For the best experience, open
https://m.punjabitribuneonline.com
on your mobile browser.
Advertisement

ਬਲੀ ਕਾਂਡ: ਤਰਕਸ਼ੀਲ ਸੁਸਾਇਟੀ ਨੇ ਤਾਂਤਰਿਕ ਨੂੰ ਗ੍ਰਿਫ਼ਤਾਰੀ ਕਰਨ ਤੇ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ

04:56 PM Oct 06, 2023 IST
ਬਲੀ ਕਾਂਡ  ਤਰਕਸ਼ੀਲ ਸੁਸਾਇਟੀ ਨੇ ਤਾਂਤਰਿਕ ਨੂੰ ਗ੍ਰਿਫ਼ਤਾਰੀ ਕਰਨ ਤੇ ਅੰਧ ਵਿਸ਼ਵਾਸ ਰੋਕੂ ਕਾਨੂੰਨ ਲਾਗੂ ਕਰਨ ਦੀ ਮੰਗ ਕੀਤੀ
Advertisement

ਪਰਸ਼ੋਤਮ ਬੱਲੀ
ਬਰਨਾਲਾ, 6 ਅਕਤੂਬਰ
ਖੰਨਾ ਨੇੜਲੇ ਪਿੰਡ ਅਲੌੜ ਵਿਖੇ ਚਾਰ ਸਾਲਾ ਲੜਕੇ ਰਵੀ ਰਾਜ ਦੀ ਬੇਰਹਿਮੀ ਨਾਲ ਹੱਤਿਆ ਕਰਕੇ ਬਲੀ ਦੇਣ ਦੀ ਤਰਕਸ਼ੀਲ ਸੁਸਾਇਟੀ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਗ੍ਰਿਫ਼ਤਾਰ ਮੁਲਜ਼ਮ ਦੇ ਨਾਲ-ਨਾਲ ਬਲੀ ਲਈ ਉਸਕਾਉਣ ਵਾਲੇ ਤਾਂਤਰਿਕ ਨੂੰ ਵੀ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ।
ਇੱਥੇ ਤਰਕਸ਼ੀਲ ਭਵਨ ਵਿਖੇ ਮੀਟਿੰਗ ਉਪਰੰਤ ਤਰਕਸ਼ੀਲ਼ ਸੁਸਾਇਟੀ ਪੰਜਾਬ ਦੇ ਸੂਬਾ ਕਮੇਟੀ ਆਗੂਆਂ ਮਾਸਟਰ ਰਾਜਿੰਦਰ ਭਦੌੜ, ਹੇਮ ਰਾਜ ਸਟੈਨੋਂ, ਜਸਵਿੰਦਰ ਫਗਵਾੜਾ ਅਤੇ ਸੁਮੀਤ ਸਿੰਘ ਅੰਮ੍ਰਿਤਸਰ ਨੇ ਕਿਹਾ ਕਿ ਪੰਜਾਬ ਵਿਚ ਪਾਖੰਡੀ ਤਾਂਤਰਿਕਾਂ ਦੇ ਬਹਿਕਾਵੇ ਹੇਠ ਮਾਸੂਮ ਬੱਚਿਆਂ ਦੀ ਬਲੀ ਦੇਣ ਦੀਆਂ ਘਟਨਾਵਾਂ ਉਤੇ ਸਖ਼ਤ ਪਾਬੰਦੀ ਲਾਉਣ ਲਈ ਪੰਜਾਬ ਸਰਕਾਰ ਤੋਂ ਪੰਜਾਬ ਵਿਚ ਅੰਧ ਵਿਸ਼ਵਾਸ਼ ਰੋਕੂ ਕਾਨੂੰਨ ਲਾਗੂ ਕੀਤਾ ਜਾਵੇ। ਆਗੂਆਂ ਨੇ ਦੱਸਿਆ ਕਿ ਇਸ ਸਾਲ ਫਰਵਰੀ ਮਹੀਨੇ ਵਿਚ ਸੁਸਾਇਟੀ ਵੱਲੋਂ ਪੰਜਾਬ ਸਰਕਾਰ ਦੇ ਸਮੂਹ ਮੰਤਰੀਆਂ ਸਮੇਤ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨੂੰ 'ਪੰਜਾਬ ਕਾਲਾ ਜਾਦੂ ਮੰਤਰ ਅਤੇ ਅੰਧ ਵਿਸ਼ਵਾਸ ਵਿਰੋਧੀ ਕਾਨੂੰਨ' ਦੇ ਖਰੜੇ ਸਮੇਤ ਮੰਗ ਪੱਤਰ ਦਿੱਤੇ ਗਏ ਸਨ ਪਰ ਮੌਜੂਦਾ ਪੰਜਾਬ ਸਰਕਾਰ ਵਲੋਂ ਵੀ ਪਹਿਲੀਆਂ ਸਰਕਾਰਾਂ ਵਾਂਗ ਇਸ ਅਹਿਮ ਲੋਕ ਮਸਲੇ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਤਰਕਸ਼ੀਲ਼ ਆਗੂਆਂ ਨੇ ਲੋਕਾਂ ਨੂੰ ਤਰਕਸ਼ੀਲ਼ ਸੋਚ ਅਪਣਾਉਣ ਅਤੇ ਅੰਧ ਵਿਸ਼ਵਾਸਾਂ,ਵਹਿਮਾਂ ਭਰਮਾਂ,ਪਾਖੰਡੀ ਬਾਬਿਆਂ ਤਾਂਤਰਿਕਾਂ ਅਤੇ ਜੋਤਸ਼ੀਆਂ ਦੇ ਝਾਂਸਿਆਂ ਤੋਂ ਬਚਣ ਦੀ ਵੀ ਅਪੀਲ ਕੀਤੀ ਹੈ। ਇਸ ਮੌਕੇ ਤਰਕਸ਼ੀਲ਼ ਆਗੂਆਂ ਰਾਜੇਸ਼ ਅਕਲੀਆ, ਜੋਗਿੰਦਰ ਕੁੱਲੇਵਾਲ ,ਗੁਰਪ੍ਰੀਤ ਸ਼ਹਿਣਾ ਅਤੇ ਅਜੀਤ ਪਰਦੇਸੀ ਸ਼ਾਮਲ ਸਨ

Advertisement

Advertisement
Author Image

Advertisement
Advertisement
×