For the best experience, open
https://m.punjabitribuneonline.com
on your mobile browser.
Advertisement

ਸੇਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਦਾ ਨਤੀਜਾ ਸ਼ਾਨਦਾਰ

10:37 AM May 08, 2024 IST
ਸੇਕਰਡ ਹਾਰਟ ਕਾਨਵੈਂਟ ਸਕੂਲ ਬਿਆਸ ਦਾ ਨਤੀਜਾ ਸ਼ਾਨਦਾਰ
ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਪ੍ਰਬੰਧਕ।
Advertisement

ਰਈਆ (ਪੱਤਰ ਪ੍ਰੇਰਕ): ਆਈਸੀਐੱਸਈ ਬੋਰਡ ਵੱਲੋਂ ਲਈਆਂ ਗਈਆਂ ਸੈਸ਼ਨ 2023-24 ਦੀਆਂ ਦਸਵੀਂ ਦੀਆਂ ਪ੍ਰੀਖਿਆਵਾਂ ਦੇ ਵਿੱਚ ਸੇਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਬਿਆਸ ਦੇ 160 ਵਿਦਿਆਰਥੀਆਂ ਨੇ ਪ੍ਰੀਖਿਆਵਾਂ ਦਿੱਤੀਆਂ ਜੋ ਕਿ ਸਾਰੇ ਦੇ ਸਾਰੇ ਬਹੁਤ ਵਧੀਆ ਨੰਬਰਾਂ ਨਾਲ ਪਾਸ ਹੋਏ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸਿਸਟਰ ਮਾਰੀਆਂ ਨੇ ਦਿੰਦਿਆਂ ਦੱਸਿਆ ਕਿ ਪਹਿਲੇ ਨੰਬਰ ’ਤੇ ਰਹਿਣ ਵਾਲੇ ਵਿਦਿਆਰਥੀ ਅਜੇ ਪ੍ਰਤਾਪ ਸਿੰਘ ਨੇ 98.8% ਨੰਬਰ ਹਾਸਲ ਕੀਤੇ। ਦੂਸਰੇ ਨੰਬਰ ’ਤੇ ਰਹਿਣ ਵਾਲੀ ਵਿਦਿਆਰਥਣ ਸੀ ਮੁਸਕਾਨ ਸ਼ਰਮਾ 97.6% ਨੰਬਰਾਂ ਨਾਲ ਇਸੇ ਤਰ੍ਹਾਂ ਗੁਰਲੀਨ ਕੌਰ ਢਿੱਲੋਂ, ਗੁਰਲੀਨ ਕੌਰ ਅਨੁਰੀਤ ਕੌਰ ਅਤੇ ਤੇਜ ਪ੍ਰੀਤ ਕੌਰ ਨੇ ਕ੍ਰਮਵਾਰ 96.4% ,95.6%, 95.2% ਅਤੇ 95.2% ਅੰਕਾਂ ਨਾਲ ਤੀਸਰਾ, ਚੌਥਾ ਅਤੇ ਪੰਜਵਾਂ ਸਥਾਨ ਹਾਸਲ ਕੀਤਾ । ਸਕੂਲ ਦੇ ਡਾਇਰੈਕਟਰ ਫਾਦਰ ਲਾਰੰਸ ਨੇ ਦੱਸਿਆ ਕਿ ਪਿਛਲੇ 25 ਸਾਲਾਂ ਤੋਂ ਇਹ ਸਕੂਲ ਹਮੇਸ਼ਾ 100% ਨਤੀਜਿਆਂ ਦੇ ਨਾਲ ਇਸ ਇਲਾਕੇ ਦੇ ਮੋਹਰੀ ਵਿੱਦਿਅਕ ਸੰਸਥਾ ਰਿਹਾ ਹੈ।

Advertisement

Advertisement
Author Image

joginder kumar

View all posts

Advertisement
Advertisement
×