗੱਲਬਾਤ ਕਰਨੀ ਹੀ ਪਵੇਗੀ ਅਤੇ ਜੇ ਉਹ ਸਲਾਹ ਚਾਹੁੰਦੇ ਹਨ ਤਾਂ ਭਾਰਤ ਹਮੇਸ਼ਾ ਇਸ ਵਾਸਤੇ ਤਿਆਰ ਹੈ। ਜੈਸ਼ੰਕਰ ਨੇ ਇੱਥੇ ਜਰਮਨ ਵਿਦੇਸ਼ ਮੰਤਰਾਲੇ ਦੇ ਸਾਲਾਨਾ ਰਾਜਦੂਤ ਸੰਮੇਲਨ ਵਿੱਚ ਸਵਾਲਾਂ ਦੇ ਜਵਾਬ ਦਿੰਦਿਆਂ ਇਹ ਟਿੱਪਣੀ ਕੀਤੀ।
ਇੱਕ ਦਿਨ ਪਹਿਲਾਂ ਉਨ੍ਹਾਂ ਨੇ ਸਾਊਦੀ ਅਰਬ ਦੀ ਰਾਜਧਾਨੀ ਵਿੱਚ ਭਾਰਤ-ਖਾੜੀ ਸਹਿਯੋਗ ਕੌਂਸਲ (ਜੀਸੀਸੀ) ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਤੋਂ ਵੱਖਰੇ ਤੌਰ ’ਤੇ ਆਪਣੇ ਰੂਸੀ ਹਮਰੁਤਬਾ ਸਰਗੇਈ ਲਾਵਰੋਵ ਨਾਲ ਗੱਲਬਾਤ ਕੀਤੀ ਸੀ। ਉਨ੍ਹਾਂ ਕਿਹਾ, ‘ਸਾਨੂੰ ਨਹੀਂ ਲੱਗਦਾ ਕਿ ਇਹ ਟਕਰਾਅ ਜੰਗ ਦੇ ਮੈਦਾਨ ਵਿੱਚ ਹੱਲ ਹੋਣ ਵਾਲਾ ਹੈ। ਕਿਤੇ ਨਾ ਕਿਤੇ ਕੋਈ ਗੱਲਬਾਤ ਤਾਂ ਹੋਵੇਗੀ ਹੀ। ਜਦੋਂ ਕੋਈ ਗੱਲਬਾਤ ਹੋਵੇਗੀ ਤਾਂ ਮੁੱਖ ਪੱਖਾਂ (ਰੂਸ ਅਤੇ ਯੂਕਰੇਨ) ਨੂੰ ਉਸ ਵਿੱਚ ਸ਼ਾਮਲ ਹੋਣਾ ਹੀ ਪਵੇਗਾ।’ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੂਸ ਅਤੇ ਯੂਕਰੇਨ ਦੇ ਦੌਰਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤੀ ਆਗੂ ਨੇ ਮਾਸਕੋ ਅਤੇ ਕੀਵ ਵਿੱਚ ਕਿਹਾ ਹੈ ਕਿ ਇਹ ਯੁੱਧ ਦਾ ਯੁੱਗ ਨਹੀਂ ਹੈ। ਉਨ੍ਹਾਂ ਕਿਹਾ, ਸਾਨੂੰ ਨਹੀਂ ਲੱਗਦਾ ਕਿ ਤੁਹਾਡੇ ਜੰਗ ਦੇ ਮੈਦਾਨ ਵਿੱਚ ਕੋਈ ਹੱਲ ਨਿਕਲਣ ਜਾ ਰਿਹਾ ਹੈ। ਸਾਡਾ ਮੰਨਣਾ ਹੈ ਕਿ ਤੁਹਾਨੂੰ ਗੱਲਬਾਤ ਕਰਨੀ ਪਵੇਗੀ... ਜੇ ਤੁਸੀਂ ਸਲਾਹ ਚਾਹੁੰਦੇ ਹੋ ਤਾਂ ਅਸੀਂ ਦੇਣ ਲਈ ਹਮੇਸ਼ਾ ਤਿਆਰ ਹਾਂ।’ ਜੈਸ਼ੰਕਰ ਨੇ ਕਿਹਾ ਕਿ ਨਾ ਸਿਰਫ਼ ਵੱਖ-ਵੱਖ ਦੇਸ਼ਾਂ ਵਿਚ ਮਤਭੇਦ ਹੁੰਦੇ ਹਨ, ਸਗੋਂ ਗੁਆਂਢੀ ਮੁਲਕਾਂ ਵਿਚ ਵੀ ਮਤਭੇਦ ਹੋ ਜਾਂਦੇ ਹਨ ਪਰ ਲੜਾਈ ਮਤਭੇਦਾਂ ਨੂੰ ਹੱਲ ਕਰਨ ਦਾ ਤਰੀਕਾ ਨਹੀਂ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੂਤਿਨ ਨੇ ਇਹ ਕਹਿੰਦਿਆਂ ਤਿੰਨਾਂ ਦੇਸ਼ਾਂ ਦੇ ਨਾਲ ਭਾਰਤ ਦਾ ਵੀ ਨਾਂ ਲਿਆ ਸੀ ਕਿ ਉਹ ਯੂਕਰੇਨ ਵਿਵਾਦ ਦੇ ਸਿਲਸਿਲੇ ਵਿੱਚ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਸੱਚਮੁੱਚ ਇਸ ਦਾ ਹੱਲ ਇਮਾਨਦਾਰੀ ਨਾਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਮੋਦੀ ਨੇ ਆਪਣੇ ਯੂਕਰੇਨ ਦੌਰੇ ਦੌਰਾਨ ਰਾਸ਼ਟਰਪਤੀ ਵਲਾਦਿਮੀਰ ਜ਼ੇਲੈਂਸਕੀ ਨਾਲ ਵੀ ਮੁਲਾਕਾਤ ਕੀਤੀ ਸੀ। -ਪੀਟੀਆਈ

Advertisement

Advertisement