ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਨੀਸ਼ ਤਿਵਾੜੀ ਦੇ ਹੱਕ ’ਚ ਆਏ ‘ਰੁੱਸੇ’ ਹੋਏ ਕਾਂਗਰਸੀ

06:46 AM May 06, 2024 IST
ਧਨਾਸ ਵਿੱਚ ਕੀਤੀ ਰੈਲੀ ਵਿੱਚ ਸ਼ਾਮਲ ਮਨੀਸ਼ ਤਿਵਾੜੀ ਤੇ ਕਾਂਗਰਸੀ ਆਗੂ।

ਮੁਕੇਸ਼ ਕੁਮਾਰ
ਚੰਡੀਗੜ੍ਹ, 5 ਮਈ
ਲੋਕ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਵੱਲੋਂ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਦੀ ਥਾਂ ਮਨੀਸ਼ ਤਿਵਾੜੀ ਨੂੰ ਟਿਕਟ ਦੇਣ ਦੇ ਮਾਮਲੇ ਵਿੱਚ ਚੋਣ ਪ੍ਰਚਾਰ ਤੋਂ ਦੂਰੀ ਬਣਾਉਣ ਵਾਲੇ ਕਾਂਗਰਸ ਪਾਰਟੀ ਦੇ ਧੜੇ ਨੇ ਐਤਵਾਰ ਨੂੰ ਧਨਾਸ ਕਲੋਨੀ ਵਿੱਚ ਚੰਡੀਗੜ੍ਹ ਕਾਂਗਰਸ ਦੇ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਗੱਬੀ ਦੀ ਅਗਵਾਈ ਹੇਠ ਸੱਦੀ ਰੈਲੀ ਵਿੱਚ ਤਿਵਾੜੀ ਦੀ ਹੱਕ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਇੱਕ ਵਰਕਰ ਨੇ ਕਿਹਾ ਕਿ ਸ੍ਰੀ ਤਿਵਾੜੀ ਨੂੰ ਮਿਲਣ ਤੋਂ ਪਹਿਲਾਂ ਉਨ੍ਹਾਂ ਦੇ ਮਨ ਵਿੱਚ ਵੱਖਰਾ ਅਕਸ ਸੀ ਪਰ ਅੱਜ ਉਨ੍ਹਾਂ ਦੇ ਵਿਚਾਰ ਸੁਣ ਕੇ ਕਾਂਗਰਸੀ ਵਰਕਰ ਹੋਣ ’ਤੇ ਮਾਣ ਮਹਿਸੂਸ ਹੋ ਰਿਹਾ ਹੈ। ਇਸ ਤੋਂ ਬਾਅਦ ਸਾਰੇ ਕਾਂਗਰਸੀ ਵਰਕਰਾਂ ਨੇ ਸਰਬਸੰਮਤੀ ਨਾਲ ਸ੍ਰੀ ਤਿਵਾੜੀ ਦਾ ਸਮਰਥਨ ਕਰਨ ਤੇ ਉਨ੍ਹਾਂ ਦੀ ਜਿੱਤ ਯਕੀਨੀ ਬਣਾਉਣ ਦੀ ਸਹੁੰ ਚੁੱਕੀ। ਚੰਡੀਗੜ੍ਹ ਕਾਂਗਰਸ ਦੇ ਜਿਨ੍ਹਾਂ ਅਹੁਦੇਦਾਰਾਂ ਨੇ ਅਸਤੀਫ਼ੇ ਦੇ ਦਿੱਤੇ ਸਨ, ਉਹ ਪਾਰਟੀ ਪ੍ਰਧਾਨ ਨੇ ਰੱਦ ਕਰ ਦਿੱਤੇ।
ਇਸ ਮੌਕੇ ਬੋਲਦਿਆਂ ਸ੍ਰੀ ਤਿਵਾੜੀ ਨੇ ਕਿਹਾ ਕਿ ਵਰਕਰਾਂ ਦੇ ਇਕੱਠ ਨੂੰ ਦੇਖਦਿਆਂ ਕਾਂਗਰਸ ਦੀ ਜਿੱਤ ’ਤੇ ਮੋਹਰ ਲੱਗ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਲੜਾਈ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੀ ਹੈ, ਇਸ ਲਈ ਹਰੇਕ ਦਾ ਫਰਜ਼ ਹੈ ਕਿਕਾਂਗਰਸ ਪਾਰਟੀ ਦੀ ਵਿਚਾਰਧਾਰਾ ਨੂੰ ਘਰ-ਘਰ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਤੋਂ ਭਾਜਪਾ ਦੇ ਸੰਸਦ ਮੈਂਬਰ ਕਿਰਨ ਖੇਰ ਨੇ ਪਿਛਲੇ ਦਸ ਸਾਲਾਂ ਵਿੱਚ ਚੰਡੀਗੜ੍ਹ ਦੀ ਹਾਲਤ ਬਦਤਰ ਕਰ ਦਿੱਤੀ ਹੈ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚਐਸ ਲੱਕੀ, ਕੌਂਸਲਰ ਨਿਰਮਲਾ ਦੇਵੀ, ਸਚਿਨ ਗਾਲਵ, ਕੌਂਸਲਰ ਦਰਸ਼ਨਾ ਦੇਵੀ, ਕੌਂਸਲਰ ਜਸਬੀਰ ਬੰਟੀ, ਕੌਂਸਲਰ ਤਰੁਣਾ ਮਹਿਤਾ ਸਣੇ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।

Advertisement

ਡੱਡੂਮਾਜਰਾ ਡੰਪ ਨੂੰ ਫੁਟਬਾਲ ਮੈਦਾਨ ਬਣਾਉਣ ਦੇ ਬਿਆਨ ’ਤੇ ਟੰਡਨ ਨੂੰ ਘੇਰਿਆ

ਚੰਡੀਗੜ੍ਹ: ‘ਇੰਡੀਆ’ ਗਠਜੋੜ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਅਗਲੇ ਤਿੰਨ ਮਹੀਨਿਆਂ ਵਿੱਚ ਡੱਡੂ ਮਾਜਰਾ ਡੰਪ ਨੂੰ ਫੁਟਬਾਲ ਮੈਦਾਨ ਵਿਚ ਤਬਦੀਲ ਕਰਨ ਦਾ ਦਾਅਵਾ ਕਰਨ ਵਾਲੇ ਭਾਜਪਾ ਉਮੀਦਵਾਰ ਸੰਜੇ ਟੰਡਨ ’ਤੇ ਤਿੱਖਾ ਹਮਲਾ ਕੀਤਾ ਹੈ। ਸ੍ਰੀ ਤਿਵਾੜੀ ਨੇ ਕਿਹਾ ਕਿ ਭਾਜਪਾ 10 ਸਾਲਾਂ ਤੋਂ ਸੱਤਾ ਵਿੱਚ ਹੈ, ਇਸੇ ਪਾਰਟੀ ਦੇ ਸੰਸਦ ਮੈਂਬਰ ਅਤੇ ਮੇਅਰ ਵੀ ਸਨ ਪਰ ਫਿਰ ਵੀ ਪਾਰਟੀ ਉਮੀਦਵਾਰ ਤਿੰਨ ਮਹੀਨੇ ਹੋਰ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਕੰਮ ਉਨ੍ਹਾਂ ਦੀ ਪਾਰਟੀ ਇਨ੍ਹਾਂ 10 ਸਾਲਾਂ ’ਚ ਨਹੀਂ ਕਰ ਸਕੀ, ਉਹ ਟੰਡਨ ਤਿੰਨ ਮਹੀਨਿਆਂ ’ਚ ਕਰਨ ਦਾ ਦਾਅਵਾ ਕਰ ਰਹੇ ਹਨ। ਇਸ ਐਲਾਨ ਨਾਲ ਟੰਡਨ ਲੋਕਾਂ ਨੂੰ ਸਿਰਫ਼ ਧੋਖਾ ਦੇ ਰਹੇ ਹਨ। ਸ੍ਰੀ ਤਿਵਾੜੀ ਨੇ ਅੱਜ ਸ਼ਹਿਰ ਵਿੱਚ ਵੱਖ-ਵੱਖ ਥਾਵਾਂ ’ਤੇ ਚੋਣ ਪ੍ਰਚਾਰ ਕੀਤਾ। ਉਨ੍ਹਾਂ ਮਲੋਆ ਕਲੋਨੀ ਵਿੱਚ ਪੈਦਲ ਯਾਤਰਾ ਕੱਢੀ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵਿੱਚ ਨਵੀਂ ਸਰਕਾਰ ਬਣਦਿਆਂ ਹੀ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਾਂਬੱਧ ਢੰਗ ਨਾਲ ਹੱਲ ਕੀਤਾ ਜਾਵੇਗਾ। ਤਿਵਾੜੀ ਨੇ ਚੰਡੀਗੜ੍ਹ ਕਾਂਗਰਸ ਦੇ ਐਸਸੀ ਵਿੰਗ ਦੇ ਸੀਨੀਅਰ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਇਸ ਤੋਂ ਇਲਾਵਾ ਸ੍ਰੀ ਤਿਵਾੜੀ ਨੇ ਸੈਕਟਰ-38, ਸੈਕਟਰ-45 ਸੀ ਅਤੇ ਸੈਕਟਰ-32 ਵਿੱਚ ਜਨਤਕ ਮੀਟਿੰਗਾਂ ਕੀਤੀਆਂ। ਇਸ ਮੌਕੇ ਚੰਡੀਗੜ੍ਹ ਕਾਂਗਰਸ ਦੇ ਪ੍ਰਧਾਨ ਐਚ.ਐਸ ਲੱਕੀ, ਸਾਬਕਾ ਡਿਪਟੀ ਮੇਅਰ ਬਲਰਾਜ ਸਿੰਘ, ਸੇਵਾਮੁਕਤ ਜਸਟਿਸ ਅਜੇ ਤਿਵਾੜੀ, ਕੌਂਸਲਰ ਬਲਦੇਵ ਸ਼ਰਮਾ, ਕੌਂਸਲਰ ਗੁਰਪ੍ਰੀਤ ਗਾਬੀ, ਬੀਐਮ ਖੰਨਾ, ਚੰਡੀਗੜ੍ਹ ਯੂਥ ਕਾਂਗਰਸ ਦੇ ਪ੍ਰਧਾਨ ਮਨੋਜ ਲੁਬਾਣਾ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।

Advertisement
Advertisement
Advertisement